School bus accident : ਕਿਉਂ ਸਕੂਲੀ ਬੱਸ ਹਾਦਸੇ ਹੋਣ ਤੋਂ ਬਾਅਦ ਨਿਯਮਾਂ ਨੂੰ ਲਾਗੂ ਕਰਨ ਲਈ ਜਾਗਦੇ ਹਨ ਅਧਿਕਾਰੀ!

By : BALJINDERK

Published : Apr 23, 2024, 3:50 pm IST
Updated : Apr 23, 2024, 5:39 pm IST
SHARE ARTICLE
Bus Accident
Bus Accident

School bus accident :ਹਾਦਸੇ ਤੋਂ ਬਾਅਦ ਕੁਝ ਦਿਨਾਂ ਲਈ ਨਿਯਮਾਂ ਦਾ ਦਿੱਤਾ ਜਾਂਦਾ ਹਵਾਲਾ, ਪਰ ਹਦਾਇਤਾਂ ਨਹੀਂ ਦਿੱਤੀਆਂ ਜਾਂਦੀਆਂ

School bus accident : ਸਕੂਲੀ ਬੱਸ ਹਾਦਸਿਆਂ ਤੋਂ ਬਾਅਦ ਹੀ ਨਿੱਜੀ ਸਕੂਲ ਬੱਸਾਂ ਦੇ ਨਿਯਮਾਂ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਅਧਿਕਾਰੀ ਜਾਗਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲੀ ਬੱਸਾਂ ਦੀ ਹਰ ਮਹੀਨੇ ਜਾਂਚ ਕੀਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਬੱਸਾਂ ਵਿਚ ਕਮੀਆਂ ਪਾਈਆਂ ਜਾਂਦੀਆਂ ਹਨ। ਜ਼ਿਆਦਾਤਰ ਬੱਸਾਂ ਵਿਚ ਸੀਸੀਟੀਵੀ ਉਪਲਬਧ ਨਹੀਂ ਹਨ। ਕਈ ਬੱਸਾਂ ਦੇ ਟਾਇਰ ਵੀ ਖ਼ਰਾਬ ਹੋ ਚੁੱਕੇ ਹਨ। ਸਪੀਡ ਗਵਰਨਰ ਕੰਮ ਨਹੀਂ ਕਰਦਾ, ਹਾਦਸੇ ਤੋਂ ਬਾਅਦ ਕੁਝ ਦਿਨਾਂ ਲਈ ਨਿਯਮਾਂ ਦਾ ਹਵਾਲਾ ਦਿੱਤਾ ਜਾਂਦਾ ਹੈ ਪਰ ਲਗਾਤਾਰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਨਹੀਂ ਦਿੱਤੀਆਂ ਜਾਂਦੀਆਂ। ਇਸ ਕਾਰਨ ਹਾਦਸੇ ਵਾਪਰਦੇ ਹਨ। ਇਸੇ ਤਰ੍ਹਾਂ ਪ੍ਰਾਈਵੇਟ ਆਟੋ ਅਤੇ ਵੈਨਾਂ ਵੀ ਬੱਚਿਆਂ ਨੂੰ ਲੈ ਕੇ ਸਕੂਲਾਂ ਵਿਚ ਪਹੁੰਚਦੀਆਂ ਹਨ।

ਇਹ ਵੀ ਪੜੋ:Sangrur News : ਨਸ਼ੇ ਦੀ ਓਵਰਡੋਜ਼ ਕਾਰਨ ਬਾਕਸਿੰਗ ਖਿਡਾਰੀ ਦੀ ਮੌਤ 

2 ਜਨਵਰੀ 2012 ਨੂੰ ਅੰਬਾਲਾ ਦੇ ਸਾਹਾ-ਸ਼ਾਹਬਾਦ ਰੋਡ 'ਤੇ ਸਕੂਲ ਬੱਸ ਦਾ ਹਾਦਸਾ ਹੋਇਆ ਸੀ। ਇਸ ਵਿਚ 11 ਬੱਚਿਆਂ ਸਮੇਤ 12 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਕੂਲਾਂ ਵਿਚ ਨਿਯਮਾਂ ਨੂੰ ਪੂਰਾ ਕਰਨ ਲਈ ਮੁਹਿੰਮ ਚਲਾਈ ਗਈ। ਸਰਕਾਰ ਨੇ 2014 ਵਿਚ ਸੁਰੱਖਿਅਤ ਸਕੂਲ ਵਾਹਨ ਨੀਤੀ ਲਾਗੂ ਕੀਤੀ। ਇਸ ਨੀਤੀ ਵਿਚ ਕਰੀਬ 21 ਪੁਆਇੰਟ ਹਨ। ਸਕੂਲਾਂ ਨੇ ਇਨ੍ਹਾਂ ਪੁਆਇੰਟਾਂ ਨੂੰ ਪੂਰਾ ਕਰਨਾ ਹੁੰਦਾ ਹੈ, ਪਰ ਜ਼ਿਆਦਾਤਰ ਸਕੂਲ ਇਸ ਨੀਤੀ ਦੇ ਨੁਕਤੇ ਪੂਰੇ ਨਹੀਂ ਕਰਦੇ।

ਇਹ ਵੀ ਪੜੋ:Kuwait News : ਪਹਿਲੀ ਵਾਰ ਕੁਵੈਤ 'ਚ ਸ਼ੁਰੂ ਹੋਇਆ ‘ਹਿੰਦੀ ਰੇਡੀਓ’ ਦਾ ਪ੍ਰਸਾਰਣ

ਇਸ ਦੌਰਾਨ ਟਰੈਫ਼ਿਕ ਇੰਚਾਰਜ ਜੋਗਿੰਦਰ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਵਿਚ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਿੱਸਾ ਲੈਂਦੇ ਹਨ। ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਸਕੂਲੀ ਬੱਸਾਂ ਦੇ ਵੀ ਚਲਾਨ ਕੀਤੇ ਜਾਂਦੇ ਹਨ। ਬੱਸਾਂ ਨੂੰ ਵੀ ਹਾਲ ਹੀ ਵਿਚ ਜ਼ਬਤ ਕੀਤਾ ਗਿਆ ਸੀ। ਸਕੂਲੀ ਬੱਸਾਂ ਦੀ ਫ਼ਿਲਹਾਲ ਚੈਕਿੰਗ ਨਹੀਂ ਕੀਤੀ ਜਾ ਰਹੀ ਹੈ। ਨਿਯਮਾਂ ਨੂੰ ਪੂਰਾ ਕਰਨ ਲਈ ਸਮਾਂ ਦਿੱਤਾ ਗਿਆ ਹੈ। 15 ਤੋਂ 25 ਅਪ੍ਰੈਲ ਤੱਕ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਜਾਵੇਗੀ। ਇਹ ਜਾਂਚ ਸਬ-ਡਵੀਜ਼ਨ ਪੱਧਰੀ ਕਮੇਟੀ ਐਸ.ਡੀ.ਐਮ ਦੀ ਅਗਵਾਈ ਹੇਠ ਚੱਲ ਰਹੀ ਹੈ। ਕਮੇਟੀ ਵਿੱਚ ਐਸ.ਡੀ.ਐਮ., ਬਲਾਕ ਸਿੱਖਿਆ ਅਫ਼ਸਰ, ਆਰ.ਟੀ.ਏ., ਸਿਹਤ ਵਿਭਾਗ, ਰੋਡਵੇਜ਼ ਦਫ਼ਤਰ ਵੀ ਸ਼ਾਮਲ ਹਨ। ਇਹ ਕਮੇਟੀ ਸਕੂਲਾਂ ਦਾ ਦੌਰਾ ਕਰਕੇ ਬੱਸਾਂ ਦੀ ਚੈਕਿੰਗ ਕਰ ਰਹੀ ਹੈ। ਫ਼ਿਲਹਾਲ ਸਕੂਲਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜੋ:Chandigarh Ariport News : ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ 24 ਘੰਟੇ ਰਹੇਗਾ ਚਾਲੂ 

ਜ਼ਿਲ੍ਹਾ ਸਿੱਖਿਆ ਅਫ਼ਸਰ ਅੰਬਾਲਾ ਸੁਰੇਸ਼ ਕੁਮਾਰ ਦਾ ਕਹਿਣਾ ਹੈ ਕਿ 25 ਅਪ੍ਰੈਲ ਤੱਕ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਾਵੇਗੀ। ਚੈਕਿੰਗ ਦੌਰਾਨ ਊਣਤਾਈਆਂ ਪਾਈਆਂ ਜਾਣ ’ਤੇ ਸਕੂਲਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ। ਜਿਹੜੇ ਸਕੂਲ ਨਿਰਧਾਰਤ ਸਮੇਂ ਤੋਂ ਬਾਅਦ ਵੀ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲਈ ਬੱਚਿਆਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ।

ਇਹ ਵੀ ਪੜੋ:Hoshiarpur News : ਹੁਸ਼ਿਆਰਪੁਰ 'ਚ ਸਾਬਕਾ ਫੌਜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ 

(For more news apart from After school bus accident are awake enforce Officials rules News in Punjabi, stay tuned to Rozana Spokesman)

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement