Ambala Murder News: ਅੰਬਾਲਾ ਵਿਚ ਵੱਡੀ ਵਾਰਦਾਤ, ਸਕੇ ਭਰਾ ਨੇ ਆਪਣੇ ਹੀ ਪ੍ਰਵਾਰ ਦੇ ਪੰਜ ਜੀਆਂ ਦਾ ਕੀਤਾ ਕਤਲ
Published : Jul 22, 2024, 10:10 am IST
Updated : Jul 22, 2024, 10:25 am IST
SHARE ARTICLE
Brother killed five members of his own family in Ambala Murder News
Brother killed five members of his own family in Ambala Murder News

Ambala Murder News: ਜ਼ਮੀਨੀ ਵਿਵਾਦ ਨੂੰ ਲੈ ਕੇ ਵਾਰਦਾਤ ਨੂੰ ਦਿਤਾ ਅੰਜਾਮ

Brother killed five members of his own family in Ambala Murder News: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨਰਾਇਣਗੜ੍ਹ ਥਾਣਾ ਖੇਤਰ ਅਧੀਨ ਇਕ ਸੇਵਾਮੁਕਤ ਸਿਪਾਹੀ ਨੇ ਆਪਣੇ ਹੀ ਭਰਾ ਦਾ ਪਰਿਵਾਰ ਖਤਮ ਕਰ ਦਿੱਤਾ ਹੈ। ਇੱਕ ਸੇਵਾਮੁਕਤ ਸਿਪਾਹੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਸਮੇਤ 5 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਐਤਵਾਰ ਰਾਤ ਨਰਾਇਣਗੜ੍ਹ ਥਾਣੇ ਦੇ ਪਿੰਡ ਪੀਰ ਮਾਜਰੀ ਨੇੜੇ ਪਿੰਡ ਰਟੋਰ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Weather Update : ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅੱਜ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਮਰਨ ਵਾਲਿਆਂ ਵਿਚ ਦੋਸ਼ੀ ਦੀ ਮਾਂ, ਉਸ ਦਾ ਭਰਾ, ਉਸ ਦੀ ਭਰਜਾਈ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ। ਇਨ੍ਹਾਂ ਦੀ ਪਛਾਣ ਹਰੀਸ਼ ਕੁਮਾਰ (35), ਉਸ ਦੀ ਪਤਨੀ ਸੋਨੀਆ (32), ਮਾਂ ਸਰੋਪੀ ਦੇਵੀ (65), ਭਤੀਜੀ ਯਸ਼ਿਕਾ (5) ਅਤੇ 6 ਸਾਲਾ ਭਤੀਜੇ ਮਯੰਕ ਵਜੋਂ ਹੋਈ ਹੈ।

ਮੁਲਜ਼ਮ ਨੇ ਰਾਤ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਇਨ੍ਹਾਂ ਸਾਰਿਆਂ ਦਾ ਕਤਲ ਕਰ ਦਿੱਤਾ। ਇਸ ਦੌਰਾਨ ਜਦੋਂ ਮੁਲਜ਼ਮ ਦੇ ਪਿਤਾ ਓਮ ਪ੍ਰਕਾਸ਼ ਨੇ ਇਸ ਘਟਨਾ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਦੇ ਪਿਤਾ ਦੀ ਵੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਇਸ ਦੇ ਨਾਲ ਹੀ ਮੁਲਜ਼ਮ ਭਰਾ ਦੀ ਇੱਕ ਲੜਕੀ ਨੂੰ ਗੰਭੀਰ ਜ਼ਖ਼ਮੀ ਕਰ ਕੇ ਫ਼ਰਾਰ ਹੋ ਗਿਆ।

 

ਇਹ ਵੀ ਪੜ੍ਹੋ: Jammu Kashmir News: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫੌਜ ਦੇ ਕੈਂਪ 'ਤੇ ਅਤਿਵਾਦੀ ਹਮਲਾ, ਫੌਜ ਦਾ ਇਕ ਜਵਾਨ ਗੰਭੀਰ ਜ਼ਖ਼ਮੀ  

ਮੁੱਢਲੀ ਜਾਣਕਾਰੀ ਅਨੁਸਾਰ ਮੁਲਜ਼ਮ ਸੇਵਾਮੁਕਤ ਫੌਜੀ ਭੂਸ਼ਣ ਕੁਮਾਰ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰਾਤ ਸਮੇਂ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਘਟਨਾ ਦਾ ਕਾਰਨ ਦੋਵਾਂ ਭਰਾਵਾਂ ਵਿਚਾਲੇ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।

ਤਾਜ਼ਾ ਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੂਚਨਾ ਮਿਲਣ 'ਤੇ ਅੰਬਾਲਾ ਦੇ ਐਸਪੀ ਸੁਰਿੰਦਰ ਕੁਮਾਰ ਨੇ ਰਾਤ ਕਰੀਬ 3 ਵਜੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਨੇ ਅੱਧ ਸੜੀਆਂ ਹੋਈਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ। ਮੁਲਜ਼ਮ ਦੇ ਜ਼ਖ਼ਮੀ ਪਿਤਾ ਓਮ ਪ੍ਰਕਾਸ਼ ਦਾ ਸਿਵਲ ਹਸਪਤਾਲ ਨਰਾਇਣਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ, ਜਦੋਂਕਿ ਮ੍ਰਿਤਕ ਦੀ ਲੜਕੀ ਨੂੰ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਹੁਣ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

​(For more Punjabi news apart from Ambala Murder News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement