ਆਸਟਰੇਲੀਆ ‘ਚ ਲੇਬਰ ਪਾਰਟੀ ਨੇ ਪੰਜਾਬੀ ਮੂਲ ਦੇ ਨੌਜਵਾਨ ਨੂੰ ਐਲਾਨਿਆ ਉਮੀਦਵਾਰ
Published : Feb 23, 2018, 3:53 pm IST
Updated : Feb 23, 2018, 10:23 am IST
SHARE ARTICLE

ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਮੁੱਢ ਤੋਂ ਹੀ ਝੰਡੇ ਗੱਡੇ ਹਨ ਅਤੇ ਹੁਣ ਇਕ ਹੋਰ ਇੱਥੋਂ ਦੇ ਸੂਬੇ ਦੱਖਣੀ ਆਸਟਰੇਲੀਆ ਦੀ ਲੈਜਿਸਲੇਟਿਵ ਕੌਂਸਲ ਦੇ 11 ਮੈਂਬਰਾਂ ਦੀ ਚੋਣ ਲਈ ਲੇਬਰ ਪਾਰਟੀ ਦੀ ਹਾਈਕਮਾਂਡ ਨੇ ਪੰਜਾਬੀ ਮੂਲ ਦੇ ਤ੍ਰਿਮਾਣ ਸਿੰਘ ਗਿੱਲ ਨੂੰ ਉਮੀਦਵਾਰ ਐਲਾਨਿਆ ਹੈ। ਇਸ ਨਾਲ ਪੰਜਾਬੀਆਂ ਸਮੇਤ ਭਾਰਤੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਨ। 



ਤੁਹਾਨੂੰ ਦੱਸ ਦਈਏ ਕਿ ਇਸ ਸਮੇਂ ਲੇਬਰ ਪਾਰਟੀ ਆਸਟਰੇਲੀਆ ‘ਚ ਵਿਰੋਧੀ ਪਾਰਟੀ ਦੀ ਭੂਮਿਕਾ ਨਿਭਾਅ ਰਹੀ ਹੈ ਅਤੇ ਸੱਤਾ ‘ਚ ਲਿਬਰਲ ਪਾਰਟੀ ਹੈ। ਜਾਣਕਾਰੀ ਮੁਤਾਬਕ ਤ੍ਰਿਮਾਣ ਸਿੰਘ ਗਿੱਲ ਪੰਜਾਬ ਦੇ ਜ਼ਿਲ੍ਹਾ ਤਰਨ -ਤਾਰਨ ਦੇ ਪਿੰਡ ਸ਼ਾਹਪੁਰਾ ਨਾਲ ਸਬੰਧਤ ਹਨ। ਉਹ ਪੰਜਾਬ ਤੋਂ ਐੱਮ.ਬੀ.ਏ. ਕਰਕੇ ਸੁਨਹਿਰੀ ਭਵਿੱਖ ਲਈ ਐਡੀਲੇਡ ਆਏ ਸਨ। ਇੱਥੇ ਉਨ੍ਹਾਂ ਨੇ ਟਰਾਂਸਪੋਰਟ ਦੇ ਕਾਰੋਬਾਰ ਦੇ ਨਾਲ ਹੀ ਸਮਾਜਿਕ ਕੰਮਾਂ ਵਿੱਚ ਦਿਲਚਸਪੀ ਲੈਣੀ ਸ਼ੁਰੂ ਕੀਤੀ। 



ਉਹ ਪੰਜਾਬੀ ਅਤੇ ਭਾਰਤੀ ਸੱਭਿਆਚਾਰਕ ਗਤੀਵਿਧੀਆਂ ਸਮੇਤ ਸਮਾਜਿਕ ਤੇ ਰਾਜਨੀਤਕ ਖੇਤਰ ਵਿੱਚ ਸਰਗਰਮੀ ਨਾਲ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਗਿੱਲ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਅਤੇ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾਉਣਗੇ। ਲੋਕਾਂ ਨੇ ਦੱਸਿਆ ਕਿ ਉਹ ਇੱਥੋਂ ਦੀਆਂ ਵੱਖ-ਵੱਖ ਸੰਸਥਾਵਾਂ ਵਿੱਚ ਅਹੁਦੇਦਾਰ ਵਜੋਂ ਮਿਲੀ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਂਦੇ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਭਵਿੱਖ ‘ਚ ਵੀ ਸਫਲ ਰਹਿਣਗੇ। 



ਤ੍ਰਿਮਾਣ ਗਿੱਲ ਨੇ ਭਾਰਤੀਆਂ ਸਮੇਤ ਪ੍ਰਵਾਸੀ ਭਾਈਚਾਰੇ ਨੂੰ ਲੇਬਰ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਉਹ ਭਾਰਤੀਆਂ ਸਮੇਤ ਪ੍ਰਵਾਸੀ ਭਾਈਚਾਰੇ ਦੀਆਂ ਮੁਸ਼ਕਲਾਂ ਅਤੇ ਹੋਰ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਪਾਰਟੀ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਭਾਰਤੀ ਭਾਈਚਾਰਾ ਉਨ੍ਹਾਂ ਨਾਲ ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰ ਸਕਦਾ ਹੈ।

SHARE ARTICLE
Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement