ਅੰਮ੍ਰਿਤਸਰ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਉਡਾਨਾਂ ਸ਼ੁਰੂ ਕੀਤੇ ਜਾਣ ਦੀ ਮੰਗ
Published : Feb 2, 2018, 11:46 am IST
Updated : Feb 2, 2018, 6:35 am IST
SHARE ARTICLE

ਵੈਨਕੂਵਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਮੌਕੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ ਕਿ ਵਿਚਾਰੇ ਜਾਣ ਵਾਲੇ ਮੁੱਦਿਆਂ 'ਚ ਕੈਨੇਡਾ ਤੋਂ ਅੰਮ੍ਰਿਤਸਰ ਜਾਣ ਲਈ ਸਿੱਧੀਆਂ ਉਡਾਣਾਂ ਸੰਬੰਧੀ ਵੀ ਚਰਚਾ ਕੀਤੀ ਜਾਵੇ। 'ਅੰਮ੍ਰਿਤਸਰ ਵਿਕਾਸ ਮੰਚ' ਦੇ ਸਰਪ੍ਰਸਤ ਚਰਨਜੀਤ ਸਿੰਘ ਗੁੰਮਟਾਲਾ ਨੇ ਦੱਸਿਆ ਕਿ ਮੰਚ ਵੱਲੋਂ ਦਸਤਾਵੇਜੀ ਸਬੂਤਾਂ ਸਣੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਭੇਜ ਕੇ ਅਪੀਲ ਕੀਤੀ ਗਈ ਹੈ ਕਿ ਕੈਨੇਡਾ ਵਸੇ ਪੰਜਾਬੀਆਂ ਦੀਆਂ ਹਵਾਈ ਸਫਰ ਸੰਬੰਧੀ ਭਾਵਨਾਵਾਂ ਤੇ ਜ਼ਰੂਰਤਾਂ ਬਾਰੇ ਭਾਰਤ ਸਰਕਾਰ ਨੂੰ ਮਨਾਇਆ ਜਾਵੇ।



ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਲਈ ਬੁਕਿੰਗ ਸ਼ੁਰੂ ਹੋ ਗਈ ਹੈ ਤੇ ਸਿੰਗਾਪੁਰ ਦੀ ਹਵਾਈ ਕੰਪਨੀ ਸਕੂਪ ਵੱਲੋਂ ਅਮਰੀਕਾ ਦੇ ਸ਼ਹਿਰ ਸੈਨ ਫਰਾਂਸਿਸਕੋ ਤੇ ਲਾਸ ਏਂਜਲਸ ਤੋਂ ਸਿੰਗਾਪੁਰ ਅੰਮ੍ਰਿਤਸਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਹਵਾਬਾਜੀ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਵੀ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਉਹ ਮੁਸਾਫਰਾਂ ਦੀਆਂ ਜ਼ਰੂਰਤਾਂ ਮੁਤਾਬਕ ਅੰਮ੍ਰਿਤਸਰ ਤੋਂ ਉਡਾਣਾਂ ਵਧਾਉਣ ਤੇ ਕੈਨੇਡਾ-ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ। ਹਜ਼ਾਰਾਂ ਦੀ ਗਿਣਤੀ 'ਚ ਪ੍ਰਵਾਸੀ ਵਿਦੇਸ਼ਾਂ 'ਚ ਰਹਿ ਰਹੇ ਹਨ ਪਰ ਆਲਮ ਇਹ ਹੈ ਕਿ ਪੰਜਾਬ 'ਚ ਮੋਹਾਲੀ ਤੇ ਅੰਮ੍ਰਿਤਸਰ 'ਚ ਦੋ ਹਵਾਈ ਅੱਡੇ ਹੋਣ ਦੇ ਬਾਵਜੂਦ ਵਿਦੇਸ਼ਾਂ 'ਚ ਆਉਣ ਜਾਣ ਲਈ ਲੋਕਾਂ ਨੂੰ ਦਿੱਲੀ ਜਾਣਾ ਪੈਂਦਾ ਹੈ। ਸਵਾਲ ਇਹ ਵੀ ਪੈਦਾ ਹੁੰਦਾ ਹੈ ਕਿ ਜੇਕਰ ਲੋਕਾਂ ਨੂੰ ਦਿੱਲੀ ਹੀ ਜਾਣਾ ਸੀ ਤਾਂ ਫਿਰ ਅਰਬਾਂ ਰੁਪਏ ਖਰਚ ਕੇ ਪੰਜਾਬ 'ਚ ਇਹ ਹਵਾਈ ਅੱਡੇ ਕਿਉਂ ਬਣਾਏ ਗਏ।



ਕਿਸੇ ਵੀ ਹਵਾਈ ਅੱਡੇ ਨੂੰ ਸਭ ਤੋਂ ਵੱਧ ਕਮਾਈ ਅੰਤਰਰਾਸ਼ਟਰੀ ਉਡਾਣਾਂ ਤੋਂ ਹੀ ਹੁੰਦੀ ਹੈ ਤੇ ਪੰਜਾਬ ਦੇ ਹਵਾਈ ਅੱਡਿਆਂ 'ਤੇ ਇਸ ਦੀ ਘਾਟ ਹੈ। ਕੈਨੇਡਾ, ਅਮਰੀਕਾ ਤੇ ਹੋਰ ਵੱਡੇ ਦੇਸ਼ਾਂ 'ਚ ਪੰਜਾਬੀ ਰਹਿੰਦੇ ਹਨ ਇਥੇ ਤਕ ਕਿ ਕੈਨੇਡਾ ਨੂੰ 'ਮਿੰਨੀ ਪੰਜਾਬ' ਵੀ ਕਿਹਾ ਜਾਂਦਾ ਹੈ। ਇਨ੍ਹਾਂ ਮੁਲਕਾਂ 'ਚ ਪ੍ਰਵਾਸੀ ਪੰਜਾਬੀ ਵੱਡੀ ਗਿਣਤੀ 'ਚ ਰਹਿੰਦੇ ਹਨ। ਕਈ ਪੰਜਾਬੀ ਤਾਂ ਅਜਿਹੇ ਹਨ ਜਿਨ੍ਹਾਂ ਦੇ ਸਾਲ 'ਚ ਕਈ ਗੇੜੇ ਲੱਗ ਜਾਂਦੇ ਹਨ ਤੇ ਉਨ੍ਹਾਂ ਨੂੰ ਦਿੱਲੀ ਤੋਂ ਪੰਜਾਬ ਆਉਣਾ ਪੈਂਦਾ ਹੈ। ਜਿਸ ਕਾਰਨ ਪੰਜਾਬ ਆਉਣ ਵਾਲੇ ਵਿਅਕਤੀ ਦੀ ਜੇਬ 'ਤੇ ਕਾਫੀ ਬੋਝ ਪੈ ਜਾਂਦਾ ਹੈ।


ਹਾਲਾਂਕਿ 2005 'ਚ ਕੈਪਟਨ ਸਰਕਾਰ ਵੱਲੋਂ ਅੰਮ੍ਰਿਤਸਰ ਤੋਂ ਟੋਰਾਂਟੋ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਗਈ ਸੀ। ਦੋਹਾਂ ਪਾਸਿਓ ਯਾਤਰੀਆਂ ਨਾਲ ਭਰੇ ਜਹਾਜ਼ ਆਉਂਦੇ ਜਾਂਦੇ ਸਨ ਪਰ ਕੇਂਦਰ ਸਰਕਾਰ ਨੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਨੂੰ ਪ੍ਰਫੱਲਤ ਕਰਨ ਦੀ ਥਾਂ ਅਜਿਹੇ ਅੜਿੱਕੇ ਪਾਏ ਕਿ ਅੰਮ੍ਰਿਤਸਰ ਤੋਂ ਟੋਰਾਂਟੋ ਦੀ ਸਿੱਧੀ ਉਡਾਣ ਬੰਦ ਕਰਵਾ ਕੇ ਇਸ ਨੂੰ ਦਿੱਲੀ ਹਵਾਈ ਅੱਡੇ ਤੋਂ ਸ਼ੁਰੂ ਕਰਵਾਇਆ ਗਿਆ।

SHARE ARTICLE
Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement