ਖ਼ਬਰਾਂ |

ਤਾਜ਼ਾ |

ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਯਮੁਨਾਨਗਰ ’ਚ ਕਿਸਾਨ ਸੜਕਾਂ ’ਤੇ ਉਤਰੇ
Published : Jul 20, 2026, 3:54 pm IST
Updated : Jul 20, 2026, 3:54 pm IST
SHARE ARTICLE
Farmers took to the streets in Yamunanagar against the arrest of Gurnam Singh Charuni.
Farmers took to the streets in Yamunanagar against the arrest of Gurnam Singh Charuni.

ਯਮੁਨਾਨਗਰ ਟੋਲ ਪਲਾਜ਼ਾ ਜਾਮ ਕਰਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਯਮੁਨਾਨਗਰ : ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਯਮੁਨਾਨਗਰ ਦੇ ਕਿਸਾਨਾਂ ਸੜਕਾਂ ’ਤੇ ਉਤਰ ਆਏ। ਵੱਡੀ ਗਿਣਤੀ ਵਿੱਚ ਕਿਸਾਨ ਯਮੁਨਾਨਗਰ ਦੇ ਟੋਲ ਪਲਾਜ਼ਾ 'ਤੇ ਪਹੁੰਚੇ ਅਤੇ ਟੋਲ ਜਾਮ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਕਿਸਾਨਾਂ ਦਾ ਦੋਸ਼ ਹੈ ਕਿ ਟ੍ਰੇਡ ਡੀਲ ਦੇ ਵਿਰੋਧ ਵਿੱਚ ਦਿੱਲੀ ਦੇ ਕਿਸਾਨ ਭਵਨ ਵਿੱਚ ਹੋਣ ਵਾਲੀ ਮਹਾਪੰਚਾਇਤ ਨੂੰ ਰੋਕਣ ਲਈ ਸਰਕਾਰ ਨੇ ਪਹਿਲਾਂ ਹੀ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਕਿਸਾਨਾਂ ਨੇ ਦੱਸਿਆ ਕਿ ਸਿਰਫ਼ ਗੁਰਨਾਮ ਸਿੰਘ ਚੜੂਨੀ ਹੀ ਨਹੀਂ, ਸਗੋਂ ਕੁਰੂਕਸ਼ੇਤਰ ਦੇ ਜ਼ਿਲ੍ਹਾ ਪ੍ਰਧਾਨ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ । ਇਸ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਹੈ । ਪ੍ਰਦਰਸ਼ਨਕਾਰੀਆਂ ਨੇ ਸਰਕਾਰ 'ਤੇ ਲੋਕਤੰਤਰੀ ਅਧਿਕਾਰਾਂ ਦਾ ਘਾਣ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਅਮਨ-ਅਮਾਨ ਨਾਲ ਆਪਣੀ ਗੱਲ ਰੱਖਣ ਵਾਲੇ ਕਿਸਾਨਾਂ ਨੂੰ ਧੱਕੇ ਨਾਲ ਰੋਕਿਆ ਜਾ ਰਿਹਾ ਹੈ।

ਟੋਲ ਪਲਾਜ਼ਾ 'ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਾਰੇ ਕਿਸਾਨ ਆਗੂਆਂ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੂਰੇ ਸੂਬੇ ਵਿੱਚ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement