Haryana Firing : ਹਰਿਆਣਾ 'ਚ ਪ੍ਰੇਮ ਵਿਆਹ ਕਰਵਾਉਣ ਤੋਂ ਨਾਰਾਜ਼ ਭਰਾ ਨੇ ਭੈਣ 'ਤੇ ਚਲਾਈਆਂ ਗੋਲ਼ੀਆਂ, ਮੌ+ਤ

By : BALJINDERK

Published : Jun 20, 2024, 4:52 pm IST
Updated : Jun 20, 2024, 5:57 pm IST
SHARE ARTICLE
ਮ੍ਰਿ਼ਤਕ ਦੀ ਫਾਈਲ ਫੋਟੋ
ਮ੍ਰਿ਼ਤਕ ਦੀ ਫਾਈਲ ਫੋਟੋ

Haryana Firing : 4 ਮਹੀਨੇ ਪਹਿਲਾਂ ਕਿਸੇ ਹੋਰ ਜਾਤੀ ’ਚ ਕੀਤਾ ਸੀ ਵਿਆਹ, ਨਣਦ ਤੇ ਸੱਸ ਵੀ ਜ਼ਖਮੀ 

 Haryana Firing : ਹਰਿਆਣਾ ਦੇ ਕੈਥਲ 'ਚ ਅੰਤਰਜਾਤੀ ਪ੍ਰੇਮ ਵਿਆਹ ਕਰਵਾਉਣ 'ਤੇ ਭਰਾ ਨੇ ਆਪਣੀ ਵੱਡੀ ਭੈਣ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਭਰਾ ਨੇ ਭੈਣ ਦੇ ਸਹੁਰੇ ਘਰ ਜਾ ਕੇ ਚਲਾਈਆਂ ਗੋਲ਼ੀਆਂ। ਇਸ ਗੋਲ਼ੀਬਾਰੀ 'ਚ ਲੜਕੀ ਦੀ ਨਣਦ ਅਤੇ ਸੱਸ ਵੀ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਜਿਨ੍ਹਾਂ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਵੀ ਮੌਕੇ ’ਤੇ ਪੁੱਜੇ।
ਜਾਣਕਾਰੀ ਅਨੁਸਾਰ ਕੈਥਲ ਦੀ ਨਾਨਕਪੁਰੀ ਕਲੋਨੀ ਦੇ ਅਨਿਲ ਕੁਮਾਰ ਦਾ ਵਿਆਹ ਇਸੇ ਸਾਲ 6 ਫਰਵਰੀ ਨੂੰ ਪਿੰਡ ਕਯੋਦਕ ਦੀ ਕੋਮਲ ਰਾਣੀ ਨਾਲ ਹੋਇਆ ਸੀ। ਜਿਸ ਕਾਰਨ ਵਿਆਹੁਤਾ ਦਾ ਭਰਾ ਨਾਰਾਜ਼ ਸੀ। ਦੋਸ਼ੀ ਭਰਾ ਬੁੱਧਵਾਰ ਨੂੰ ਆਪਣੀ ਭੈਣ ਦੇ ਘਰ ਆਇਆ ਸੀ। ਕੁਝ ਸਮਾਂ ਆਪਣੀ ਭੈਣ ਨਾਲ ਗੱਲ ਕਰਨ ਤੋਂ ਬਾਅਦ ਉਸ ਨੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ’ਚ ਉਸਦੀ ਭੈਣ ਕੋਮਲ, ਉਸਦੀ ਨਣਦ ਅੰਜਲੀ ਅਤੇ ਸੱਸ ਕਾਂਤਾ ਨੂੰ ਗੋਲ਼ੀਆਂ ਲੱਗੀਆਂ ਸਨ।
ਘਟਨਾ ਤੋਂ ਬਾਅਦ ਤਿੰਨਾਂ ਨੂੰ ਇਲਾਜ ਲਈ ਕੈਥਲ ਜਨਰਲ ਹਸਪਤਾਲ ਲਿਜਾਇਆ ਗਿਆ, ਜਿੱਥੇ ਕੋਮਲ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਦਕਿ ਭਰਜਾਈ ਅਤੇ ਸੱਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਇਸ ਮੌਕੇ ਲੜਕੇ ਦੇ ਪਿਤਾ ਨੇ ਦੱਸਿਆ ਕਿ ਵਿਆਹੁਤਾ ਲੜਕੀ ਦਾ ਭਰਾ ਅਤੇ ਉਸਦੇ ਪਰਿਵਾਰਕ ਮੈਂਬਰ ਪਹਿਲਾਂ ਵੀ ਕਈ ਵਾਰ ਧਮਕੀਆਂ ਦੇ ਕੇ ਉਨ੍ਹਾਂ ਦੇ ਘਰ ਆ ਚੁੱਕੇ ਹਨ। ਬੇਟੇ ਅਤੇ ਨੂੰਹ ਨੂੰ ਵੀ ਹਾਈਕੋਰਟ ਤੋਂ ਸੁਰੱਖਿਆ ਮਿਲੀ ਹੋਈ ਹੈ। ਇਸ ਤੋਂ ਬਾਅਦ ਵੀ ਉਸ ਨੇ ਘਰ ’ਚ ਦਾਖ਼ਲ ਹੋ ਕੇ ਤਿੰਨ ਔਰਤਾਂ ਨੂੰ ਗੋਲ਼ੀ ਮਾਰ ਦਿੱਤੀ।
ਇਸ ਮੌਕੇ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਨਾਨਕਪੁਰੀ ਕਲੋਨੀ ’ਚ ਗੋਲ਼ੀਆਂ ਚੱਲੀਆਂ ਹਨ। ਜਿਸ ਦੀ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚੇ। ਫ਼ਿਲਹਾਲ ਲੜਕੇ ਦੇ ਪਰਿਵਾਰ ਵਾਲਿਆਂ ਦੇ ਬਿਆਨ ਲਏ ਜਾ ਰਹੇ ਹਨ। ਜਿਸ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

(For more news apart from brother Firing on sister due to love marriage, death in Haryana  News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement