
ਬਬੀਤਾ ਫੋਗਾਟ ਖਿਲਾਫ ਕਾਂਗਰਸ ਤੋਂ ਚੋਣ ਲੜਨ ਦੀ ਚਰਚਾ
Vinesh Phogat News : ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਵਿਨੇਸ਼ ਦਾ ਪਤੀ ਸੋਮਵੀਰ ਰਾਠੀ ਵੀ ਮੌਜੂਦ ਸੀ। ਵਿਨੇਸ਼ ਫੋਗਾਟ ਦੀ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਦੀ ਵੀ ਚਰਚਾ ਸੀ ਪਰ ਇਹ ਮੁਲਾਕਾਤ ਨਹੀਂ ਹੋ ਸਕੀ।
ਕਿਹਾ ਜਾ ਰਿਹਾ ਹੈ ਕਿ ਪਹਿਲਵਾਨ ਵਿਨੇਸ਼ ਫੋਗਾਟ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ 2024 ਲੜ ਸਕਦੀ ਹੈ। ਕਾਂਗਰਸ ਵਿਨੇਸ਼ ਫੋਗਾਟ ਨੂੰ ਉਸਦੀ ਚਚੇਰੀ ਭੈਣ ਪਹਿਲਵਾਨ ਅਤੇ ਭਾਜਪਾ ਨੇਤਾ ਬਬੀਤਾ ਕੁਮਾਰੀ ਦੇ ਖਿਲਾਫ਼ ਚਰਖੀ ਦਾਦਰੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਹਰਿਆਣਾ 'ਚ ਚੋਣ ਲੜਨ ਦੀਆਂ ਚਰਚਾਵਾਂ ਵਿਚਾਲੇ ਵਿਨੇਸ਼ ਫੋਗਾਟ ਨੇ ਸ਼ੁੱਕਰਵਾਰ ਨੂੰ ਕਾਂਗਰਸੀ ਨੇਤਾਵਾਂ ਨਾਲ ਮੁਲਾਕਾਤ ਕਰਕੇ ਚਰਚਾ ਨੂੰ ਹੋਰ ਹਵਾ ਦਿੱਤੀ ਹੈ।
ਹਾਲਾਂਕਿ, ਵਿਨੇਸ਼ ਫੋਗਾਟ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੀਆਂ ਖ਼ਬਰਾਂ 'ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਇਹ ਇੱਕ ਕਾਲਪਨਿਕ ਸਵਾਲ ਹੈ, ਪਰ ਅਥਲੀਟ ਸਿਰਫ਼ ਇੱਕ ਪਾਰਟੀ ਦੇ ਨਹੀਂ ਹੁੰਦੇ, ਉਹ ਪੂਰੇ ਦੇਸ਼ ਦੇ ਹੁੰਦੇ ਹਨ। ਜੇ ਕੋਈ ਪਾਰਟੀ ਵਿੱਚ ਸ਼ਾਮਲ ਹੁੰਦਾ ਹੈ ਤਾਂ ਤੁਹਾਨੂੰ ਪਤਾ ਲੱਗ ਜਾਵੇਗਾ।
ਜੋ ਵੀ ਪਾਰਟੀ ਵਿੱਚ ਸ਼ਾਮਲ ਹੁੰਦਾ ਹੈ , ਅਸੀਂ ਉਸਦਾ ਸਵਾਗਤ ਕਰਦੇ ਹਾਂ, ਪਰ ਇਹ ਇੱਕ ਕਾਲਪਨਿਕ ਸਵਾਲ ਹੈ। ਇਹ ਉਹਨਾਂ 'ਤੇ ਨਿਰਭਰ ਕਰਦਾ ਹੈ। ਵਿਨੇਸ਼ ਫੋਗਾਟ ਨਾਲ ਬੇਇਨਸਾਫ਼ੀ ਹੋਈ ਹੈ। ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਮਿਲਣਾ ਚਾਹੀਦਾ ਹੈ। ਰਾਜ ਸਭਾ ਲਈ ਨਾਮਜ਼ਦ ਕੀਤਾ ਜਾਣਾ ਚਾਹੀਦਾ ਹੈ।