Haryana News : ਸੋਨੀਪਤ 'ਚ ਸੜਕ ਹਾਦਸੇ 'ਚ 3 ਨੌਜਵਾਨਾਂ ਦੀ ਦਰਦਨਾਕ ਮੌਤ

By : BALJINDERK

Published : Aug 27, 2024, 2:56 pm IST
Updated : Aug 27, 2024, 2:56 pm IST
SHARE ARTICLE
file photo
file photo

Haryana News : ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

Haryana News : ਹਰਿਆਣਾ ਦੇ ਸੋਨੀਪਤ ਵਿਚ ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਮੰਗਲਵਾਰ ਸਵੇਰੇ ਭੀਗਣ ਚੌਕ ਨੇੜੇ ਜੀਟੀ ਰੋਡ 'ਤੇ ਖੂਨ ਨਾਲ ਲੱਥਪੱਥ ਹਾਲਤ 'ਚ ਪਈਆਂ ਮਿਲੀਆਂ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਤਿੰਨੋਂ ਮੋਟਰਸਾਈਕਲ 'ਤੇ ਸਵਾਰ ਸਨ ਅਤੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਇਹ ਵੀ ਪੜੋ:Shri Muktsar Sahib News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗਿਰੋਹ ਦਾ ਕੀਤਾ ਪਰਦਾਫਾਸ਼  

ਸੋਨੀਪਤ ਦੇ ਮੁਰਥਲ ਥਾਣੇ ਦੇ ਐਸਐਚਓ ਦੇਵੇਂਦਰ ਕੁਮਾਰ ਨੇ ਦੱਸਿਆ ਕਿ ਸਵੇਰੇ ਕਰੀਬ 5 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਭੀਗਨ ਚੌਕ ਨੇੜੇ ਤਿੰਨ ਵਿਅਕਤੀ ਖੂਨ ਨਾਲ ਲੱਥਪੱਥ ਹਾਲਤ ਵਿਚ ਪਏ ਹਨ। ਮੁਰਥਲ ਥਾਣੇ ਦੀ ਟੀਮ ਐਸ.ਆਈ ਵੇਦਵੀਰ ਦੀ ਅਗਵਾਈ ਵਿਚ ਪੁੱਜੀ। ਪੁਲਿਸ ਤਿੰਨੇ ਨੌਜਵਾਨਾਂ ਨੂੰ ਸਿਵਲ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜੋ:Sardar Joginder Singh : ਸ. ਜੋਗਿੰਦਰ ਸਿੰਘ ਜੀ ਨੂੰ ਸ਼ਰਧਾਂਜਲੀ

ਇਹ ਹਾਦਸਾ ਸੋਨੀਪਤ ਤੋਂ ਲੰਘਦੇ ਨੈਸ਼ਨਲ ਹਾਈਵੇਅ 44 (NH 44) 'ਤੇ ਵਾਪਰਿਆ। ਤਿੰਨੋਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਸਨ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਤਿੰਨੋਂ ਸੜਕ 'ਤੇ ਡਿੱਗ ਗਏ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਐੱਸਐੱਚਓ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਪਹਿਰਾਵੇ ਤੋਂ ਅੰਦਾਜਾ ਕਰਦੇ ਹੋਏ, ਉਹ ਕਾਮੇ ਜਾਪਦੇ ਹਨ। ਪੁਲਿਸ ਜਾਂਚ ਜਾਰੀ ਹੈ।

(For more news apart from 3 youths painful death in road accident in Sonepat News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement