ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
ਰੋਹਤਕ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਵੱਲੋਂ ਰੋਹਤਕ ਸਥਿਤ ਸੈਕਟਰ ਵਾਲੇ ਮਕਾਨ ਵਿੱਚ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਦੋਹਾਂ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਹੋਇਆ ਸੀ। ਫਿਲਹਾਲ ਪੁਲਿਸ ਅਤੇ ਜਾਂਚ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
