ਪਾਕਿ ਹਵਾਈ ਫ਼ੌਜ ਦਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ
Published : Aug 10, 2017, 5:34 pm IST
Updated : Aug 10, 2017, 12:31 pm IST
SHARE ARTICLE

ਲਾਹੌਰ, 10 ਅਗੱਸਤ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਪਾਕਿਸਤਾਨੀ ਹਵਾਈ ਫ਼ੌਜ ਦਾ ਇਕ ਜਹਾਜ਼ ਤਕਨੀਕੀ ਖਰਾਬੀ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਪਾਇਲਟ ਦੀ ਮੌਤ ਹੋ ਗਈ।

ਲਾਹੌਰ, 10 ਅਗੱਸਤ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਪਾਕਿਸਤਾਨੀ ਹਵਾਈ ਫ਼ੌਜ ਦਾ ਇਕ ਜਹਾਜ਼ ਤਕਨੀਕੀ ਖਰਾਬੀ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਪਾਇਲਟ ਦੀ ਮੌਤ ਹੋ ਗਈ। ਇਹ ਜਹਾਜ਼ ਲਾਹੌਰ ਤੋਂ ਤਕਰੀਬਨ 350 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਮਿਆਂਵਾਲੀ ਦੇ ਸਬਜ਼ਾਜ਼ਾਰ ਇਲਾਕੇ 'ਚ ਹਾਦਸੇ ਦਾ ਸ਼ਿਕਾਰ ਹੋਇਆ। ਹਵਾਈ ਫ਼ੌਜ ਵਲੋਂ ਜਾਰੀ ਬਿਆਨ ਮੁਤਾਬਕ ਪਾਇਲਟ ਸਮੇਂ 'ਤੇ ਨਹੀਂ ਨਿਕਲ ਸਕਿਆ, ਇਸ ਕਾਰਨ ਉਸ ਦੀ ਜਾਨ ਚਲੀ ਗਈ। ਬਿਆਨ ਵਿਚ ਕਿਹਾ ਗਿਆ ਹੈ, ''ਮੰਗਲਵਾਰ ਨੂੰ ਵਿੰਗ ਕਮਾਂਡਰ ਮੁਹੰਮਦ ਸ਼ਾਹਜਾਦ ਐਫ-7 ਜਹਾਜ਼ ਉਡਾ ਰਹੇ ਸਨ। ਇਸੇ ਦੌਰਾਨ ਉਸ ਵਿਚ ਕੁਝ ਤਕਨੀਕੀ ਖ਼ਰਾਬੀ ਆਈ ਅਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ।'' ਬਿਆਨ ਮੁਤਾਬਕ ਮ੍ਰਿਤਕ ਪਾਇਲਟ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।

SHARE ARTICLE
Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement