ਅਮਰੀਕਾ 'ਚ ਪਾਰਕਿੰਗ ਵਿਵਾਦ ਦੇ ਮਾਮਲੇ ਵਿੱਚ ਭਾਰਤੀ ਨੂੰ ਮਾਰੀ ਗੋਲੀ
Published : Dec 11, 2017, 3:59 pm IST
Updated : Dec 11, 2017, 10:54 am IST
SHARE ARTICLE

ਅਮਰੀਕਾ ਦੇ ਸ਼ਿਕਾਗੋ ਵਿਚ ਸ਼ਨੀਵਾਰ ਨੂੰ ਇਕ ਭਾਰਤੀ ਨੌਜਵਾਨ ਨੂੰ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਪੀੜਿਤ ਭਾਰਤੀ ਦੀ ਪਛਾਣ 35 ਸਾਲਾ ਮੁਹੰਮਦ ਅਕਬਰ ਦੇ ਰੂਪ ਵਿਚ ਹੋਈ ਹੈ, ਜੋ ਕਿ ਹੈਦਰਾਬਾਦ ਦਾ ਰਹਿਣ ਵਾਲਾ ਹੈ। ਗੋਲੀ ਲੱਗਣ ਤੋਂ ਬਾਅਦ ਜ਼ਖਮੀ ਹਾਲਤ 'ਚ ਅਕਬਰ ਨੂੰ ਸ਼ਿਕਾਗੋ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਾਣਕਾਰੀ ਮੁਤਾਬਕ ਅਕਬਰ ਨੂੰ ਸ਼ਨੀਵਾਰ ਦੀ ਸਵੇਰ ਨੂੰ ਹਮਲਾਵਰਾਂ ਵਲੋਂ ਗੋਲੀ ਮਾਰੀ ਗਈ। ਸ਼ਿਕਾਗੋ ਦੇ ਅਲਬੇਨੀ ਪਾਰਕ 'ਚ ਪਾਰਕਿੰਗ ਨੂੰ ਲੈ ਕੇ ਅਕਬਰ ਦੀ ਅਣਪਛਾਤੇ ਹਮਲਾਵਰਾਂ ਨਾਲ ਬਹਿਸ ਹੋ ਗਈ। ਬਹਿਸ ਇੰਨੀ ਵਧ ਗਈ ਕਿ ਹਮਲਾਵਰਾਂ ਨੇ ਅਕਬਰ ਨੂੰ ਗੋਲੀ ਮਾਰ ਦਿੱਤੀ ਅਤੇ ਉੱਥੋਂ ਫਰਾਰ ਹੋ ਗਏ।

ਗੋਲੀ ਦੀ ਆਵਾਜ਼ ਸੁਣਨ ਤੋਂ ਬਾਅਦ ਨੇੜੇ ਦੇ ਲੋਕ ਇਕੱਠੇ ਹੋ ਗਏ ਅਤੇ ਗੰਭੀਰ ਜ਼ਖਮੀ ਹਾਲਤ 'ਚ ਅਕਬਰ ਨੂੰ ਹਸਪਤਾਲ ਪਹੁੰਚਾਇਆ ਗਿਆ। ਸ਼ਿਕਾਗੋ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਹਮਲਾਵਰਾਂ ਅਜੇ ਵੀ ਫਰਾਰ ਹਨ। 

ਓਧਰ ਹੈਦਰਾਬਾਦ ਵਿਚ ਰਹਿ ਰਹੇ ਅਕਬਰ ਦੇ ਪਰਿਵਾਰ ਨੇ ਤੇਲੰਗਾਨਾ ਸਰਕਾਰ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੋਂ ਮਦਦ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਨਵੰਬਰ ਮਹੀਨੇ 'ਚ ਅਮਰੀਕਾ ਦੇ ਸੂਬੇ ਮਿਸੀਸਿਪੀ 'ਚ 22 ਸਾਲਾ ਭਾਰਤੀ ਨੌਜਵਾਨ ਸੰਦੀਪ ਸਿੰਘ ਦਾ ਨੀਗਰੋ ਲੁਟੇਰਿਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

SHARE ARTICLE
Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement