Narnaul Bus Accident: ਨਾਰਨੌਲ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਦੀ ਆਟੋ ਨਾਲ ਹੋਈ  ਟੱਕਰ, ਡਰਾਈਵਰ ਜ਼ਖ਼ਮੀ

By : BALJINDERK

Published : Apr 20, 2024, 2:26 pm IST
Updated : Apr 20, 2024, 2:27 pm IST
SHARE ARTICLE
ਨੁਕਸਾਨਿਆ ਗਿਆਅ ਆਟੋ
ਨੁਕਸਾਨਿਆ ਗਿਆਅ ਆਟੋ

Narnaul Bus Accident: ਆਟੋ ਬੁਰੀ ਤਰ੍ਹਾਂ ਗਿਆ ਨੁਕਸਾਨਿਆ, ਲੋਕਾਂ ਦੀ ਭੀੜ ਨੇ ਬੱਸ ਰੋਕੀ, ਮੈਨੇਜਰ ਨੇ ਪਹੁੰਚਣ ਤੋਂ ਕੀਤਾ ਇਨਕਾਰ

Narnaul Bus Accident: ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਅਤੇ ਇੱਕ ਆਟੋ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਵਿਚ ਆਟੋ ਚਾਲਕ ਮਾਮੂਲੀ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ।

ਇਹ ਵੀ ਪੜੋ:Army soldier Missing News: ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ ਸ਼ੱਕੀ ਹਾਲਾਤਾਂ ’ਚ ਲਾਪਤਾ  

ਜਾਣਕਾਰੀ ਅਨੁਸਾਰ ਨਾਰਨੌਲ ਸ਼ਹਿਰ ਦੇ ਇੱਕ ਨਿੱਜੀ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਰੇਲਵੇ ਰੋਡ ਤੋਂ ਸਿੰਘਾਣਾ ਰੋਡ 'ਤੇ ਸਕੂਲ ਵੱਲ ਜਾ ਰਹੀ ਸੀ।
ਉਕਤ ਆਟੋ ਤੇਜ਼ ਰਫ਼ਤਾਰ ਨਾਲ ਮਹਾਵੀਰ ਚੌਕ ਤੋਂ ਰੇਲਵੇ ਸਟੇਸ਼ਨ ਵੱਲ ਜਾ ਰਿਹਾ ਸੀ। ਇੱਥੇ ਪਾਰਕ ਵਾਲੀ ਗਲੀ ਦੇ ਸਾਹਮਣੇ ਮੋੜ ’ਤੇ ਆਟੋ ਅਤੇ ਪ੍ਰਾਈਵੇਟ ਸਕੂਲ ਦੀ ਬੱਸ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ।

ਇਹ ਵੀ ਪੜੋ:Roopnager News: ਪੰਜਾਬ ਦਾ ਵਧਾਇਆ ਮਾਣ! ਛੋਟੀ ਉਮਰ ’ਚ ਤੇਗਵੀਰ ਨੇ ਮਾਊਂਟ ਐਵਰੈਸਟ ਬੇਸ ਕੈਂਪ ਕੀਤਾ ਸਰ

ਸਕੂਲ ਬੱਸ ਨਾਲ ਟਕਰਾਉਣ ਤੋਂ ਬਾਅਦ ਆਸ-ਪਾਸ ਦੇ ਲੋਕ ਉੱਥੇ ਇਕੱਠੇ ਹੋ ਗਏ। ਕੁਝ ਸਮੇਂ ਬਾਅਦ ਸਕੂਲ ਪ੍ਰਬੰਧਕ ਵੀ ਮੌਕੇ ’ਤੇ ਪਹੁੰਚ ਗਏ। ਹਾਦਸੇ ਦੌਰਾਨ ਬੱਸ ਵਿਚ ਸਵਾਰ ਬੱਚੇ ਡਰ ਗਏ। ਇਸ ਕਾਰਨ ਬੱਸ ਦੀ ਇੱਕ ਸਾਈਡ ਆਟੋ ਨਾਲ ਟਕਰਾ ਗਈ। ਇਸ ਟੱਕਰ ਵਿਚ ਆਟੋ ਚਾਲਕ ਜ਼ਖ਼ਮੀ ਹੋ ਗਿਆ। ਸਕੂਲ ਬੱਸ ਨਾਲ ਟਕਰਾਉਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ। ਪਰ ਇਸ ਹਾਦਸੇ ਵਿਚ ਕਿਸੇ ਨੂੰ ਕੋਈ ਜ਼ਿਆਦਾ ਸੱਟ ਨਹੀਂ ਲੱਗੀ ਅਤੇ ਲੋਕਾਂ ਨੇ ਆਟੋ ਚਾਲਕ ਨੂੰ ਹਸਪਤਾਲ ਪਹੁੰਚਾਇਆ।

ਇਹ ਵੀ ਪੜੋ:New Film Christmas Karma : ਗੁਰਿੰਦਰ ਨੇ 'ਕ੍ਰਿਸਮਸ ਕਰਮਾ' ਦਾ ਐਲਾਨ ਕੀਤਾ, ਕੁਨਾਲ ਨਈਅਰ ਅਹਿਮ ਭੂਮਿਕਾ ਨਿਭਾਉਣਗੇ 

(For more news apart from School bus full of children collided with auto in Narnaul, driver was injured News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement