
Haryana News: ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕੀਤੀ ਸ਼ੁਰੂ
ਹਰਿਆਣਾ ਦੇ ਪਲਵਲ ਜ਼ਿਲ੍ਹੇ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਹਥਿਨ ਉਪਮੰਡਲ ਦੇ ਪਿੰਡ ਖਿਲੂਕਾ 'ਚ ਪੰਜ ਸਾਲਾ ਮਾਸੂਮ ਬੱਚੀ ਦਾ ਉਸ ਦੀ ਮਾਸੀ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਲੜਕੀ ਦੇ ਤਾਏ ਸੱਦਾਮ ਦੀ ਸ਼ਿਕਾਇਤ ’ਤੇ ਪੁਲਿਸ ਨੇ ਮੁਲਜ਼ਮ ਔਰਤ ਹਮ ਸੀਰਾ ਖ਼ਿਲਾਫ਼ ਕਾਰਵਾਈ ਕੀਤੀ ਹੈ।
ਹਥੀਨ ਥਾਣਾ ਇੰਚਾਰਜ ਮਨੋਜ ਕੁਮਾਰ ਮੁਤਾਬਕ ਵੀਰਵਾਰ ਸ਼ਾਮ ਕਰੀਬ 4 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਖਿਲੂਕਾ 'ਚ ਇਕ ਮਾਸੂਮ ਬੱਚੀ ਦਾ ਕਤਲ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਫੋਰੈਂਸਿਕ ਟੀਮ ਨੂੰ ਬੁਲਾਇਆ। ਫੋਰੈਂਸਿਕ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਸਿਵਲ ਹਸਪਤਾਲ ਭੇਜ ਦਿੱਤਾ।
ਪੋਸਟਮਾਰਟਮ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 5 ਸਾਲਾ ਸਿਪਾਨਾ ਕਰੀਬ 2 ਸਾਲਾਂ ਤੋਂ ਆਪਣੇ ਨਾਨਾ-ਨਾਨੀ ਨਾਲ ਰਹਿ ਰਹੀ ਸੀ। ਜਿਸ ਦੀ ਮਾਸੀ ਨੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਮਾਮਲਾ ਰਫ਼ਾ ਦਫ਼ਾ ਕਰਨ ਲਈ ਲੜਕੀ ਦੀ ਲਾਸ਼ ਨੂੰ ਰਜਾਈ ਹੇਠ ਦੱਬ ਦਿੱਤਾ। ਉਟਾਵੜ ਦੇ ਸੱਦਾਮ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਭਰਾ ਦੀ ਪੰਜ ਸਾਲਾ ਬੇਟੀ ਸਿਪਾਨਾ ਦਾ ਕਤਲ ਉਸ ਦੀ ਮਾਸੀ ਹਮ ਸੀਰਾ ਨੇ ਕੀਤਾ। ਪੁਲਿਸ ਨੇ ਮਾਮਲੇ ਦੀ ਸਾਰੇ ਪਹਿਲੂਆਂ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਕਤਲ ਦੇ ਕਾਰਨਾਂ ਦਾ ਖ਼ੁਲਾਸਾ ਕਰਨ ਦਾ ਭਰੋਸਾ ਦਿੱਤਾ ਹੈ। ਸ਼ੁੱਕਰਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲੜਕੀ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।