ਖ਼ਬਰਾਂ |

ਤਾਜ਼ਾ |

Haryana News: ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਿਆ ਤਾਂ ਹੋਵੇਗੀ 10 ਸਾਲ ਦੀ ਕੈਦ ਅਤੇ ਪੰਜ ਲੱਖ ਜੁਰਮਾਨਾ
Published : Jan 31, 2024, 10:18 am IST
Updated : Jan 31, 2024, 10:24 am IST
SHARE ARTICLE
There will be 10 years imprisonment for sending abroad illegally Haryana News in punjabi
There will be 10 years imprisonment for sending abroad illegally Haryana News in punjabi

Haryana News: ਹਰਿਆਣਾ ਸਰਕਾਰ ਵਲੋਂ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ

There will be 10 years imprisonment for sending abroad illegally Haryana News in punjabi : ਹਰਿਆਣਾ ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿਚ ‘ਹਰਿਆਣਾ ਟਰੈਵਲ ਏਜੰਟ ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ ਬਿੱਲ 2024’ ਨੂੰ ਮਨਜ਼ੂਰੀ ਦਿਤੀ ਗਈ।

ਇਹ ਵੀ ਪੜ੍ਹੋ: AIG Malvinder Singh News: ਮੁਅੱਤਲ AIG ਮਾਲਵਿੰਦਰ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਮਾਮਲਾ ਹੋਇਆ ਦਰਜ  

ਇਹ ਬਿੱਲ ਆਉਣ ਵਾਲੇ ਬਜਟ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਤਹਿਤ ਕੋਈ ਵੀ ਵਿਅਕਤੀ ਰਜਿਸਟ੍ਰੇਸ਼ਨ ਸਰਟੀਫਿਕੇਟ ਲਏ ਬਿਨਾਂ ਟਰੈਵਲ ਏਜੰਟ ਦਾ ਕਾਰੋਬਾਰ ਨਹੀਂ ਕਰ ਸਕਦਾ। ਜੇਕਰ ਕੋਈ ਏਜੰਟ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਦਾ ਹੈ, ਮਨੁੱਖੀ ਤਸਕਰੀ ਕਰਦਾ ਹੈ ਜਾਂ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਦਾ ਹੈ, ਤਾਂ ਉਸ ਨੂੰ ਦਸ ਸਾਲ ਤੱਕ ਦੀ ਕੈਦ ਅਤੇ 2 ਤੋਂ 5 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਦੇ ਨਾਲ ਹੀ ਐਕਟ ਦੀਆਂ ਵਿਵਸਥਾਵਾਂ ਦੀ ਉਲੰਘਣਾ ਕਰਨ ਜਾਂ ਵਰਜਿਤ ਉਪਕਰਨਾਂ ਦੀ ਵਰਤੋਂ ਕਰਨ 'ਤੇ 7 ਸਾਲ ਤੱਕ ਦੀ ਕੈਦ ਅਤੇ 2 ਤੋਂ 5 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਤੋਂ ਅਯੁੱਧਿਆ ਧਾਮ ਲਈ ਬੱਸ ਸੇਵਾ ਹੋਵੇਗੀ ਸ਼ੁਰੂ, 1706 ਰੁਪਏ ਹੋਵੇਗੀ ਟਿਕਟ

ਹਰੇਕ ਟਰੈਵਲ ਏਜੰਟ ਨੂੰ ਜ਼ਰੂਰੀ ਦਸਤਾਵੇਜ਼ਾਂ ਅਤੇ ਫੀਸਾਂ ਦੇ ਨਾਲ ਨਿਰਧਾਰਤ ਸਮੇਂ ਦੇ ਅੰਦਰ ਅਥਾਰਟੀ ਕੋਲ ਰਜਿਸਟਰ ਕਰਨਾ ਹੋਵੇਗਾ। ਪੁਲਿਸ ਰਜਿਸਟ੍ਰੇਸ਼ਨ ਤੋਂ ਪਹਿਲਾਂ ਵੈਰੀਫਿਕੇਸ਼ਨ ਕਰੇਗੀ। ਰਜਿਸਟ੍ਰੇਸ਼ਨ ਦੀ ਵੈਧਤਾ ਤਿੰਨ ਸਾਲਾਂ ਲਈ ਹੋਵੇਗੀ, ਜਿਸ ਨੂੰ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਰੀਨਿਊ ਵੀ ਕਰਨਾ ਹੋਵੇਗਾ। ਨਵਾਂ ਦਫ਼ਤਰ ਜਾਂ ਸ਼ਾਖਾ ਖੋਲ੍ਹਣ ਲਈ ਨਵਾਂ ਰਜਿਸਟ੍ਰੇਸ਼ਨ ਸਰਟੀਫਿਕੇਟ ਲੈਣਾ ਹੋਵੇਗਾ। ਇਸ ਤੋਂ ਇਲਾਵਾ ਦੀਵਾਲੀਆਪਨ, ਅਪਰਾਧਿਕ ਗਤੀਵਿਧੀਆਂ, ਸ਼ਰਤਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਰਜਿਸਟ੍ਰੇਸ਼ਨ ਸਰਟੀਫਿਕੇਟ ਰੱਦ ਕੀਤਾ ਜਾ ਸਕਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from There will be 10 years imprisonment for sending abroad illegally Haryana News in punjabi, stay tuned to Rozana Spokesman

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement