Haryana News : ਗੁਰੂਗ੍ਰਾਮ 'ਚ ਪਤਨੀ ਦੀ ਚਾਕੂ ਮਾਰ ਕੇ ਹੱਤਿਆ, ਪਤੀ ਨੂੰ  ਸੀ ਚਰਿੱਤਰ 'ਤੇ ਸ਼ੱਕ

By : BALJINDERK

Published : Apr 21, 2024, 1:25 pm IST
Updated : Apr 21, 2024, 1:46 pm IST
SHARE ARTICLE
ਮੁਲਜ਼ਮ ਪਤੀ
ਮੁਲਜ਼ਮ ਪਤੀ

Haryana News : ਮੁਲਜ਼ਮ ਨੂੰ 3 ਘੰਟਿਆਂ 'ਚ ਕਾਬੂ ਕਰ ਪੁਲਿਸ ਨੇ ਚਾਕੂ ਅਤੇ ਖੂਨ ਨਾਲ ਲੱਥਪੱਥ ਕੱਪੜੇ ਕੀਤੇ ਬਰਾਮਦ 

Haryana News :ਹਰਿਆਣਾ ਦੇ ਗੁਰੂਗ੍ਰਾਮ 'ਚ ਇਕ ਪਤੀ ਨੇ ਪਤਨੀ ਦੇ ਚਰਿੱਤਰ 'ਤੇ ਸ਼ੱਕ ਹੋਣ ਕਾਰਨ ਉਸ ਦਾ ਕਤਲ ਕਰ ਦਿੱਤਾ। ਪਤੀ ਨੇ ਪਤਨੀ ਦੇ ਢਿੱਡ ਵਿਚ ਚਾਕੂ ਮਾਰਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਪਰ ਗੁਰੂਗ੍ਰਾਮ ਪੁਲਿਸ ਨੇ ਦੋਸ਼ੀ ਪਤੀ ਨੂੰ ਕੁਝ ਘੰਟਿਆਂ ਵਿਚ ਹੀ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜੋ:Ludhiana News : ਕਾਰੋਬਾਰੀ ਤੋਂ 3 ਕਰੋੜ ਦੀ ਫਿਰੌਤੀ ਦੀ ਮੰਗ 'ਚ ਆਇਆ ਨਵਾਂ ਮੋੜ 

ਗੁਰੂਗ੍ਰਾਮ ਪੁਲਿਸ ਦੇ ਬੁਲਾਰੇ ਸੰਦੀਪ ਮੁਤਾਬਕ ਸ਼ਨੀਵਾਰ ਨੂੰ ਗੁਰੂਗ੍ਰਾਮ ਪੁਲਿਸ ਦੇ ਸੈਕਟਰ 7 ਆਈ.ਐੱਮ.ਟੀ ਮਾਨੇਸਰ ਪੁਲਿਸ ਸਟੇਸ਼ਨ ਨੂੰ ਸੂਚਨਾ ਮਿਲੀ ਸੀ ਕਿ ਖੋਹ ਪਿੰਡ 'ਚ ਇਕ ਔਰਤ ਦੀ ਹੱਤਿਆ ਕਰ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਇਕ ਔਰਤ ਨੂੰ ਮ੍ਰਿਤਕ ਪਾਇਆ।
ਸੀਨ-ਆਫ-ਕ੍ਰਾਈਮ ਦੀ ਪੁਲਿਸ ਟੀਮ ਦੁਆਰਾ ਜਾਂਚ ਕੀਤੀ ਗਈ, ਐਫ.ਐਸ.ਐਲ. ਅਤੇ ਫਿੰਗਰ ਪ੍ਰਿੰਟ ਟੀਮਾਂ ਨੂੰ ਮੌਕੇ 'ਤੇ ਬੁਲਾ ਕੇ ਮੌਕੇ ਦਾ ਮੁਆਇਨਾ ਕੀਤਾ ਗਿਆ। ਮ੍ਰਿਤਕ ਦੇ ਰਿਸ਼ਤੇਦਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਸਟੇਸ਼ਨ ਸੈਕਟਰ-7 ਆਈਐਮਟੀ ਮਾਨੇਸਰ, ਗੁਰੂਗ੍ਰਾਮ 'ਚ ਹੱਤਿਆ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜੋ:Economic Crisis: ਪਾਕਿਸਤਾਨ ਨੇ ਇੱਕ ਹਫ਼ਤੇ ਦੇ ਅੰਦਰ 657 ਅਰਬ ਰੁਪਏ ਦਾ ਕਰਜ਼ਾ ਲਿਆ

ਪੁਲਿਸ ਟੀਮ ਦੇ ਮਾਨੇਸਰ ਸੀ.ਆਈ.ਏ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਪਤੀ ਨੂੰ ਕੁਝ ਘੰਟਿਆਂ 'ਚ ਹੀ ਦਿੱਲੀ ਦੇ ਸਬਜ਼ੀ ਮੰਡੀ ਰੇਲਵੇ ਸਟੇਸ਼ਨ ਤੋਂ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਸ਼ਾਰਦਾ ਪ੍ਰਸਾਦ, ਵਾਸੀ ਪਿੰਡ ਕਮਾਕਪੁਰਾ, ਬਾਰਾਈ ਹਰਖ, ਥਾਣਾ ਹੋਲਾਗੜ੍ਹ, ਜ਼ਿਲ੍ਹਾ ਪ੍ਰਯਾਗਰਾਜ (ਉੱਤਰ ਪ੍ਰਦੇਸ਼) ਉਮਰ 25 ਸਾਲ ਵਜੋਂ ਹੋਈ ਹੈ।ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਸੀ, ਜਿਸ ਕਾਰਨ ਉਸ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਰਾਤ ਨੂੰ ਆਪਣੀ ਪਤਨੀ ਦੇ ਪੇਟ 'ਚ ਚਾਕੂ ਨਾਲ ਵਾਰ ਕੀਤਾ ਅਤੇ ਉਥੋਂ ਭੱਜ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਵਾਰਦਾਤ ’ਚ ਵਰਤੀ ਗਈ ਚਾਕੂ ਅਤੇ ਖੂਨ ਨਾਲ ਲੱਥਪੱਥ ਕੱਪੜੇ ਬਰਾਮਦ ਕਰ ਲਏ ਹਨ।

ਇਹ ਵੀ ਪੜੋ:Health Insurance : ਹੁਣ 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੀ ਸਿਹਤ ਬੀਮਾ ਕਰਵਾ ਸਕਣਗੇ  

(For more news apart from Husband stabbed his wife to death In Gurugram News in Punjabi, stay tuned to Rozana Spokesman

Location: India, Haryana, Gurgaon

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement