
Haryana News : ਭੁਪਿੰਦਰ ਸਿੰਘ ਅਸੰਧ ਨੂੰ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੀ ਸਫਲਤਾ ਦੇ ਮੱਦੇਨਜ਼ਰ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ
Haryana News : ਅੱਜ ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ (HGSMC) ਦੀ ਐਡੋਕ ਕਮੇਟੀ ਨੇ ਮੁੜ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਬਣਾਇਆ ਹੈ। ਇਹ ਨਿਯੁਕਤੀ ਭੁਪਿੰਦਰ ਸਿੰਘ ਅਸੰਧ ਨੂੰ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੀ ਸਫਲਤਾ ਦੇ ਮੱਦੇਨਜ਼ਰ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਅਗਵਾਈ ਵਿੱਚ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਸੁਧਾਰ ਹੋਣ ਦੀ ਉਮੀਦ ਹੈ।
ਇਹ ਵੀ ਪੜੋ: Jalebi Recipe : ਤਿਉਹਾਰਾਂ ਮੌਕੇ ਘਰ 'ਚ ਹੀ ਬਣਾਓ ਜਲੇਬੀ, ਜਾਣੋ ਬਣਾਉਣ ਦਾ ਤਰੀਕਾ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨੀ ਦਾ ਅੱਜ ਜ਼ਿਲ੍ਹਾ ਸਕੱਤਰੇਤ ਵਿਖੇ ਹੋਈ ਅਹਿਮ ਮੀਟਿੰਗ ਦੌਰਾਨ ਗਠਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਡਿਪਟੀ ਕਮਿਸ਼ਨਰ (ਡੀ.ਸੀ.) ਨੇ ਕੀਤੀ ਅਤੇ ਇਸ ਵਿੱਚ ਰਾਜ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਸਾਰੇ ਮੈਂਬਰਾਂ ਨੇ ਭਾਗ ਲਿਆ।
ਨਵੀਂ ਕਾਰਜਕਾਰਨੀ ਵਿੱਚ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ, ਸੁਦਰਸ਼ਨ ਸਿੰਘ ਸਹਿਗਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬੀਬੀ ਰਵਿੰਦਰ ਕੌਰ ਅਜਰਾਣਾ ਨੂੰ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਮੰਡੇਰ ਨੂੰ ਜਨਰਲ ਸਕੱਤਰ ਅਤੇ ਗੁਲਾਬ ਸਿੰਘ ਮੂਨਕ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ ਹੈ।
ਇਹ ਵੀ ਪੜੋ: Haryana News : ਭੁਪਿੰਦਰ ਸਿੰਘ ਅਸੰਧ ਹਰਿਆਣਾ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਬਣੇ ਪ੍ਰਧਾਨ
ਇਸ ਤੋਂ ਇਲਾਵਾ ਤਰਵਿੰਦਰਪਾਲ ਸਿੰਘ, ਜੰਗਸੀਰ ਸਿੰਘ ਮੰਗੇਆਣਾ, ਬਾਬਾ ਬਲਜੀਤ ਸਿੰਘ ਦਾਦੂਵਾਲ, ਗੁਰਪ੍ਰਸਾਦ ਸਿੰਘ ਫਰੀਦਾਬਾਦ, ਬੀਬੀ ਪਰਮਿੰਦਰ ਕੌਰ ਅਤੇ ਪਰਮਜੀਤ ਸਿੰਘ ਮੱਕੜ ਨੂੰ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸ ਨਵੀਂ ਕਾਰਜਕਾਰਨੀ ਦੇ ਬਣਨ ਨਾਲ ਗੁਰਦੁਆਰਾ ਪ੍ਰਬੰਧ ਅਤੇ ਸਿੱਖ ਕੌਮ ਨਾਲ ਸਬੰਧਤ ਹੋਰ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੰਗਠਿਤ ਢੰਗ ਨਾਲ ਨੇਪਰੇ ਚਾੜ੍ਹਨ ਦੀ ਉਮੀਦ ਹੈ। ਮੀਟਿੰਗ ਤੋਂ ਬਾਅਦ ਸਿੱਖ ਕੌਮ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਹੈ ਅਤੇ ਨਵੀਂ ਕਾਰਜਕਾਰਨੀ ਤੋਂ ਕੌਮ ਦੀਆਂ ਆਸਾਂ ਵੀ ਵੱਧ ਗਈਆਂ ਹਨ।
(For more news apart from bhupinder singh assandh made President Haryana Gurdwara Sikh Management Committee News in Punjabi, stay tuned to Rozana Spokesman)