Karnal Youth dead in America News: ਅਮਰੀਕਾ ਵਿਚ ਕਰਨਾਲ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਅੱਠ ਭੈਣਾਂ ਦਾ ਸੀ ਇਕਲੌਤਾ ਭਰਾ
Published : Oct 20, 2025, 10:14 am IST
Updated : Oct 20, 2025, 10:55 am IST
SHARE ARTICLE
Karnal youth shot dead in America
Karnal youth shot dead in America

ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ ਪ੍ਰਦੀਪ

Karnal youth shot dead in America: ਅਮਰੀਕਾ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਕਰਨਾਲ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਦੀਪ ਵਾਸੀ ਹਥਲਾਨਾ ਵਜੋਂ ਹੋਈ ਹੈ।

ਲੱਗਭਗ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਸਟੋਰ 'ਚ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਅਮਰੀਕਾ 'ਚ ਰਹਿਣ ਵਾਲੇ ਇਕ ਸੇਵਾਮੁਕਤ ਫ਼ੌਜੀ ਨੇ ਅਚਾਨਕ ਸਟੋਰ 'ਚ ਫ਼ਾਇਰਿੰਗ ਸ਼ੁਰੂ ਕਰ ਦਿੱਤੀ। ਉਸ ਸਮੇਂ ਪ੍ਰਦੀਪ ਵੀ ਉੱਥੇ ਮੌਜੂਦ ਸੀ। ਚਸ਼ਮਦੀਦਾਂ ਅਨੁਸਾਰ ਮੁਲਜ਼ਮ 15 ਮਿੰਟ ਪਹਿਲਾਂ ਹੀ ਸਟੋਰ 'ਚ ਦਾਖ਼ਲ ਹੋਇਆ ਸੀ ਅਤੇ ਆਉਂਦੇ ਹੀ ਪ੍ਰਦੀਪ 'ਤੇ 3-4 ਰਾਊਂਡ ਫ਼ਾਇਰ ਕਰ ਦਿੱਤੇ।

ਇਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਫਾਇਰਿੰਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਨੂੰ ਸ਼ਨੀਵਾਰ ਸਵੇਰੇ 9:30 ਵਜੇ ਦੇ ਕਰੀਬ ਇਸ ਦੁਖ਼ਦਾਈ ਘਟਨਾ ਦਾ ਪਤਾ ਲੱਗਾ, ਜਿਸ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਦੀਪ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ।

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement