Internet Suspension in Nuh: ਹਰਿਆਣਾ ਦੇ ਨੂਹ 'ਚ ਇੰਟਰਨੈੱਟ-SMS ਸੇਵਾਵਾਂ 24 ਘੰਟੇ ਲਈ ਬੰਦ
Published : Jul 21, 2024, 6:34 pm IST
Updated : Jul 21, 2024, 6:41 pm IST
SHARE ARTICLE
 Haryana suspends mobile internet services
Haryana suspends mobile internet services

ਸਰਕਾਰ ਨੇ ਬ੍ਰਜ ਮੰਡਲ ਜਲਾਭਿਸ਼ੇਕ ਯਾਤਰਾ 'ਚ ਸੁਰੱਖਿਆ ਦੇ ਮੱਦੇਨਜ਼ਰ ਲਿਆ ਇਹ ਫੈਸਲਾ

 Internet Suspension in Nuh : ਹਰਿਆਣਾ ਸਰਕਾਰ ਨੇ ਐਤਵਾਰ ਨੂੰ ਅਗਲੇ 24 ਘੰਟਿਆਂ ਲਈ ਨੂਹ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਬ੍ਰਜ ਮੰਡਲ ਜਲਾਭਿਸ਼ੇਕ ਯਾਤਰਾ 'ਚ ਸੁਰੱਖਿਆ ਦੇ ਮੱਦੇਨਜ਼ਰ ਐਤਵਾਰ ਨੂੰ ਇਹ ਫੈਸਲਾ ਲਿਆ ਹੈ। 

ਹਰਿਆਣਾ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਰਸਤੋਗੀ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾ ਐਤਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸ਼ਾਮ 6 ਵਜੇ ਤੱਕ ਮੁਅੱਤਲ ਰਹੇਗੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨੂਹ ਜ਼ਿਲ੍ਹੇ ਵਿੱਚ ਤਣਾਅ, ਵਿਵਾਦ, ਅੰਦੋਲਨ, ਜਨਤਕ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਜਨਤਕ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਸ਼ੰਕਾ ਹੈ। 

ਮੁਅੱਤਲੀ ਦੇ ਹੁਕਮ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਵਟਸਐਪ, ਫੇਸਬੁੱਕ, ਟਵਿੱਟਰ ਆਦਿ ਰਾਹੀਂ ਗਲਤ ਜਾਣਕਾਰੀ ਅਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਦਿੱਤੇ ਗਏ ਹਨ। ਇਸ ਦੌਰਾਨ ਨੂਹ ਪੁਲਿਸ ਨੇ ਦੱਸਿਆ ਕਿ ਯਾਤਰਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 

ਦੱਸ ਦੇਈਏ ਕਿ ਪਿਛਲੇ ਸਾਲ 31 ਜੁਲਾਈ ਨੂੰ ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਇਸ ਯਾਤਰਾ ਨੂੰ ਭੀੜ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਵਿਚ 5 ਲੋਕ ਅਤੇ ਦੋ ਹੋਮਗਾਰਡ ਮਾਰੇ ਗਏ ਅਤੇ ਕਈ ਪੁਲਿਸ ਕਰਮਚਾਰੀਆਂ ਸਮੇਤ ਘੱਟੋ-ਘੱਟ 15 ਹੋਰ ਜ਼ਖਮੀ ਹੋ ਗਏ ਸਨ।

ਬ੍ਰਜ ਮੰਡਲ ਜਲਾਭਿਸ਼ੇਕ ਯਾਤਰਾ ਦੌਰਾਨ ਭੀੜ ਨੇ ਪਥਰਾਅ ਕੀਤਾ ਅਤੇ ਕਾਰਾਂ ਨੂੰ ਵੀ ਅੱਗ ਲਗਾ ਦਿੱਤੀ। ਇਸ ਤੋਂ ਇਲਾਵਾ ਉਸੇ ਰਾਤ ਗੁਰੂਗ੍ਰਾਮ ਵਿੱਚ ਭੀੜ ਨੇ ਇੱਕ ਮਸਜਿਦ 'ਤੇ ਹਮਲਾ ਕਰ ਦਿੱਤਾ ਅਤੇ ਇਸ ਦੇ ਨਾਇਬ ਇਮਾਮ ਨੂੰ ਮਾਰ ਦਿੱਤਾ, ਇਸ ਝੜਪ ਤੋਂ ਬਾਅਦ ਦੰਗੇ  ਭੜਕ ਗਏ। ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ।

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement