ਹਰਿਆਣਾ ਦੇ ਨੌਜਵਾਨ ਦਾ ਇੰਗਲੈਡ 'ਚ ਕਤਲ, ਫਰਵਰੀ ਵਿਚ MBA ਕਰਨ ਲਈ ਗਿਆ ਸੀ ਵਿਦੇਸ਼
Published : Nov 30, 2025, 11:19 am IST
Updated : Nov 30, 2025, 12:49 pm IST
SHARE ARTICLE
Haryana youth murdered in England
Haryana youth murdered in England

ਵਿਜੈ ਕੁਮਾਰ ਵਜੋਂ ਹੋਈ ਪਛਾਣ

Haryana youth murdered in England:  ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦੇ 30 ਸਾਲਾ ਨੌਜਵਾਨ ਦੀ ਇੰਗਲੈਂਡ ਵਿੱਚ ਲੰਡਨ ਤੋਂ ਲਗਪਗ 215 ਕਿਲੋਮੀਟਰ ਦੂਰ ਵੋਰਸੈਸਟਰ ਸ਼ਹਿਰ ਵਿੱਚ ਕੁੱਝ ਵਿਅਕਤੀਆਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦੀ ਪਛਾਣ ਵਿਜੈ ਕੁਮਾਰ ਵਜੋਂ ਹੋਈ ਹੈ। ਇਹ ਘਟਨਾ 25 ਨਵੰਬਰ ਦੀ ਹੈ। 

ਉੱਥੋਂ ਦੀ ਪੁਲਿਸ ਨੇ ਕਤਲ ਦੇ ਦੋਸ਼ਾਂ ਵਿਚ ਪੰਜ ਭਾਰਤੀ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਪੋਸਟਮਾਰਟਮ ਜਾਂਚ ਕੀਤੀ ਗਈ ਹੈ ਅਤੇ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

ਪਿੰਡ ਜਗਰਾਮਬਾਸ ਦੇ ਵਸਨੀਕ ਸਾਬਕਾ ਸੈਨਿਕ ਸੁਰੇਂਦਰ ਸਿੰਘ ਦੇ 27 ਸਾਲਾ ਪੁੱਤਰ ਵਿਜੇ ਕੁਮਾਰ ਨੇ ਆਬਕਾਰੀ ਵਿਭਾਗ ਵਿੱਚ ਇੰਸਪੈਕਟਰ ਦੇ ਅਹੁਦੇ ਤੋਂ ਸਵੈ-ਇੱਛਤ ਸੇਵਾਮੁਕਤੀ ਲਈ ਅਤੇ ਇਸ ਤੋਂ ਬਾਅਦ ਉਹ ਐਮਬੀਏ ਦੀ ਪੜ੍ਹਾਈ ਕਰਨ ਲਈ ਇੰਗਲੈਂਡ ਦੇ ਬਰਮਿੰਘਮ ਸ਼ਹਿਰ ਚਲਾ ਗਿਆ ਸੀ। ਕਰੀਬ 10 ਦਿਨ ਪਹਿਲਾਂ, ਵਿਜੇ ਨੇ ਭਾਰਤੀ ਫੌਜ ਵਿੱਚ ਤਾਇਨਾਤ ਆਪਣੇ ਵੱਡੇ ਭਰਾ ਰਵੀ ਨਾਲ ਵੀਡੀਓ ਕਾਲ 'ਤੇ ਗੱਲ ਕੀਤੀ ਸੀ।

ਉਸ ਸਮੇਂ ਉਸ ਨੇ ਦੱਸਿਆ ਸੀ ਕਿ ਉਹ ਜਨਵਰੀ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰਵਰੀ ਵਿੱਚ ਘਰ ਆਵੇਗਾ, ਪਰ ਬੁੱਧਵਾਰ ਦੇਰ ਸ਼ਾਮ ਉਸ ਨੂੰ ਲੰਡਨ ਪੁਲਿਸ ਤੋਂ ਸੂਚਨਾ ਮਿਲੀ ਕਿ ਸੋਮਵਾਰ ਨੂੰ ਵਿਜੇ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲੰਡਨ ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਭਾਰਤੀ ਮੂਲ ਦੇ ਪੰਜ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਕੁਰੂਕਸ਼ੇਤਰ, ਸਹਾਰਨਪੁਰ ਅਤੇ ਦਿੱਲੀ ਦੇ ਦੱਸੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਵਿਜੇ ਦੀ ਲਾਸ਼ ਨੂੰ ਭਾਰਤ ਪਹੁੰਚਣ ਵਿੱਚ 10 ਦਿਨ ਲੱਗ ਸਕਦੇ ਹਨ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement