Summer Holidays News: ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ ਗਰਮੀ ਦੇ ਚੱਲਦਿਆਂ ਸਕੂਲਾਂ ਵਿਚ ਕੀਤੀਆਂ ਛੁੱਟੀਆਂ

By : GAGANDEEP

Published : May 20, 2024, 11:55 am IST
Updated : May 20, 2024, 12:05 pm IST
SHARE ARTICLE
Haryana Summer Holidays News in punjabi
Haryana Summer Holidays News in punjabi

Summer Holidays News: 24 ਮਈ ਤੱਕ ਸਾਰੇ ਸਕੂਲ ਬੰਦ ਰਹਿਣਗੇ

Haryana Summer Holidays News in punjabi: ਹਰਿਆਣਾ 'ਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਹਾਲਾਤ ਅਜਿਹੇ ਹਨ ਕਿ ਦਿਨ ਵੇਲੇ ਕਰਫਿਊ ਵਰਗੇ ਹਾਲਾਤ ਦੇਖਣ ਨੂੰ ਮਿਲ ਰਹੇ ਹਨ। ਚੰਡੀਗੜ੍ਹ ਸਮੇਤ ਸੂਬੇ ਦੇ ਹੋਰ ਇਲਾਕਿਆਂ ਵਿੱਚ ਗਰਮੀ ਕਾਰਨ ਹਾਲਾਤ ਬਦ ਤੋਂ ਬਦਤਰ ਹਨ। ਦਿਨ ਵੇਲੇ ਗਰਮੀ ਆਪਣੇ ਸਿਖਰ 'ਤੇ ਹੁੰਦੀ ਹੈ। ਦੇਸ਼ ਦੇ ਸਭ ਤੋਂ ਗਰਮ ਸ਼ਹਿਰਾਂ ਵਿੱਚ ਹਰਿਆਣਾ ਦਾ ਨੂਹ ਤੀਜੇ ਸਥਾਨ 'ਤੇ ਹੈ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਓ ਮਲਾਈ ਗੋਭੀ

ਦਿੱਲੀ ਦੇ ਨਜਫਗੜ੍ਹ ਅਤੇ ਯੂਪੀ ਦੇ ਆਗਰਾ ਤੋਂ ਬਾਅਦ ਨੂਹ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਰਿਹਾ ਹੈ। ਜਾਣਕਾਰੀ ਮੁਤਾਬਕ ਹਰਿਆਣਾ ਦੇ 25 ਸ਼ਹਿਰਾਂ 'ਚ ਪਾਰਾ 45 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ ਅਤੇ ਅਜਿਹੇ 'ਚ ਪੂਰੇ ਇਲਾਕੇ ਅੱਗ ਦੀ ਭੱਠੀ ਵਾਂਗ ਬਲ ਰਹੇ ਹਨ। ਦੂਜੇ ਪਾਸੇ ਕਰਨਾਲ, ਕੈਥਲ ਅਤੇ ਰੇਵਾੜੀ ਵਿੱਚ 5ਵੀਂ ਜਮਾਤ ਤੱਕ, ਹਿਸਾਰ, ਕੁਰੂਕਸ਼ੇਤਰ, ਸਿਰਸਾ, ਜੀਂਦ, ਸੋਨੀਪਤ ਅਤੇ ਨੂਹ ਵਿੱਚ ਅੱਠਵੀਂ ਜਮਾਤ ਤੱਕ ਅਤੇ ਚਰਖੀ ਦਾਦਰੀ ਵਿੱਚ 24 ਮਈ ਤੱਕ ਸਾਰੇ ਸਕੂਲ ਬੰਦ ਰਹਿਣਗੇ।

ਇਹ ਵੀ ਪੜ੍ਹੋ: Healrh News: ਗਰਮੀਆਂ ’ਚ ਜ਼ਰੂਰ ਪੀਉ ਜਲਜੀਰਾ, ਹੋਣਗੇ ਕਈ ਫ਼ਾਇਦੇ

ਦੂਜੇ ਪਾਸੇ ਮੌਸਮ ਵਿਭਾਗ ਨੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ 23 ਮਈ ਤੱਕ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ 11 ਜ਼ਿਲ੍ਹਿਆਂ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਝੱਜਰ, ਰੋਹਤਕ, ਸੋਨੀਪਤ, ਪਾਣੀਪਤ ਅਤੇ ਜੀਂਦ ਵਿੱਚ ਆਰੇਂਜ ਅਲਰਟ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵਰਨਣਯੋਗ ਹੈ ਕਿ ਭਿਆਨਕ ਗਰਮੀ ਕਾਰਨ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰਨ ਦੇ ਅਧਿਕਾਰ ਸਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਹਨ। ਉਹ ਡੀਈਓ ਅਤੇ ਡੀਈਈਓ ਨਾਲ ਸਲਾਹ ਕਰਕੇ ਆਪਣੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਸਕਦੇ ਹਨ। ਇਹ ਅਧਿਕਾਰ 31 ਮਈ ਤੱਕ ਰਹੇਗਾ।

(For more Punjabi news apart from Haryana Summer Holidays News in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement