Navdeep Singh Jalbeda arrested : ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਨੂੰ ਕੀਤਾ ਗ੍ਰਿਫਤਾਰ

By : GAGANDEEP

Published : Mar 29, 2024, 12:17 pm IST
Updated : Mar 29, 2024, 3:46 pm IST
SHARE ARTICLE
Navdeep Singh Jalbeda arrested Haryana news
Navdeep Singh Jalbeda arrested Haryana news

Navdeep Singh Jalbeda arrested: ਕਿਸਾਨੀ ਅੰਦੋਲਨ ਵਿਚ ਸਰਗਰਮ ਹੈ ਨਵਦੀਪ ਸਿੰਘ

Navdeep Singh Jalbeda arrested Haryana news : ਅੱਜ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਅਸਤੀ ਕਲਸ਼ ਯਾਤਰਾ ਕੱਢੀ ਜਾਵੇਗੀ।

ਇਸ ਤੋਂ ਪਹਿਲਾਂ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਮੁਹਾਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।  ਜਿਸ ਤੋਂ ਬਾਅਦ ਅੰਬਾਲਾ ਸੀਆਈਏ ਨਵਦੀਪ ਜਲਬੇੜਾ ਨੂੰ ਅੰਬਾਲਾ ਦੀ ਅਦਾਲਤ ਵਿੱਚ ਲੈ ਗਈ। ਨਵਦੀਪ ਨੂੰ ਅੱਜ ਭਾਰੀ ਪੁਲਿਸ ਫੋਰਸ ਦੀ ਹਾਜ਼ਰੀ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਨਵਦੀਪ ਦਾ ਮੈਡੀਕਲ ਕਰਵਾਇਆ ਗਿਆ।

ਇਹ ਵੀ ਪੜ੍ਹੋ: PM Modi with Bill Gates: ''ਮੈਂ ਟੈਕਨਾਲੋਜੀ ਦਾ ਗੁਲਾਮ ਨਹੀਂ ਹਾਂ'' ਬਿਲ ਗੇਟਸ ਨਾਲ ਹੋਈ ਮੀਟਿੰਗ ਦੌਰਾਨ ਬੋਲੇ PM ਨਰਿੰਦਰ ਮੋਦੀ

 

ਨਵਦੀਪ ਸਿੰਘ ਜਲਬੇੜਾ ਕਿਸਾਨ ਆਗੂ ਜੈ ਸਿੰਘ ਦਾ ਪੁੱਤਰ ਹੈ, ਜੋ ਪਹਿਲੀ ਵਾਰ ਕਿਸਾਨ ਅੰਦੋਲਨ ਵਿੱਚ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਹੋਇਆ ਸੀ
ਨਵਦੀਪ ਪਿਛਲੇ ਕਿਸਾਨ ਅੰਦੋਲਨ ਵਿਚ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਹੋਇਆ ਸੀ। ਪਿਛਲੀ ਵਾਰ ਜਦੋਂ ਪੰਜਾਬ ਤੋਂ ਕਿਸਾਨਾਂ ਦਾ ਇੱਕ ਜਥਾ ਸ਼ੰਭੂ ਬਾਰਡਰ ਪਹੁੰਚਿਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ।

ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕਿਸਾਨਾਂ 'ਤੇ ਜਲ ਤੋਪਾਂ ਦੀ ਵਰਤੋਂ ਕੀਤੀ। ਇਸ ਦੌਰਾਨ ਨਵਦੀਪ ਪੁਲਿਸ ਨੂੰ ਚਕਮਾ ਦੇ ਕੇ ਵਾਟਰ ਕੈਨਨ ਵਾਲੀ ਗੱਡੀ 'ਤੇ  ਚੜ ਗਿਆ। ਉਸ ਨੇ ਜਲ ਤੋਪ ਪੁਲਿਸ ਵੱਲ ਮੋੜ ਦਿੱਤੀ। ਇਸ ਤੋਂ ਬਾਅਦ ਉਹ ਛਾਲ ਮਾਰ ਕੇ ਟਰਾਲੀ 'ਤੇ ਆ ਗਿਆ। ਇਸ ਮਗਰੋਂ ਪੁਲਿਸ ਨੇ ਨਵਦੀਪ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: South Africa News: ਈਸਟਰ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਪੁੱਲ ਤੋਂ ਡਿੱਗੀ ਹੇਠਾਂ, 45 ਲੋਕਾਂ ਦੀ ਹੋਈ ਮੌਤ 

ਅਸਤੀ ਕਲਸ਼ ਯਾਤਰਾ ਅੱਜ ਅੰਬਾਲਾ ਦੇ ਨਰਾਇਣਗੜ੍ਹ ਇਲਾਕੇ ਦੇ ਕਈ ਪਿੰਡਾਂ ਵਿਚੋਂ  ਲੰਘੇਗੀ। ਦੂਜੇ ਪਾਸੇ ਅੰਬਾਲਾ ਪੁਲਿਸ ਨੇ ਕਿਸਾਨਾਂ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨੋਟਿਸ ਦਿਤਾ ਹੈ ਅਤੇ ਅੱਜ ਪੇਸ਼ ਹੋਣ ਦੇ ਨਿਰਦੇਸ਼ ਦਿਤੇ ਹਨ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ’ਤੇ ਦਬਾਅ ਪਾ ਰਹੀ ਹੈ ਪਰ ਅਸੀਂ ਨਾ ਤਾਂ ਝੁਕਾਂਗੇ ਅਤੇ ਨਾ ਹੀ ਦਬਾਵਾਂਗੇ। ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਸਿੰਘ ਮੋਹਾੜੀ ਨੇ ਕਿਹਾ ਕਿ ਸਰਕਾਰ ਨੂੰ ਟਕਰਾਅ ਦੀ ਸਥਿਤੀ ਪੈਦਾ ਨਹੀਂ ਕਰਨੀ ਚਾਹੀਦੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Navdeep Singh Jalbeda arrested Haryana news' stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement