Haryana News : 'ਜੇ ਤੁਸੀਂ ਮਾਂ ਦਾ ਦੁੱਧ ਪੀਤਾ ਹੈ, ਤਾਂ ਅੱਗੇ ਆਉ'
Published : Oct 30, 2025, 1:01 pm IST
Updated : Oct 30, 2025, 1:01 pm IST
SHARE ARTICLE
Haryana DGP OP Singh Challenges Gangsters Latest News in Punjabi 
Haryana DGP OP Singh Challenges Gangsters Latest News in Punjabi 

Haryana News : ਹਰਿਆਣਾ ਦੇ ਡੀ.ਜੀ.ਪੀ. ਓ.ਪੀ. ਸਿੰਘ ਨੇ ਗੈਂਗਸਟਰਾਂ ਨੂੰ ਦਿਤੀ ਚੁਣੌਤੀ

Haryana DGP OP Singh Challenges Gangsters Latest News in Punjabi ਰੋਹਤਕ : ਹਰਿਆਣਾ ਦੇ ਡੀ.ਜੀ.ਪੀ. ਓ.ਪੀ. ਸਿੰਘ ਨੇ ਬੁਧਵਾਰ ਨੂੰ ਰੋਹਤਕ ਜ਼ਿਲ੍ਹੇ ਦਾ ਅਚਾਨਕ ਨਿਰੀਖਣ ਕੀਤਾ। ਪੁਲਿਸ ਸੁਪਰਡੈਂਟ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ, ਉਨ੍ਹਾਂ ਕਿਹਾ ਕਿ ਪੁਲਿਸ ਵਿਚ ਕੋਈ ਜਾਤ ਨਹੀਂ ਹੁੰਦੀ। ਸਿਰਫ਼ ਇਕੋ-ਇਕ ਜਾਤ ਹੁੰਦੀ ਹੈ ਖਾਕੀ। ਉਨ੍ਹਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਪੁਲਿਸ ਨੂੰ ਨਿਰਪੱਖ ਅਤੇ ਸੰਵੇਦਨਸ਼ੀਲ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ।

ਡੀ.ਜੀ.ਪੀ. ਨੇ ਕਿਹਾ ਕਿ ਸ਼ਿਕਾਇਤਕਰਤਾ ਅਤੇ ਪੁਲਿਸ ਦੋਵਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਝੂਠੀਆਂ ਸ਼ਿਕਾਇਤਾਂ ਦਰਜ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਿਰਦੇਸ਼ ਦਿਤੇ ਕਿ ਜਦੋਂ ਤਕ ਕੋਈ ਅਪਰਾਧੀ ਪੁਲਿਸ ਵਿਰੁਧ ਤਾਕਤ ਦੀ ਵਰਤੋਂ ਨਹੀਂ ਕਰਦਾ, ਉਦੋਂ ਤਕ ਤਾਕਤ ਦੀ ਵਰਤੋਂ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਹਾਲਾਂਕਿ, ਜੇ ਕੋਈ ਅਪਰਾਧੀ ਹਮਲਾ ਕਰਦਾ ਹੈ, ਤਾਂ ਪੁਲਿਸ ਨੂੰ ਅਪਣਾ ਬਚਾਅ ਕਰਨ ਦੀ ਪੂਰੀ ਆਜ਼ਾਦੀ ਹੈ। ਉਨ੍ਹਾਂ ਗੈਂਗਸਟਰਾਂ ਨੂੰ ਖੁੱਲ੍ਹੀ ਚੁਣੌਤੀ ਦਿੰਦੇ ਹੋਏ ਕਿਹਾ, "ਜੇ ਤੁਸੀਂ ਮਾਂ ਦਾ ਦੁੱਧ ਪੀਤਾ ਹੈ, ਤਾਂ ਅੱਗੇ ਆਉ।"

ਡੀ.ਜੀ.ਪੀ. ਨੇ ਕਿਹਾ ਕਿ ਇਹ ਬਦਮਾਸ਼ ਹਮੇਸ਼ਾ ਇੱਧਰ-ਉੱਧਰ ਭੱਜਦੇ ਰਹਿੰਦੇ ਹਨ ਤੇ ਕੁੱਤਿਆਂ ਦੀ ਮੌਤ ਮਾਰੇ ਜਾਂਦੇ ਹਨ, ਉਹ ਕਦੇ ਵੀ ਅੱਗੇ ਨਹੀਂ ਆਉਂਦੇ। ਹਰਿਆਣਾ ਵਿਚ ਗੈਂਗਸਟਰਾਂ ਜਾਂ ਅਪਰਾਧੀਆਂ ਦਾ ਕੋਈ ਡਰ ਨਹੀਂ ਹੈ ਤੇ ਉਨ੍ਹਾਂ ਵਿਰੁਧ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ਤੇ ਨਾ ਹੀ ਭਵਿੱਖ ਵਿਚ ਗੈਂਗਸਟਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ੀਆ ਨਹੀਂ ਜਾਵੇਗਾ। ਸੋਸ਼ਲ ਮੀਡੀਆ 'ਤੇ ਭੜਕਾਊ ਜਾਂ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਵਾਲਿਆਂ ਵਿਰੁਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀ.ਜੀ.ਪੀ. ਨੇ ਅਪਰਾਧ, ਕਾਨੂੰਨ ਵਿਵਸਥਾ ਅਤੇ ਹੋਰ ਮਾਮਲਿਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜਨਤਾ ਨੂੰ ਜਾਗਰੂਕ ਕਰਾਨ ਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿਤੇ।

(For more news apart from Haryana DGP OP Singh Challenges Gangsters Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement