Rewari News : ਰੇਵਾੜੀ 'ਚ ਸੱਸ ਦਾ ਕਤਲ ਕਰਨ ਵਾਲੀ ਨੂੰਹ ਗ੍ਰਿਫ਼ਤਾਰ

By : BALJINDERK

Published : May 26, 2024, 2:48 pm IST
Updated : May 26, 2024, 2:48 pm IST
SHARE ARTICLE
ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰਦੇ ਹੋਏ ਪੁਲਿਸ ਮੁਲਾਜ਼ਮ
ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰਦੇ ਹੋਏ ਪੁਲਿਸ ਮੁਲਾਜ਼ਮ

Rewari News : ਸੱਸ ਹਰ ਰੋਜ਼ ਕਰਦੀ ਸੀ ਝਗੜਾ ਜਿਸ ਕਾਰਨ ਚਾਕੂ ਮਾਰ ਉਤਾਰਿਆ ਮੌਤ ਦੇ ਘਾਟ

Rewari News : ਰੇਵਾੜੀ 'ਚ ਵੀਰਵਾਰ ਨੂੰ ਹੋਈ ਇਕ ਔਰਤ ਦੇ ਕਤਲ ਦਾ ਖੁਲਾਸਾ ਕਰਦੇ ਹੋਏ ਪੁਲਿਸ ਨੇ ਮ੍ਰਿਤਕ ਦੀ ਨੂੰਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਔਰਤ ਦੀ ਪਛਾਣ ਚੰਚਲ ਵਾਸੀ ਮੁਹੱਲਾ ਵਿਜੇਨਗਰ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮੁਹੱਲਾ ਵਿਜੇਨਗਰ ਦੇ ਰਹਿਣ ਵਾਲੇ ਓਮਪ੍ਰਕਾਸ਼ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦੀ ਭੈਣ ਮਾਇਆ ਦੇਵੀ ਮੁਹੱਲਾ ਵਿਜੇਨਗਰ 'ਚ ਰਹਿੰਦੀ ਹੈ ਅਤੇ ਉਸ ਦਾ ਜੀਜਾ ਨਰੇਸ਼ ਕੁਮਾਰ ਬੀਐੱਸਐੱਫ 'ਚ ਨੌਕਰੀ ਕਰਦਾ ਹੈ। ਓਮਪ੍ਰਕਾਸ਼ ਨੇ ਦੱਸਿਆ ਕਿ 23/24 ਮਈ ਦੀ ਰਾਤ ਨੂੰ ਉਸ ਨੂੰ ਉਸ ਦੇ ਭਤੀਜੇ ਦਾ ਫੋਨ ਆਇਆ ਅਤੇ ਉਸ ਨੂੰ ਘਰ ’ਚ ਵਾਪਰੀ ਕਿਸੇ ਘਟਨਾ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਜਦੋਂ ਉਹ ਆਪਣੀ ਭੈਣ ਦੇ ਘਰ ਪਹੁੰਚਿਆ ਤਾਂ ਮੇਨ ਗੇਟ ਨੂੰ ਤਾਲਾ ਲੱਗਿਆ ਹੋਇਆ ਸੀ।

ਇਹ ਵੀ ਪੜੋ:Gurdaspur News: BSF ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਡਰੋਨ, 11 ਕਿਲੋ ਹੈਰੋਇਨ ਕੀਤੀ ਬਰਾਮਦ 

ਇਸ ਤੋਂ ਬਾਅਦ ਉਸ ਨੇ ਸਾਈਡ ਪਲਾਟ ਤੋਂ ਕੰਧ ਟੱਪ ਕੇ ਅੰਦਰ ਜਾ ਕੇ ਦੇਖਿਆ ਤਾਂ ਉਥੋਂ ਇਕ ਗੇਟ ਖੁੱਲ੍ਹਾ ਸੀ। ਜਦੋਂ ਉਹ ਘਰ ਦੇ ਅੰਦਰ ਪਹੁੰਚਿਆ ਤਾਂ ਉਸ ਦੀ ਭੈਣ ਦੀ ਨੂੰਹ ਚੰਚਲ ਨੇ ਖੁਦ ਨੂੰ ਕਮਰੇ ਅੰਦਰ ਬੰਦ ਕਰ ਲਿਆ ਸੀ ਅਤੇ ਉਸ ਦੀ ਭੈਣ ਦੀ ਲਾਸ਼ ਕਮਰੇ ਦੇ ਅੰਦਰ ਖੂਨ ਨਾਲ ਲੱਥਪੱਥ ਪਈ ਸੀ। ਸਰੀਰ 'ਤੇ ਚਾਕੂ ਦੇ ਨਿਸ਼ਾਨ ਵੀ ਸਨ। ਜਿਸ 'ਤੇ ਪੁਲਿਸ ਨੇ ਮਾਡਲ ਟਾਊਨ ਥਾਣਾ ਰੇਵਾੜੀ 'ਚ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮ੍ਰਿਤਕ ਔਰਤ ਦੀ ਨੂੰਹ ਚੰਚਲ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦੀ ਸੱਸ ਹਰ ਰੋਜ਼ ਉਸ ਨਾਲ ਝਗੜਾ ਕਰਦੀ ਸੀ। ਘਟਨਾ ਵਾਲੀ ਸ਼ਾਮ ਉਸ ਦਾ ਆਪਣੀ ਸੱਸ ਮਾਇਆ ਦੇਵੀ ਨਾਲ ਖਾਣੇ ਨੂੰ ਲੈ ਕੇ ਬਹਿਸ ਹੋ ਗਈ।

ਇਹ ਵੀ ਪੜੋ:Indigo Flight : ਭੰਗ ਦੇ ਨਸ਼ੇ 'ਚ ਯਾਤਰੀ ਹਜ਼ਾਰਾਂ ਫੁੱਟ ਦੀ ਉਚਾਈ 'ਤੇ ਇੰਡੀਗੋ ਦੀ ਫਲਾਈਟ ਦਾ ਲੱਗਾ ਖੋਲ੍ਹਣ ਗੇਟ, ਦੋਸ਼ੀ ਗ੍ਰਿਫ਼ਤਾਰ 

ਇਸ ਝਗੜੇ ਕਾਰਨ ਉਸ ਨੇ ਗੁੱਸੇ 'ਚ ਆ ਕੇ ਆਪਣੀ ਸੱਸ ਦਾ ਚਾਕੂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਇਸ ਮਾਮਲੇ ’ਚ ਪੁਲਿਸ ਨੇ ਮੁਲਜ਼ਮ ਔਰਤ ਚੰਚਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਔਰਤ ਨੂੰ ਅਦਾਲਤ ’ਚ ਪੇਸ਼ ਕਰਕੇ ਪੁੱਛਗਿੱਛ ਲਈ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਹੈ।

(For more news apart from mother-in-law murder for Daughter-in-law arrested in Rewari News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement