
ਬਾਕੂ : ਆਜਰਬੈਜਾਨ ਦੀ ਰਾਜਧਾਨੀ ਬਾਕੂ ਵਿਚ ਸ਼ੁੱਕਰਵਾਰ ਨੂੰ ਸਵੇਰੇ ਇਕ ਨਸ਼ਾ ਛੁਡਾਓ ਕੇਂਦਰ 'ਚ ਅੱਗ ਲੱਗਣ ਨਾਲ 25 ਲੋਕਾਂ ਦੀ ਮੌਤ ਹੋ ਗਈ।
ਸਥਾਨਕ ਸਮਾਚਾਰ ਏਜੰਸੀ ਨੇ ਖਬਰ ਦਿੱਤੀ ਹੈ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਕਰਮਚਾਰੀਆਂ ਦੀਆਂ 10 ਗੱਡੀਆਂ ਨੇ ਤਿੰਨ ਘੰਟੇ ਵਿਚ ਅੱਗ 'ਤੇ ਕਾਬੂ ਪਾਇਆ।
ਰਾਸ਼ਟਰਪਤੀ ਦਫ਼ਤਰ ਨੇ ਦੱਸਿਆ ਕਿ ਰਾਸ਼ਟਰਪਤੀ ਇਲਹਾਮ ਅਲੀਏਵ ਨੇ ਇਸ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਇਕ ਸਰਕਾਰੀ ਕਮਿਸ਼ਨ ਦਾ ਗਠਨ ਕੀਤਾ ਹੈ। ਰਾਸ਼ਟਰਪਤੀ ਨੇ ਪੀੜਿਤਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਉਪਲੱਬਧ ਕਰਾਉਣ ਦੇ ਵੀ ਆਦੇਸ਼ ਦਿੱਤੇ ਹਨ।
ਸਿਹਤ, ਅੰਦਰੂਨੀ ਅਤੇ ਸੰਕਟਕਾਲੀਨ ਮੰਤਰਾਲਾ ਨੇ ਇਕ ਸੰਯੁਕਤ ਬਿਆਨ ਵਿਚ ਦੱਸਿਆ ਕਿ ਅੱਗ ਸਵੇਰੇ ਛੇ ਵੱਜ ਕੇ 10 ਮਿੰਟ 'ਤੇ ਲੱਗੀ ਸੀ। ਤਾਜ਼ਾ ਅੰਕੜੇ ਅਨੁਸਾਰ ਇਸ ਘਟਨਾ ਵਿਚ 25 ਲੋਕਾਂ ਦੀ ਮੌਤ ਹੋਈ ਹੈ। ਗੰਭੀਰ ਰੂਪ ਨਾਲ ਝੁਲਸੇ ਚਾਰ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।