26 / 11 ਵਰਗੇ ਅੱਤਵਾਦੀ ਹਮਲੇ ਨਾਲ ਦਹਿਲਿਆ ਕਾਬੁਲ, 15 ਦੀ ਮੌਤ
Published : Jan 21, 2018, 10:55 am IST
Updated : Jan 21, 2018, 5:47 am IST
SHARE ARTICLE

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਹੋਟਲ 'ਤੇ ਸ਼ਨੀਵਾਰ ਨੂੰ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਅਫਗਾਨ ਮੀਡੀਆ ਮੁਤਾਬਕ ਅੱਤਵਾਦੀ ਗੋਲੀਬਾਰੀ ਕਰਦੇ ਹੋਏ ਹੋਟਲ 'ਚ ਦਾਖਲ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੇ ਹੋਟਲ ਦੇ ਇਕ ਹਿੱਸੇ ਨੂੰ ਅੱਗ ਲਗਾ ਦਿੱਤੀ, ਨਾਲ ਹੀ ਲੋਕਾਂ ਨੂੰ ਬੰਦੀ ਬਣਾ ਲਿਆ।

ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ ਤੇ ਚਾਰ ਅੱਤਵਾਦੀਆਂ 'ਚੋਂ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਹੋਟਲ ਵੱਲ ਜਾਣ ਵਾਲੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ ਅਤੇ ਹੋਟਲ ਦੀ ਬਿਜਲੀ ਕੱਟ ਦਿੱਤੀ ਗਈ ਹੈ, ਅਜੇ ਤਕ ਇਸ ਗੱਲ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਹਮਲਾ ਕਿਸ ਤਰ੍ਹਾਂ ਦਾ ਸੀ ਅਤੇ ਇਸ 'ਚ ਕਿੰਨੇ ਲੋਕਾਂ ਦੇ ਜਾਨਮਾਲ ਦਾ ਨੁਕਸਾਨ ਹੋਇਆ ਹੈ।



ਹੋਟਲ ਤੋਂ ਕਿਸੇ ਤਰ੍ਹਾਂ ਜਾਨ ਬਚਾ ਕੇ ਨਿਕਲੇ ਇਕ ਵਿਅਕਤੀ ਨੇ ਦੱਸਿਆ ਕਿ ਉਸ ਨੇ ਹੋਟਲ ਦੇ ਬਾਹਰ 4 ਲਾਸ਼ਾਂ ਨੂੰ ਦੇਖਿਆ, ਨਾਲ ਹੀ ਉਸ ਨੇ ਦੱਸਿਆ ਕਿ ਹਮਲਾਵਰ 'ਅੱਲਾਹ-ਹੂ-ਅਕਬਰ' ਦੇ ਨਾਅਰੇ ਲਗਾ ਰਹੇ ਸਨ। ਜਾਣਕਾਰੀ ਮੁਤਾਬਕ ਅਫਗਾਨਿਸਤਾਨ ਕਾਬੁਲ ਦੇ ਇੰਟਰਕਾਟੀਨੇਂਟਲ ਹੋਟਲ 'ਚ ਤਿੰਨ ਤੋਂ ਚਾਰ ਅੱਤਵਾਦੀਆਂ ਨੇ ਹਮਲਾ ਕੀਤਾ। ਗੋਲੀਆਂ ਦੀ ਆਵਾਜ਼ ਕਾਰਨ ਹੋਟਲ ਨੇੜੇ ਕਾਫੀ ਦਹਿਸ਼ਤ ਦਾ ਮਾਹੌਲ ਹੈ। 


ਸਥਾਨਕ ਖਬਰਾਂ ਮੁਤਾਬਕ ਹਮਲਾਵਰਾਂ ਨੂੰ ਢੇਰ ਕਰਨ ਲਈ ਇਲੀਟ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਅਫਗਾਨ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ 15 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਕਿਸੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਹੋਟਲ 'ਚ ਕਈ ਵਿਦੇਸ਼ੀ ਮਹਿਮਾਨ ਵੀ ਠਹਿਰੇ ਹੋਏ ਸਨ ਪਰ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਕਿਸ ਦੇਸ਼ ਦੇ ਕਿੰਨੇ ਨਾਗਰਿਕ ਹਮਲੇ 'ਚ ਮਾਰੇ ਗਏ ਹਨ।



ਦੱਸ ਦਈਏ ਕਿ ਇੰਟਰਕਾਂਟੀਨੇਂਟਲ ਹੋਟਲ 'ਤੇ ਦੂਜੀ ਵਾਰ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਸਾਲ 2011 'ਚ ਜੂਨ ਮਹੀਨੇ 'ਚ 9 ਹਮਲਾਵਰਾਂ ਨੇ 12 ਲੋਕਾਂ ਦਾ ਕਤਲ ਕਰ ਦਿੱਤਾ ਸੀ। ਉਸ ਸਮੇਂ 5 ਘੰਟੇ ਤਕ ਹੋਟਲ 'ਚ ਲੋਕਾਂ ਨੂੰ ਬੰਧਕ ਬਣਾਈ ਰੱਖਿਆ ਗਿਆ ਸੀ। ਹਾਲਾਂਕਿ ਸਾਰੇ 9 ਹਮਲਾਵਰਾਂ ਨੂੰ ਮਾਰ ਦਿੱਤਾ ਗਿਆ ਸੀ।

SHARE ARTICLE
Advertisement

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM
Advertisement