Haryana Assembly Elections: ਹਰਿਆਣਾ ’ਚ ਵਿਧਾਨ ਸਭਾ ਚੋਣਾਂ ਅਪਣੇ ਦਮ ’ਤੇ ਲੜੇਗੀ ‘ਆਪ’ : ਕੇਜਰੀਵਾਲ
Published : Jan 28, 2024, 7:02 pm IST
Updated : Jan 28, 2024, 9:32 pm IST
SHARE ARTICLE
AAP To Go Solo In Haryana Assembly Elections, Says Kejriwal
AAP To Go Solo In Haryana Assembly Elections, Says Kejriwal

ਕਿਹਾ, ਸਿਰਫ਼ ਲੋਕ ਸਭਾ ਚੋਣਾਂ ‘ਇੰਡੀਆ’ ਨਾਲ ਮਿਲ ਕੇ ਲੜੀਆਂ ਜਾਣਗੀਆਂ

Haryana Assembly Elections: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ (ਆਪ) ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ  ਅਪਣੇ  ਦਮ ’ਤੇ  ਚੋਣ ਲੜੇਗੀ ਪਰ ਵਿਰੋਧੀ ਗੱਠਜੋੜ ਇੰਡੀਅਨ ਨੈਸ਼ਨਲ ਇਨਕਲੂਸਿਵ ਅਲਾਇੰਸ (ਆਈ.ਐੱਮ.ਏ.) ਦੇ ਹਿੱਸੇ ਵਜੋਂ ਲੋਕ ਸਭਾ ਚੋਣਾਂ ਲੜੇਗੀ।

ਲੋਕ ਸਭਾ ਚੋਣਾਂ ਅਪ੍ਰੈਲ-ਮਈ ’ਚ ਹੋਣੀਆਂ ਹਨ ਜਦਕਿ ਵਿਧਾਨ ਸਭਾ ਚੋਣਾਂ ਇਸ ਸਾਲ ਦੇ ਅਖੀਰ ’ਚ ਹੋਣੀਆਂ ਹਨ। ਜੀਂਦ ’ਚ ਪਾਰਟੀ ਦੀ ‘ਪਰਿਵਰਤਨ ਰੈਲੀ’ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, ‘‘ਅੱਜ ਲੋਕਾਂ ਨੂੰ ਸਿਰਫ ਇਕ ਪਾਰਟੀ ’ਤੇ  ਭਰੋਸਾ ਹੈ, ਉਹ ਹੈ ਆਮ ਆਦਮੀ ਪਾਰਟੀ। ਇਕ ਪਾਸੇ ਉਹ ਪੰਜਾਬ ਵਿਚ ਸਾਡੀ ਸਰਕਾਰ ਵੇਖਦੇ  ਹਨ ਅਤੇ ਦੂਜੇ ਪਾਸੇ ਦਿੱਲੀ ਵਿਚ। ਅੱਜ ਹਰਿਆਣਾ ਵੱਡਾ ਬਦਲਾਅ ਚਾਹੁੰਦਾ ਹੈ। ਪਹਿਲਾਂ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਇਹ ਵੱਡਾ ਬਦਲਾਅ ਕੀਤਾ ਸੀ ਅਤੇ ਹੁਣ ਉੱਥੋਂ ਦੇ ਲੋਕ ਖੁਸ਼ ਹਨ।’’

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕੇਜਰੀਵਾਲ ਨੇ ਕਿਹਾ ਕਿ ‘ਆਪ’ ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ  ਅਪਣੇ  ਦਮ ’ਤੇ  ਚੋਣ ਲੜੇਗੀ ਪਰ ਲੋਕ ਸਭਾ ਚੋਣਾਂ ਵਿਰੋਧੀ ਗੱਠਜੋੜ ‘ਇੰਡੀਆ’ ਦੇ ਹਿੱਸੇ ਵਜੋਂ ਲੜੀਆਂ ਜਾਣਗੀਆਂ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

(For more Punjabi news apart from AAP To Go Solo In Haryana Assembly Elections, Says Kejriwal, stay tuned to Rozana Spokesman)

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement