ਬੱਚਿਆਂ ਨਾਲ ਭਰੀ ਪਿੱਕਅੱਪ ਗੱਡੀ ਪਲਟੀ
ਪੰਚਕੂਲਾ: ਪੰਚਕੂਲਾ ਜ਼ਿਲ੍ਹੇ ਦੇ ਪਿੰਡ ਰੱਤੇਵਾਲੀ ਦੇ ਨਜ਼ਦੀਕ ਅੱਜ ਸਵੇਰੇ ਸਕੂਲ ਵਿੱਚ ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਹਿੱਸਾ ਲੈਣ ਜਾ ਰਹੇ ਬੱਚਿਆਂ ਨਾਲ ਭਰੀ ਇੱਕ ਪਿੱਕਅੱਪ ਗੱਡੀ ਪਲਟ ਗਈ। ਇਸ ਦਰਦਨਾਕ ਹਾਦਸੇ ਵਿੱਚ ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਕੋਟ ਸਥਿਤ ਪ੍ਰਾਇਮਰੀ ਹੈਲਥ ਸੈਂਟਰ (PHC) ਵਿੱਚ ਪਹੁੰਚਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਬੱਚੇ ਰੱਤੇਵਾਲੀ ਪਿੰਡ ਦੇ ਸਰਕਾਰੀ ਸਕੂਲ ਵਿੱਚ ਗਣਤੰਤਰ ਦਿਵਸ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਪਿੰਡ ਰੱਤੇਵਾਲੀ ਕੋਲ ਅਚਾਨਕ ਗੱਡੀ ਬੇਕਾਬੂ ਹੋ ਕੇ ਪਲਟ ਗਈ। ਮੁੱਢਲੀ ਜਾਣਕਾਰੀ ਅਨੁਸਾਰ ਗੱਡੀ ਵਿੱਚ ਕੋਈ ਤਕਨੀਕੀ ਖ਼ਰਾਬੀ ਆਉਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ।
