
ਭਾਜਪਾ ਦੇ ਸੂਬਾ ਪ੍ਰਧਾਨ ਨੂੰ ਵੀਰਵਾਰ ਸ਼ਾਮ 6 ਵਜੇ ਤਕ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਲਈ ਕਿਹਾ
ਨਵੀਂ ਦਿੱਲੀ: ਭਾਜਪਾ ਦੀ ਹਰਿਆਣਾ ਇਕਾਈ ਵਲੋਂ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ਇਕ ਬੱਚੇ ਦੀ ਵਰਤੋਂ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਪ੍ਰਦੇਸ਼ ਭਾਜਪਾ ਪ੍ਰਧਾਨ ਨੂੰ ਨੋਟਿਸ ਜਾਰੀ ਕਰ ਕੇ ਤੁਰਤ ਸੁਧਾਰਾਤਮਕ ਕਦਮ ਚੁੱਕਣ ਲਈ ਕਿਹਾ ਹੈ | ਚੋਣ ਪ੍ਰਚਾਰ ਅਤੇ ਹੋਰ ਚੋਣ ਗਤੀਵਿਧੀਆਂ ’ਚ ਬੱਚਿਆਂ ਦੀ ਵਰਤੋਂ ਕਰਨਾ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਹੈ।
ਭਾਜਪਾ ਦੇ ਸੂਬਾ ਪ੍ਰਧਾਨ ਨੂੰ ਵੀਰਵਾਰ ਸ਼ਾਮ 6 ਵਜੇ ਤਕ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ। ਇਹ ਨੋਟਿਸ ਭਾਜਪਾ ਦੀ ਹਰਿਆਣਾ ਇਕਾਈ ਵਲੋਂ ਅਪਣੇ ਅਧਿਕਾਰਤ ‘ਐਕਸ‘ ਅਕਾਊਂਟ ’ਤੇ ਪੋਸਟ ਕੀਤੇ ਗਏ ਵੀਡੀਉ ਦਾ ਨੋਟਿਸ ਲੈਣ ਤੋਂ ਬਾਅਦ ਜਾਰੀ ਕੀਤਾ ਗਿਆ ਹੈ।
ਫ਼ਰਵਰੀ ’ਚ ਕਮਿਸ਼ਨ ਨੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਕਿਹਾ ਸੀ ਕਿ ਉਹ ਚੋਣ ਪ੍ਰਚਾਰ ਅਤੇ ਰੈਲੀਆਂ ਦੌਰਾਨ ਬੱਚਿਆਂ ਦੀ ਵਰਤੋਂ ਕਿਸੇ ਵੀ ਤਰੀਕੇ ਨਾਲ ਨਾ ਕਰਨ। ਸਿਆਸੀ ਪਾਰਟੀਆਂ ਨੂੰ ਸਪੱਸ਼ਟ ਤੌਰ ’ਤੇ ਹੁਕਮ ਦਿਤੇ ਗਏ ਹਨ ਕਿ ਉਹ ਬੱਚਿਆਂ ਨੂੰ ਕਿਸੇ ਵੀ ਤਰੀਕੇ ਨਾਲ ਚੋਣ ਪ੍ਰਚਾਰ ’ਚ ਸ਼ਾਮਲ ਨਾ ਕਰਨ। ਇਨ੍ਹਾਂ ’ਚ ਰੈਲੀਆਂ, ਨਾਅਰੇਬਾਜ਼ੀ, ਪੋਸਟਰ ਜਾਂ ਪੈਂਫਲੈਟ ਵੰਡਣਾ ਜਾਂ ਚੋਣਾਂ ਨਾਲ ਸਬੰਧਤ ਹੋਰ ਗਤੀਵਿਧੀਆਂ ਸ਼ਾਮਲ ਹਨ। ’’ ਹਰਿਆਣਾ ’ਚ 1 ਅਕਤੂਬਰ ਨੂੰ ਵੋਟਾਂ ਪੈਣਗੀਆਂ।