Haryana News: ਦੇਸ਼ ਦੀ ਰਾਖੀ ਕਰਦਾ ਸਰਹੱਦ 'ਤੇ ਸ਼ਹੀਦ ਹੋਇਆ ਇਕ ਹੋਰ ਜਵਾਨ
Published : Jul 26, 2024, 11:48 am IST
Updated : Jul 26, 2024, 11:48 am IST
SHARE ARTICLE
A jawan was martyred on the border Haryana News
A jawan was martyred on the border Haryana News

Haryana News: ਡਿਊਟੀ ਦੌਰਾਨ ਬਰਫ਼ ਤੋਂ ਫਿਸਲ ਕੇ ਨਹਿਰ ਵਿਚ ਡਿੱਗਾ

A jawan was martyred on the border Haryana News: ਅੰਬਾਲਾ ਦੇ ਸ਼ੇਰਪੁਰ ਪਿੰਡ ਦੇ ਇੱਕ ਫੌਜੀ ਜਵਾਨ ਦੀ ਡਿਊਟੀ ਦੌਰਾਨ ਲੇਹ ਲੱਦਾਖ ਵਿਚ ਬਰਫ਼ ਤੋਂ ਫਿਸਲਣ ਕਾਰਨ ਮੌਤ ਹੋ ਗਈ। ਫੌਜੀ ਦੀ ਮ੍ਰਿਤਕ ਦੇਹ ਅੱਜ ਪਿੰਡ ਸ਼ੇਰਪੁਰ ਪਹੁੰਚ ਜਾਵੇਗੀ। ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਪਿੰਡ ਸ਼ੇਰਪੁਰ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ (32) ਭਾਰਤੀ ਫ਼ੌਜ 'ਚ ਤਾਇਨਾਤ ਸੀ ਅਤੇ ਇਸ ਸਮੇਂ ਉਹ ਫ਼ੌਜ ਦੇ ਹੋਰ ਜਵਾਨਾਂ ਨਾਲ ਲੇਹ ਲੱਦਾਖ 'ਚ ਡਿਊਟੀ 'ਤੇ ਸੀ |

ਇਹ ਵੀ ਪੜ੍ਹੋ: Punjab News: ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਧਾਲੀਵਾਲ 

ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਬਰਫ਼ ਤੋਂ ਤਿਲਕ ਕੇ ਨਹਿਰ ਵਿੱਚ ਡਿੱਗ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਫੌਜ ਦੇ ਜਵਾਨਾਂ ਨੇ ਗੁਰਪ੍ਰੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ। ਜਿੱਥੇ ਇਲਾਜ ਦੌਰਾਨ ਗੁਰਪ੍ਰੀਤ ਸਿੰਘ ਨੇ ਆਖਰੀ ਸਾਹ ਲਿਆ। ਵੀਰਵਾਰ ਨੂੰ ਫੌਜ ਨੇ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ।

ਇਹ ਵੀ ਪੜ੍ਹੋ: Chandigarh News: ਅਪਾਹਜਾਂ ਲਈ ਅਦਾਲਤਾਂ ਵਿੱਚ ਢੁਕਵੇਂ ਪ੍ਰਬੰਧਾਂ ਨਾ ਹੋਣ ਕਾਰਨ ਹਰਿਆਣਾ, ਪੰਜਾਬ, ਚੰਡੀਗੜ੍ਹ ਨੂੰ ਨੋਟਿਸ ਜਾਰੀ  

ਮ੍ਰਿਤਕ ਦੇਹ ਅੱਜ ਸ਼ੇਰਪੁਰ ਪਹੁੰਚ ਜਾਵੇਗੀ
ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ 'ਚ ਸੋਗ ਦੀ ਲਹਿਰ ਫੈਲ ਗਈ। ਗੁਰਪ੍ਰੀਤ ਸਿੰਘ ਦੀ ਲਾਸ਼ ਦਾ ਲੇਹ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ ਹੈ। ਅੱਜ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਬਾਲਾ ਤੋਂ ਫੌਜ ਦੀ ਗੱਡੀ ਵਿੱਚ ਉਨ੍ਹਾਂ ਦੇ ਪਿੰਡ ਸ਼ੇਰਪੁਰ ਲਿਆਂਦਾ ਜਾਵੇਗਾ। ਜਿੱਥੇ ਪਰਿਵਾਰ ਅਤੇ ਹੋਰ ਰਿਸ਼ਤੇਦਾਰ ਫੌਜੀ ਪੁੱਤ ਦੇ ਅੰਤਿਮ ਦਰਸ਼ਨ ਕਰ ਸਕਣਗੇ। ਫੌਜ ਦੀ ਟੁਕੜੀ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਸਲਾਮੀ ਦੇਵੇਗੀ, ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from A jawan was martyred on the border Haryana News , stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement