18 ਲੱਖ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣਗੇ ਡੋਨਾਲਡ ਟਰੰਪ
Published : Jan 27, 2018, 3:41 pm IST
Updated : Jan 27, 2018, 10:11 am IST
SHARE ARTICLE

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇੰਮੀਗ੍ਰੇਸ਼ਨ ਯੋਜਨਾ ਨਾਲ 18 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸਿਟੀਜ਼ਨਸ਼ਿਪ ਮਿਲ ਜਾਵੇਗੀ, ਜਿਨ੍ਹਾਂ 'ਚੋਂ ਜ਼ਿਆਦਾਤਰ ਨਾਬਾਲਿਗ ਉਮਰ ਦੇ ਅਮਰੀਕਾ ਪੁੱਜੇ ਪ੍ਰਵਾਸੀ ਹਨ। ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੱਕੇ ਹੋਣ ਮਗਰੋਂ ਜੇ ਕੋਈ ਪ੍ਰਵਾਸੀ ਗੰਭੀਰ ਅਪਰਾਧ ਕਰਦਾ ਹੈ ਜਾਂ ਕੌਮੀ ਸੁਰੱਖਿਆ ਲਈ ਖਤਰਾ ਬਣਦਾ ਹੈ ਤਾਂ ਉਸ ਦੀ ਸਿਟੀਜ਼ਨਸ਼ਿਪ ਰੱਦ ਕਰ ਦਿੱਤੀ ਜਾਵੇਗੀ। 


ਤਾਜ਼ਾ ਯੋਜਨਾ 'ਚ ਪ੍ਰਵਾਸੀਆਂ ਦੇ ਮਾਪਿਆਂ ਨੂੰ ਪੱਕਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਧਿਕਾਰੀਆਂ ਮੁਤਾਬਕ ਯੋਜਨਾ ਨੂੰ ਰਸਮੀ ਤੌਰ 'ਤੇ ਪੇਸ਼ ਕੀਤੇ ਜਾਣ ਤੋਂ ਪਹਿਲਾਂ ਉਹ ਇਸ ਬਾਰੇ 'ਚ ਕਿਸੇ ਨਾਲ ਗੱਲਬਾਤ ਕਰਨ ਲਈ ਅਧਿਕਾਰਤ ਨਹੀਂ ਹਨ। ਡੈਮੋਕ੍ਰੇਟਿਕ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਡੋਨਾਲਡ ਟਰੰਪ ਵੱਲੋਂ ਇੰਮੀਗ੍ਰੇਸ਼ਨ ਯੋਜਨਾ ਪੇਸ਼ ਕੀਤੇ ਜਾਣ ਦੀ ਖਬਰ ਤੋਂ ਉਹ ਬਹੁਤ ਖੁਸ਼ ਹਨ। ਇਹ ਤਜਵੀਜ਼ ਡੋਨਾਲਡ ਟਰੰਪ ਵੱਲੋਂ ਪੈਰ ਪਿੱਛੇ ਖਿੱਚਣ ਦੇ ਸੰਕੇਤ ਹਨ, ਜਿਨ੍ਹਾਂ ਨੇ ਬਰਾਕ ਓਬਾਮਾ ਦੇ ਕਾਰਜਕਾਲ ਵੇਲੇ ਸ਼ੁਰੂ ਕੀਤੀ ਗਈ ਇੰਮੀਗ੍ਰੇਸ਼ਨ ਯੋਜਨਾ ਨੂੰ ਰੱਦ ਕਰਨਾ ਦਾ ਐਲਾਨ ਕੀਤਾ ਸੀ। 



2017 ਦੇ ਆਖਿਰ 'ਚ ਪ੍ਰਵਾਸੀਆਂ ਨੂੰ ਵਰਕ ਪਰਮਿਟ ਜਾਰੀ ਕਰਨ ਬਾਰੇ ਆਈ ਇਕ ਰਿਪੋਰਟ 'ਚ ਕਿਹਾ ਗਿਆ ਸੀ ਕਿ ਕਿਹੜੇ ਪ੍ਰਵਾਸੀਆਂ ਨੂੰ ਵਰਕ ਪਰਮਿਟ ਜਾਰੀ ਕਰਨਾ ਹੈ ਅਤੇ ਕਿਹੜਿਆਂ ਨੂੰ ਨਹੀਂ। ਇਸ ਦਾ ਦਾਰੋਮਦਾਰ ਫੈਡਰਲ ਅਧਿਕਾਰੀਆਂ ਦੀ ਮਰਜ਼ੀ 'ਤੇ ਨਿਰਭਰ ਕਰਦਾ ਹੈ। ਅੰਕੜਿਆਂ ਮੁਤਾਬਕ ਸਰਕਾਰ ਨੇ 2017 ਦੇ ਪਹਿਲੇ 10 ਮਹੀਨੇ ਦੌਰਾਨ 1.60 ਲੱਖ ਪ੍ਰਤੀ ਮਹੀਨਾ ਦੇਣ ਵਾਲੇ ਦਸਤਾਵੇਜ਼ ਜਾਰੀ ਕੀਤੇ। ਪੂਰੇ ਸਾਲ ਦਾ ਅੰਕੜਾ ਜੋੜਿਆ ਜਾਵੇ ਤਾਂ ਵਰਕ ਪਰਮਿਟ ਹਾਸਲ ਕਰਨ ਵਾਲੇ ਪ੍ਰਵਾਸੀਆਂ ਦੀ ਗਿਣਤੀ 20 ਲੱਖ ਤੋਂ ਵਧ ਜਾਂਦੀ ਹੈ।

SHARE ARTICLE
Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement