Haryara News : ਐਸਪੀ ਸਮੇਤ 50 ਆਈਪੀਐਸ ਅਤੇ ਐਚਪੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ
Published : Jun 27, 2024, 7:48 am IST
Updated : Jun 27, 2024, 7:57 am IST
SHARE ARTICLE
Transfers of 50 IPS and HPS officers including SP Haryara News
Transfers of 50 IPS and HPS officers including SP Haryara News

Haryara News ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੂਬਾ ਸਰਕਾਰ ਹੋਈ ਸਖ਼ਤ

Transfers of 50 IPS and HPS officers including SP Haryara News: ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੂਬਾ ਸਰਕਾਰ ਨੇ ਅੱਠ ਜ਼ਿਲ੍ਹਿਆਂ ਦੇ ਪੁਲਿਸ ਕਪਤਾਨਾਂ ਸਮੇਤ 50 ਆਈਪੀਐਸ ਅਤੇ ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 23 ਆਈਪੀਐਸ ਅਧਿਕਾਰੀ ਅਤੇ 27 ਐਚਪੀਐਸ ਅਧਿਕਾਰੀ ਸ਼ਾਮਲ ਹਨ।

ਇਹ ਵੀ ਪੜ੍ਹੋ: Punjab Weather Update News: ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਠੰਢੀਆਂ ਹਵਾਵਾਂ ਚੱਲਣ ਨਾਲ ਪਿਆ ਭਾਰੀ ਮੀਂਹ

ਕੁਰੂਕਸ਼ੇਤਰ, ਕਰਨਾਲ, ਪਲਵਲ, ਹਿਸਾਰ, ਨੂਹ, ਅੰਬਾਲਾ, ਰੇਵਾੜੀ ਅਤੇ ਡੱਬਵਾਲੀ ਦੇ ਪੁਲਿਸ ਕਪਤਾਨ ਬਦਲੇ ਗਏ ਹਨ। ਇਸੇ ਤਰ੍ਹਾਂ ਕਰਨਾਲ ਰੇਂਜ ਦੇ ਆਈਜੀ ਦੇ ਨਾਲ ਝੱਜਰ ਅਤੇ ਸੋਨੀਪਤ ਵਿੱਚ ਪੁਲਿਸ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਝੱਜਰ ਅਤੇ ਸੋਨੀਪਤ ਵਿੱਚ ਡੀਸੀਪੀਜ਼ ਦੀ ਨਿਯੁਕਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Madhya Pradesh Sikh News: ਮੱਧ ਪ੍ਰਦੇਸ਼ 'ਚ ਦਬੰਗਾਂ ਨੇ ਸਿੱਖ ਪਤੀ-ਪਤਨੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ 

ਸੂਬਾ ਸਰਕਾਰ ਵਲੋਂ ਜਲਦੀ ਹੀ ਆਈਪੀਐਸ ਅਧਿਕਾਰੀਆਂ ਦੇ ਤਬਾਦਲਿਆਂ ਦੀ ਇੱਕ ਹੋਰ ਸੂਚੀ ਜਾਰੀ ਕਰਨ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਈਏਐਸ ਅਤੇ ਐਚਸੀਐਸ ਅਧਿਕਾਰੀਆਂ ਦੇ ਵੀ ਜਲਦੀ ਤਬਾਦਲੇ ਕੀਤੇ ਜਾ ਸਕਦੇ ਹਨ। ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਗ੍ਰਹਿ ਸਕੱਤਰ ਦੇ ਅਹੁਦੇ ’ਤੇ ਹਰਿਆਣਾ ਕੇਡਰ ਦੇ ਇੱਕ ਆਈਏਐਸ ਅਧਿਕਾਰੀ ਨੂੰ ਨਿਯੁਕਤ ਕਰਨ ਦਾ ਪ੍ਰਸਤਾਵ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੇ ਲਈ ਤਿੰਨ ਸੀਨੀਅਰ ਆਈਏਐਸ ਅਧਿਕਾਰੀਆਂ ਮਨਦੀਪ ਸਿੰਘ ਬਰਾੜ, ਡਾ: ਅਮਿਤ ਅਗਰਵਾਲ ਅਤੇ ਸੀ ਰਜਨੀਕਾਂਤ ਦੇ ਨਾਵਾਂ 'ਤੇ ਇੱਕ ਪੈਨਲ ਤਿਆਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਅਧਿਕਾਰੀ ਨੂੰ ਗ੍ਰਹਿ ਸਕੱਤਰ ਬਣਾਇਆ ਜਾਵੇਗਾ, ਜਿਸ ਤੋਂ ਬਾਅਦ ਰਾਜ ਵਿਚ ਪ੍ਰਸ਼ਾਸਨਿਕ ਸਕੱਤਰ ਪੱਧਰ ਦੇ ਅਧਿਕਾਰੀਆਂ ਦੇ ਨਵੇਂ ਤਬਾਦਲੇ ਵੀ ਸੰਭਵ ਹਨ। ਸਰਕਾਰ ਨੇ ਦੋ ਐਸਪੀਜ਼ ਦੀ ਨਿਯੁਕਤੀ ਕਰਕੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੂੰ ਮਜ਼ਬੂਤ ​​ਕੀਤਾ ਹੈ।

(For more news apart from Transfers of 50 IPS and HPS officers including SP Haryara News, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement