
2005 ਤੋਂ ਸਜ਼ਾ ਕੱਟ ਰਿਹਾ ਹੈ ਅੰਸਾਰੀ, ਵੱਖ-ਵੱਖ ਮਾਮਲਿਆਂ ਵਿਚ ਦੋ ਵਾਰ ਉਮਰ ਕੈਦ
Mukhtar Ansari: ਹਰਿਆਣਾ - ਬਾਂਦਾ ਜੇਲ੍ਹ ਵਿਚ ਬੰਦ ਮੁਖਤਾਰ ਅੰਸਾਰੀ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਅੰਸਾਰੀ ਨੂੰ ਵੀਰਵਾਰ ਸ਼ਾਮ ਨੂੰ ਜੇਲ੍ਹ ਤੋਂ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਲਿਆਂਦਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਕੁਝ ਰਿਪੋਰਟਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਵਰਤ ਰੱਖਿਆ ਸੀ। ਇਫ਼ਤਾਰ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਮੁਖ਼ਤਾਰ ਅੰਸਾਰੀ ਦੀ ਸਿਹਤ ਵਿਗੜ ਗਈ ਸੀ। 14 ਘੰਟੇ ਦਾਖਲ ਰਹਿਣ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ। ਕੁਝ ਦਿਨ ਪਹਿਲਾਂ ਮੁਖ਼ਤਾਰ ਅੰਸਾਰੀ ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਹੌਲੀ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁਖਤਾਰ ਅੰਸਾਰੀ ਦੇ ਵਕੀਲ ਦਾ ਕਹਿਣਾ ਹੈ ਕਿ ਉਸ ਬਾਰੇ ਕੁਝ ਸਮੇਂ ਬਾਅਦ ਜਾਣਕਾਰੀ ਮਿਲੇਗੀ। ਮੁਖਤਾਰ ਦੇ ਭਤੀਜੇ ਅਤੇ ਵਿਧਾਇਕ ਸੁਹੇਬ ਅੰਸਾਰੀ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਅਸੀਂ ਬਾਂਦਾ ਲਈ ਰਵਾਨਾ ਹੋ ਰਹੇ ਹਾਂ।