Haryana News: ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਗੁਰਿੰਦਰ ਸਿੰਘ ਨੱਤ ਭਾਜਪਾ ਵਿਚ ਸ਼ਾਮਲ
Published : Apr 23, 2024, 5:24 pm IST
Updated : Apr 23, 2024, 5:24 pm IST
SHARE ARTICLE
Haryana AAP Leader Advocate Gurinder Singh Nat joins BJP
Haryana AAP Leader Advocate Gurinder Singh Nat joins BJP

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਪਿਤਾ ਦੇ ਚਚੇਰੇ ਭਰਾ ਹਨ ਗੁਰਿੰਦਰ ਸਿੰਘ

Haryana News: ਆਮ ਆਦਮੀ ਪਾਰਟੀ (ਆਪ) ਹਰਿਆਣਾ ਦੇ ਆਗੂ ਗੁਰਿੰਦਰ ਸਿੰਘ ਨੱਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ। ਨੱਤ ਕੁਰੂਕਸ਼ੇਤਰ ਦੇ ਪਿਹੋਵਾ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਪਿਤਾ ਦੇ ਚਚੇਰੇ ਭਰਾ ਹਨ।

ਉਹ ਕਾਂਗਰਸ ਦੇ ਸਕੱਤਰ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਪਿਹੋਵਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਵੀ ਲੜੀ ਸੀ। ਇਸ ਮੌਕੇ ਸੈਣੀ ਨੇ ਕਿਹਾ ਕਿ ਨੱਤ ਦੇ ਆਉਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ। ਭਾਜਪਾ ਵਿਚ ਆਉਣ ਵਾਲੇ ਸਾਰੇ ਆਗੂਆਂ ਦਾ ਸਨਮਾਨ ਕੀਤਾ ਜਾਂਦਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਪ੍ਰਚਾਰ ਸਲਾਹਕਾਰ ਤਰੁਣ ਭੰਡਾਰੀ ਵੀ ਮੌਜੂਦ ਸਨ।

 (For more Punjabi news apart from Haryana AAP Leader Advocate Gurinder Singh Nat joins BJP, stay tuned to Rozana Spokesman)

 

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement