ਬੱਚੀ ਦੀ ਜਬਰ ਜਨਾਹ ਮਗਰੋ ਹੱਤਿਆ ਕਰਨ ਵਾਲੇ ਨੂੰ 36 ਘੰਟੇ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ
Published : Jan 13, 2018, 11:18 am IST
Updated : Jan 13, 2018, 5:48 am IST
SHARE ARTICLE

ਲਾਹੌਰ:ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਨੇ ਪੁਲਿਸ ਨੂੰ ਸੱਤ ਸਾਲ ਦੀ ਬੱਚੀ ਦੀ ਜਬਰ ਜਨਾਹ ਮਗਰੋ ਹੱਤਿਆ ਕਰਨ ਵਾਲੇ ਨੂੰ 36 ਘੰਟੇ ਦੇ ਅੰਦਰ ਗਿ੍ਰਫਤਾਰ ਕਰਨ ਦਾ ਹੁਕਮ ਦਿੱਤਾ ਹੈ। ਹੈਵਾਨੀਅਤ ਦੀ ਇਸ ਘਟਨਾ ਨੇ ਪੂਰੇ ਪਾਕਿਸਤਾਨ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਹਾਈ ਕੋਰਟ ਦੇ ਚੀਫ ਜਸਟਿਸ ਸਈਅਦ ਮੰਸੂਰ ਅਲੀ ਸ਼ਾਹ ਨੇ ਸ਼ੁੱਕਰਵਾਰ ਨੂੰ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਸ ਗੱਲ ‘ਤੇ ਹੈਰਾਨ ਪ੍ਰਗਟ ਕੀਤੀ ਕਿ ਪੰਜਾਬ ਸੂਬੇ ਦੇ ਕਸੂਰ ਜ਼ਿਲ੍ਹੇ ‘ਚ ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਪਹਿਲਾਂ ਵੀ ਹੋ ਚੁੱਕੀਆਂ ਹਨ। ਇਸਦੇ ਬਾਵਜੂਦ ਕੋਈ ਵੀ ਮਾਮਲਾ ਕੋਰਟ ਤਕ ਨਹੀਂ ਪਹੁੰਚਿਆ।

ਉਨ੍ਹਾਂ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਜ਼ਿਲ੍ਹੇ ‘ਚ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਸਾਰੇ ਮਾਮਲਿਆਂ ਦਾ ਵੇਰਵਾ ਮੁਹੱਈਆ ਕਰਾਉਣ ਦਾ ਵੀ ਹੁਕਮ ਦਿੱਤਾ ਹੈ। ਕਸੂਰ ਜ਼ਿਲ੍ਹੇ ‘ਚ ਪਿਛਲੇ ਇਕ ਸਾਲ ‘ਚ ਇਸ ਤਰ੍ਹਾਂ ਦੀਆਂ 12 ਘਟਨਾਵਾਂ ਹੋ ਚੁੱਕੀਆਂ ਹਨ। ਚੀਫ਼ ਜਸਟਿਸ ਨੇ ਇਹ ਚਿਤਾਵਨੀ ਵੀ ਦਿੱਤੀ ਕਿ ਅਦਾਲਤ ਇਸ ਮਾਮਲੇ ‘ਚ ਕਿਸੇ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕਰੇਗੀ।


ਯਾਦ ਰਹੇ ਕਿ ਇਕ ਸੀਰੀਅਲ ਕਿਲਰ ਨੇ ਪੰਜ ਜਨਵਰੀ ਨੂੰ ਬੱਚੀ ਨੂੰ ਉਸਦੇ ਘਰ ਦੇ ਨਜ਼ਦੀਕ ਤੋਂ ਅਗਵਾ ਕਰ ਲਿਆ ਸੀ। ਦਸ ਜਨਵਰੀ ਨੂੰ ਕੂਡ਼ੇ ਦੇ ਢੇਰ ‘ਚ ਉਸਦੀ ਲਾਸ਼ ਮਿਲਣ ਦੇ ਬਾਅਦ ਕਸੂਰ ਸਮੇਤ ਪਾਕਿਸਤਾਨ ਦੇ ਕਈ ਸ਼ਹਿਰਾਂ ‘ਚ ਲੋਕਾਂ ਦੇ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।

SHARE ARTICLE
Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement