
Haryana News: 7 ਲੋਕ ਬੁਰੀ ਤਰ੍ਹਾਂ ਝੁਲਸੇ
An explosion in an illegal firecracker factory Haryana News: ਹਰਿਆਣਾ ਦੇ ਸੋਨੀਪਤ 'ਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਪਟਾਕਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਅੱਗ 'ਚ 3 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ ਹੈ। ਹੁਣ ਤੱਕ 3 ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਵਿੱਚੋਂ ਇੱਕ ਲਾਸ਼ ਪਿੰਡ ਦੀ ਔਰਤ ਦੀ ਹੈ, ਜਦਕਿ ਦੂਜੀ ਇੱਕ ਬੱਚੇ ਦੀ ਹੈ।
ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਹਾਦਸੇ ਦਾ ਪਤਾ ਲੱਗਾ। ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ 'ਚ ਤਰੇੜਾਂ ਆ ਗਈਆਂ। ਹਾਦਸੇ ਵਿੱਚ ਛੇ ਔਰਤਾਂ ਸਮੇਤ ਸੱਤ ਲੋਕ ਬੁਰੀ ਤਰ੍ਹਾਂ ਝੁਲਸ ਗਏ। ਝੁਲਸੇ ਹੋਏ ਮਜ਼ਦੂਰਾਂ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਅੱਗ ਗੈਸ ਸਿਲੰਡਰ 'ਚ ਲੀਕ ਹੋਣ ਕਾਰਨ ਲੱਗੀ। ਇਹ ਮਕਾਨ ਪਿੰਡ ਦੇ ਵਿਚਕਾਰ ਹੈ ਅਤੇ ਇਸ ਦਾ ਮਲਬਾ ਹਟਾਉਣ ਦੀ ਕਾਰਵਾਈ ਚੱਲ ਰਹੀ ਹੈ।
ਕੁਝ ਸਮੇਂ ਵਿੱਚ ਹੀ ਅੱਗ ਸਾਰੇ ਪਾਸੇ ਫੈਲ ਗਈ ਅਤੇ ਇਸ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਅੱਗ ਲੱਗਣ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮੱਚ ਗਈ। ਪਿੰਡ ਵਾਸੀਆਂ ਨੇ ਉੱਥੇ ਕੰਮ ਕਰਦੇ ਲੋਕਾਂ ਨੂੰ ਬਾਹਰ ਕੱਢਿਆ। ਪੁਲਿਸ ਨੇ ਮਕਾਨ ਮਾਲਕ ਵੇਦਪ੍ਰਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਖ਼ਮੀਆਂ ਵਿਚ ਉਸ ਦੀ ਬੇਟੀ ਵੀ ਸ਼ਾਮਲ ਹੈ।