Haryana News: ਪਰਾਲੀ ਸਾੜਨ 'ਤੇ ਖੇਤੀਬਾੜੀ ਵਿਭਾਗ ਦੀ ਵੱਡੀ ਕਾਰਵਾਈ, ਹਰਿਆਣਾ 'ਚ 24 ਅਧਿਕਾਰੀ ਤੇ ਕਰਮਚਾਰੀ ਮੁਅੱਤਲ
Published : Oct 23, 2024, 11:57 am IST
Updated : Oct 23, 2024, 11:57 am IST
SHARE ARTICLE
24 officers and employees suspended in Haryana News
24 officers and employees suspended in Haryana News

Haryana News: ਇਨ੍ਹਾਂ ਅਧਿਕਾਰੀਆਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.) ਤੋਂ ਲੈ ਕੇ ਖੇਤੀਬਾੜੀ ਸੁਪਰਵਾਈਜ਼ਰ ਦੇ ਨਾਲ-ਨਾਲ ਕਰਮਚਾਰੀ ਵੀ ਸ਼ਾਮਲ ਹਨ।

24 officers and employees suspended in Haryana News: ਹਰਿਆਣਾ 'ਚ ਵਧਦੇ ਪ੍ਰਦੂਸ਼ਣ ਦਰਮਿਆਨ ਖੇਤੀਬਾੜੀ ਵਿਭਾਗ ਨੇ 24 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.) ਤੋਂ ਲੈ ਕੇ ਖੇਤੀਬਾੜੀ ਸੁਪਰਵਾਈਜ਼ਰ ਦੇ ਨਾਲ-ਨਾਲ ਕਰਮਚਾਰੀ ਵੀ ਸ਼ਾਮਲ ਹਨ।

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਰਾਜ ਨਰਾਇਣ ਕੌਸ਼ਿਕ ਦੀ ਤਰਫੋਂ 9 ਜ਼ਿਲਿਆਂ ਦੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ। ਇਸ ਵਿਚ ਪਾਣੀਪਤ, ਜੀਂਦ, ਹਿਸਾਰ, ਕੈਥਲ, ਕਰਨਾਲ, ਅੰਬਾਲਾ, ਫਤਿਹਾਬਾਦ, ਕੁਰੂਕਸ਼ੇਤਰ ਅਤੇ ਸੋਨੀਪਤ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ। ਵਿਭਾਗੀ ਸੂਤਰਾਂ ਅਨੁਸਾਰ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ 'ਤੇ ਕਾਰਵਾਈ ਨਾ ਕਰਨ 'ਤੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਵਿਚ ਏਅਰ ਕੁਆਲਿਟੀ ਇੰਡੈਕਸ (AQI) 423 ਤੱਕ ਪਹੁੰਚ ਗਿਆ ਹੈ। 14 ਸ਼ਹਿਰਾਂ ਦਾ AQI 300 ਤੋਂ ਉੱਪਰ ਦਰਜ ਕੀਤਾ ਗਿਆ। ਜੇਕਰ ਪ੍ਰਦੂਸ਼ਣ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਹਰਿਆਣਾ 'ਚ ਸਿਹਤ ਸੰਕਟ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਦਿੱਲੀ-ਐਨਸੀਆਰ ਵਿੱਚ ਅੱਜ ਸਵੇਰੇ 8 ਵਜੇ ਤੋਂ ਗ੍ਰੇਪ-2 ਲਾਗੂ ਹੋ ਗਿਆ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement