Haryana News: ਕਾਰ ਨੂੰ ਲੱਗੀ ਅੱਗ ਕਾਰ, ਜ਼ਿੰਦਾ ਸੜਿਆ ਸਾਬਕਾ ਸਰਪੰਚ
Published : May 30, 2024, 6:10 pm IST
Updated : May 30, 2024, 6:10 pm IST
SHARE ARTICLE
Former sarpanch burnt alive in car Haryana News in punjabi
Former sarpanch burnt alive in car Haryana News in punjabi

Haryana News: ਗੈਸ ਕਿੱਟ ਫਟਣ ਕਾਰਨ ਹੋਇਆ ਹਾਦਸਾ

Former sarpanch burnt alive in car Haryana News in punjabi: ਹਰਿਆਣਾ ਦੇ ਕੈਥਲ 'ਚ ਵੀਰਵਾਰ ਨੂੰ ਕਾਰ ਨੂੰ ਅੱਗ ਲੱਗਣ ਕਾਰਨ ਉਸ 'ਚ ਬੈਠੇ ਸਾਬਕਾ ਸਰਪੰਚ ਦੀ ਮੌਤ ਹੋ ਗਈ। ਇਹ ਹਾਦਸਾ ਕਲਾਇਤ ਦੇ ਬੱਸ ਸਟੈਂਡ ਨੇੜੇ ਸਥਿਤ ਸ਼ਮਸ਼ਾਨਘਾਟ ਨੇੜੇ ਸ਼ਾਮ 4 ਵਜੇ ਦੇ ਕਰੀਬ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸਰਪੰਚ ਕਾਰ 'ਚ ਬੈਠੇ ਹੋਏ ਸਨ ਕਿ ਅਚਾਨਕ ਵੱਡਾ ਧਮਾਕਾ ਹੋ ਗਿਆ। ਇਸ ਤੋਂ ਬਾਅਦ ਕਾਰ ਸੜ ਗਈ। ਇੱਥੇ ਭੀੜ ਨੇ ਦੇਖਿਆ ਕਿ ਕਾਰ ਵਿੱਚ ਇੱਕ ਵਿਅਕਤੀ ਜ਼ਿੰਦਾ ਸੜ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: Hoshiarpur News: ਸਨਕੀ ਨੌਜਵਾਨ ਦਾ ਕਾਰਾ, ਰਿਸ਼ਤੇ ਲਈ ਮਨ੍ਹਾਂ ਕਰਨ 'ਤੇ ਲੜਕੀ ਦਾ ਕੀਤਾ ਕਤਲ

ਜਾਣਕਾਰੀ ਅਨੁਸਾਰ ਪਿੰਡ ਬਾਲੂ ਗੱਡਾ ਪੱਤੀ ਦਾ ਸਾਬਕਾ ਸਰਪੰਚ ਰਮੇਸ਼ ਕੁਮਾਰ ਆਪਣੀ ਕਾਰ ਵਿੱਚ ਕਿਤੇ ਜਾ ਰਿਹਾ ਸੀ। ਜਦੋਂ ਉਹ ਕਲਾਇਤ ਦੇ ਬੱਸ ਸਟੈਂਡ ਨੇੜੇ ਸ਼ਮਸ਼ਾਨਘਾਟ ਕੋਲ ਪਹੁੰਚਿਆ ਤਾਂ ਉਸ ਦੀ ਕਾਰ ਵਿੱਚ ਜ਼ੋਰਦਾਰ ਧਮਾਕਾ ਹੋਇਆ। ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕਾਰ 'ਚ ਬੈਠਾ ਸਰਪੰਚ ਅੱਗ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਸੜ ਕੇ ਮੌਤ ਹੋ ਗਈ।

ਇਹ ਵੀ ਪੜ੍ਹੋ: Lok Sabha Election : ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਕਲਾਇਤ ਥਾਣੇ ਦੇ ਐਸਐਚਓ ਇੰਸਪੈਕਟਰ ਰਾਮਨਿਵਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਅੱਗ ਲੱਗ ਗਈ ਹੈ। ਇਸ ਤੋਂ ਬਾਅਦ ਮੌਕੇ 'ਤੇ ਵੱਡੀ ਭੀੜ ਇਕੱਠੀ ਹੋ ਗਈ। ਭੀੜ ਤੋਂ ਸੂਚਨਾ ਮਿਲੀ ਸੀ ਕਿ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਉਸ ਵਿੱਚ ਮੌਜੂਦ ਇੱਕ ਵਿਅਕਤੀ ਜ਼ਿੰਦਾ ਸੜ ਗਿਆ। ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਸੜਿਆ ਨਹੀਂ ਸੀ। ਅਜਿਹੇ 'ਚ ਕਾਰ ਦੀ ਪਲੇਟ 'ਤੇ ਸਰਪੰਚ ਲਿਖਿਆ ਹੋਇਆ ਪਾਇਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਬਾਅਦ ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਪਿੰਡ ਬਾਲੂ ਗੱਡਾ ਪੱਤੀ ਦੇ ਸਾਬਕਾ ਸਰਪੰਚ ਰਮੇਸ਼ ਦਾ ਹੈ। ਸਾਬਕਾ ਸਰਪੰਚ ਦੀ ਕਾਰ ਨੂੰ ਅੱਗ ਲੱਗਣ ਕਾਰਨ ਸੜ ਕੇ ਮੌਤ ਹੋ ਗਈ। ਨੇ ਦੱਸਿਆ ਕਿ ਕਾਰ ਵਿੱਚ ਸੀਐਨਜੀ ਕਿੱਟ ਲਗਾਈ ਗਈ ਸੀ ਜੋ ਗਰਮੀ ਕਾਰਨ ਫਟ ਗਈ। ਇਸ ਕਾਰਨ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Former sarpanch burnt alive in car Haryana News in punjabi , stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement