Haryana ਦੇ 50 ਤੋਂ ਵੱਧ ਨੌਜਵਾਨਾਂ ਨੂੰ ਰੂਸੀ ਫੌਜ ਵਿੱਚ ਧੱਕੇ ਨਾਲ ਭਰਤੀ ਕੀਤਾ ਗਿਆ

By : JAGDISH

Published : Nov 23, 2025, 11:02 am IST
Updated : Nov 23, 2025, 11:02 am IST
SHARE ARTICLE
More than 50 youth from Haryana forcibly recruited into Russian army
More than 50 youth from Haryana forcibly recruited into Russian army

ਪਰਿਵਾਰਕ ਮੈਂਬਰਾਂ ਨੌਜਵਾਨਾਂ ਨੂੰ ਵਾਪਸ ਵਤਨ ਲਿਆਉਣ ਲਈ ਸਰਕਾਰ ਅੱਗੇ ਲਗਾਈ ਗੁਹਾਰ

ਰੋਹਤਕ : ਉਚ ਸਿੱਖਿਆ ਪ੍ਰਾਪਤ ਕਰਨ ਲਈ ਸਟੱਡੀ ਵੀਜ਼ੇ ’ਤੇ ਰੂਸ ਗਏ ਹਰਿਆਣਾ ਦੇ 50 ਤੋਂ ਵੱਧ ਨੌਜਵਾਨਾਂ ਨੂੰ ਜਬਰਦਸਤੀ ਰੂਸੀ ਫੌਜ ਵਿੱਚ ਭਰਤੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਜੰਗ ਵਿੱਚ ਜਾਣ ਲਈ ਮਜਬੂਰ ਕੀਤਾ ਗਿਆ ਹੈ । ਇਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਅੱਗੇ ਨੌਜਵਾਨਾਂ ਨੂੰ ਵਤਨ ਵਾਪਸ ਲਿਆਉਣ ਦੀ ਗੁਹਾਰ ਲਗਾਈ ਹੈ। ਆਪਣੇ ਬੱਚਿਆਂ ਨਾਲ ਸੰਪਰਕ ਟੁੱਟਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਚਿੰਤਾ ਵਧ ਗਈ ਹੈ।  ਗੱਲਬਾਤ ਕਰਦਿਆਂ ਅਰਜੁਨ ਸ਼ਰਮਾ ਨਿਵਾਸੀ ਪਿੰਡ ਚੌਰਾ,ਕਰਨਾਲ ਨਿਵਾਸੀ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਅਨੁਜ ਸ਼ਰਮਾ ਰੂਸੀ ਭਾਸ਼ਾ ਸਿੱਖਣ ਲਈ 21 ਮਈ ਨੂੰ ਸਟੱਡੀ ਵੀਜ਼ੇ 'ਤੇ ਰੂਸ ਗਿਆ ਸੀ। ਉੱਥੇ ਏਜੰਟਾਂ ਨੇ ਉਸ ਨੂੰ ਲੱਖਾਂ ਰੁਪਏ ਦਾ ਲਾਲਚ ਦਿੱਤਾ ਅਤੇ ਉਸ ਨੂੰ ਫੌਜ ਵਿੱਚ ਭਰਤੀ ਕਰਵਾਇਆ । ਮੈਂ ਆਖਰੀ ਵਾਰ 12 ਅਕਤੂਬਰ ਨੂੰ ਉਸ ਨਾਲ ਸੰਪਰਕ ਕੀਤਾ । ਉਸ ਸਮੇਂ ਉਸ ਨੂੰ ਯੂਕਰੇਨ ਯੁੱਧ ਵਿੱਚ ਭੇਜਿਆ ਗਿਆ ਅਤੇ ਉਸ ਤੋਂ ਬਾਅਦ ਉਸ ਨਾਲ ਸੰਪਰਕ ਨਹੀਂ ਹੋ ਸਕਿਆ।

ਇਸ ਤਰ੍ਹਾਂ ਆਸੀਸ਼ ਨਿਵਾਸੀ ਮਦਨਹੇੜੀ ਹਿਸਾਬ ਨੇ ਦੱਸਿਆ ਕਿ ਮੇਰਾ ਵੱਡਾ ਭਰਾ ਅਮਨ ਇੱਕ ਸਾਲ ਦੇ ਸਟੱਡੀ ਵੀਜ਼ੇ 'ਤੇ ਰੂਸ ਗਿਆ ਸੀ। ਜਦੋਂ ਉਸਦਾ ਵੀਜ਼ਾ ਖਤਮ ਹੋ ਗਿਆ ਤਾਂ ਏਜੰਟਾਂ ਨੇ ਉਸਨੂੰ ਫੌਜ ਵਿੱਚ ਭਰਤੀ ਕਰ ਦਿੱਤਾ ਅਤੇ ਉਸ ਨੂੰ ਯੂਕਰੇਨ ਦੀ ਸਰਹੱਦ 'ਤੇ ਭੇਜ ਦਿੱਤਾ। ਮੈਂ ਆਖਰੀ ਵਾਰ ਦੀਵਾਲੀ ਦੇ ਆਸਪਾਸ ਉਸ ਨਾਲ ਗੱਲ ਕੀਤੀ ਸੀ ਅਤੇ ਹੁਣ ਉਸ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ। ਮੈਂ ਹਰਿਆਣਾ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਉਸ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ।

ਉਧਰ ਰੋਹਤਕ ਨਿਵਾਸੀ ਸ੍ਰੀ ਭਗਵਾਨ ਨੇ ਦੱਸਿਆ ਕਿ ਮੇਰਾ ਭਤੀਜਾ ਸੰਦੀਪ ਤੈਮੂਰਪੁਰ 23 ਸਤੰਬਰ 2024 ਨੂੰ ਸਟੱਡੀ ਵੀਜ਼ੇ 'ਤੇ ਰੂਸ ਗਿਆ ਸੀ । ਦਸ ਮਹੀਨੇ ਬਾਅਦ ਅੰਬਾਲਾ ਦੇ ਇੱਕ ਏਜੰਟ ਨੇ ਉਸ ਨੂੰ ਰੂਸੀ ਫੌਜ ਵਿੱਚ ਭਰਤੀ ਕਰਵਾ ਦਿੱਤਾ। ਮੈਂ ਆਖਰੀ ਵਾਰ ਸੰਦੀਪ ਨਾਲ 1 ਅਕਤੂਬਰ ਨੂੰ ਗੱਲ ਕੀਤੀ ਸੀ ਅਤੇ ਉਸ ਤੋਂ ਬਾਅਦ ਸੰਦੀਪ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ। ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਸੰਦੀਪ ਨੂੰ ਮੁੜ ਸੁਰੱਖਿਅਤ ਵਤਨ ਵਾਪਸ ਲਿਆਂਦਾ ਜਾਵੇ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement