
CCTV ਕੈਮਰਿਆਂ ਅਤੇ ਡਰੋਨਾਂ ਜ਼ਰੀਏ ਲਈਆਂ ਜਾ ਰਹੀਆਂ ਤਸਵੀਰਾਂ; ਭਾਰਤੀ ਦੂਤਾਵਾਸ ਭੇਜਿਆ ਜਾ ਰਿਹਾ ਰਿਕਾਰਡ
Farmers Protest: ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਗਾਰੰਟੀ ਕਾਨੂੰਨ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਹੱਦ 'ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ (29 ਫਰਵਰੀ) 17ਵਾਂ ਦਿਨ ਹੈ। ਦਿੱਲੀ ਮਾਰਚ ਨੂੰ ਲੈ ਕੇ ਬੁਧਵਾਰ ਸ਼ਾਮ ਨੂੰ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਜਗਜੀਤ ਡੱਲੇਵਾਲ ਦੀ ਅਗਵਾਈ ਹੇਠ ਸਾਂਝੀ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੋਵਾਂ ਨੇ ਇਸ ਸਬੰਧੀ ਆਪੋ-ਆਪਣੇ ਸੰਗਠਨਾਂ ਨਾਲ ਮੀਟਿੰਗ ਕੀਤੀ ਸੀ।
ਇਸ ਵਿਚਾਲੇ ਕਿਸਾਨਾਂ ਦੇ ਅੰਦੋਲਨ 'ਤੇ ਹਰਿਆਣਾ ਪੁਲਿਸ ਵੀ ਹਰਕਤ 'ਚ ਆ ਗਈ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਹਰਿਆਣਾ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਅਤੇ ਡਰੋਨਾਂ ਤੋਂ ਰਾਹੀਂ ਤਸਵੀਰਾਂ ਲੈਣੀਆਂ ਸ਼ੁਰੂ ਕਰ ਦਿਤੀਆਂ ਹਨ, ਜਿਨ੍ਹਾਂ ਨੂੰ ਭਾਰਤੀ ਦੂਤਾਵਾਸ ਭੇਜਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਅੰਬਾਲਾ ਪੁਲਿਸ ਪਾਸਪੋਰਟ ਦਫਤਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਉਨ੍ਹਾਂ ਦੀਆਂ ਤਸਵੀਰਾਂ ਭੇਜ ਰਹੀ ਹੈ। ਅੰਬਾਲਾ ਦੇ ਡੀਐਸਪੀ ਜੋਗਿੰਦਰ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਦੀ ਪੁਸ਼ਟੀ ਕੀਤੀ।
#WATCH | Haryana: On efforts to cancel passports and Visas of the alleged farmers involved in violence, DSP Ambala Joginder Sharma says, "We have identified involved in violence coming to Haryana from Punjab in the name of farmers' protest. We have identified them with CCTV… pic.twitter.com/AotrtQDle2
ਇਸ ਮਾਮਲੇ ਬਾਰੇ ਬੋਲਦਿਆਂ ਅੰਬਾਲਾ ਦੇ ਡੀਐਸਪੀ ਜੋਗਿੰਦਰ ਸ਼ਰਮਾ ਨੇ ਕਿਹਾ, ''ਅਸੀਂ ਪੰਜਾਬ ਤੋਂ ਹਰਿਆਣਾ ਵਿਚ ਆ ਕੇ ਹਿੰਸਾ ਕਰਨ ਵਾਲਿਆਂ ਦੀ ਸੀਸੀਟੀਵੀ ਤੇ ਡਰੋਨ ਕੈਮਰਿਆਂ ਰਾਹੀਂ ਪਛਾਣ ਕਰ ਲਈ ਹੈ। ਅਸੀਂ ਮੰਤਰਾਲੇ ਅਤੇ ਅੰਬੈਸੀ ਨੂੰ ਅਪੀਲ ਕਰਾਂਗੇ ਕਿ ਹਿੰਸਾ ਕਰਨ ਵਾਲਿਆਂ ਦੇ ਵੀਜ਼ੇ ਅਤੇ ਪਾਸਪੋਰਟ ਰੱਦ ਕੀਤੇ ਜਾਣ। ਉਨ੍ਹਾਂ ਦੀਆਂ ਤਸਵੀਰਾਂ, ਨਾਂ ਤੇ ਪਤੇ ਪਾਸਪੋਰਟ ਦਫ਼ਤਰ ਨਾਲ ਸਾਂਝੇ ਕਰ ਦਿਤੇ ਜਾਣਗੇ। ਅਸੀਂ ਉਨ੍ਹਾਂ ਦੇ ਪਾਸਪੋਰਟ ਰੱਦ ਕਰਵਾਉਣ ਲਈ ਕਾਰਵਾਈ ਕਰ ਰਹੇ ਹਾਂ।''
ਉਧਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਹਨ। ਜੇਕਰ ਕਿਸਾਨਾਂ 'ਤੇ ਅੱਤਿਆਚਾਰ ਹੁੰਦਾ ਹੈ ਤਾਂ ਦੇਸ਼ ਭਰ ਦੇ ਕਿਸਾਨ ਉਨ੍ਹਾਂ ਦੇ ਨਾਲ ਆਉਣਗੇ। ਸਰਕਾਰ ਦੀ ਨੀਤੀ ਚੋਣਾਂ ਤੋਂ ਬਾਅਦ ਤਕ ਇਸ ਅੰਦੋਲਨ ਨੂੰ ਜਾਰੀ ਰੱਖਣ ਦੀ ਹੈ। ਇਹ ਅੰਦੋਲਨ ਨੂੰ ਪੰਜਾਬ ਦਾ ਦੱਸਣਗੇ ਅਤੇ ਸਿੱਖ ਭਾਈਚਾਰੇ ਨੂੰ ਬਦਨਾਮ ਕਰਨਗੇ।
ਇਸ ਤੋਂ ਪਹਿਲਾਂ 21 ਫਰਵਰੀ ਨੂੰ ਖਨੌਰੀ ਹੱਦ ’ਤੇ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤਕ ਟਾਲ ਦਿਤਾ ਸੀ। ਕਿਸਾਨਾਂ ਦੇ ਮਾਰਚ ਨੂੰ ਮੁਲਤਵੀ ਕਰਨ ਤੋਂ ਬਾਅਦ ਹਰਿਆਣਾ-ਦਿੱਲੀ ਦੇ ਟਿੱਕਰੀ ਅਤੇ ਸਿੰਘੂ ਸਰਹੱਦਾਂ ਨੂੰ ਅਸਥਾਈ ਤੌਰ 'ਤੇ ਖੋਲ੍ਹ ਦਿਤਾ ਗਿਆ ਸੀ।
(For more Punjabi news apart from Farmers Protest: Haryana Police moves to cancel passports, visas of farmer protesters, stay tuned to Rozana Spokesman)