Haryana Accident News: ਝੱਜਰ ਵਿੱਚ ਵਾਪਰੇ ਸੜਕ ਹਾਦਸੇ ਵਿਚ 5 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ
Published : Aug 20, 2025, 9:15 am IST
Updated : Aug 20, 2025, 9:20 am IST
SHARE ARTICLE
Haryana Accident News in punjabi
Haryana Accident News in punjabi

Haryana Accident News: ਕੈਂਟਰ ਅਤੇ ਪਿਕਅੱਪ ਵਿਚਕਾਰ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

Haryana Accident News in punjabi : ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿਚ ਇੱਕ ਕੈਂਟਰ ਅਤੇ ਪਿਕਅੱਪ ਵਿਚਕਾਰ ਹੋਈ ਟੱਕਰ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 30 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਹਾਦਸਾ ਕੇਐਮਪੀ ਕਟੜਾ ਐਕਸਪ੍ਰੈਸਵੇਅ ਫ਼ਲਾਈਓਵਰ 'ਤੇ ਸਵੇਰੇ ਲਗਭਗ 3 ਵਜੇ ਵਾਪਰਿਆ।

ਪਿਕਅੱਪ ਵਿੱਚ ਯੂਪੀ ਦੇ ਕੁੱਲ 37 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਔਰਤਾਂ, ਮਰਦ ਅਤੇ ਬੱਚੇ ਸ਼ਾਮਲ ਸਨ। ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਯੂਪੀ ਦੇ ਲਖੀਮਪੁਰ ਖੇੜੀ ਤੋਂ ਮਹਿੰਦਰਗੜ੍ਹ ਜਾ ਰਹੇ ਸਨ। ਉਸੇ ਸਮੇਂ ਬਹਾਦਰਗੜ੍ਹ ਨੇੜੇ ਨੀਲੋਠੀ ਵਿੱਚ ਕੇਐਮਪੀ 'ਤੇ ਇੱਕ ਕੈਂਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਗੰਭੀਰ ਜ਼ਖ਼ਮੀਆਂ ਨੂੰ ਇਲਾਜ ਲਈ ਰੋਹਤਕ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਹਾਦਰਗੜ੍ਹ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ।
 

(For more news apart from “Haryana Accident News in punjabi , ” stay tuned to Rozana Spokesman.)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement