ਚੰਡੀਗੜ੍ਹ ਤੋਂ ਥਾਈਲੈਂਡ ਲਈ ਭਲਕੇ ਸ਼ੁਰੂ ਹੋਵੇਗੀ ਸਿੱਧੀ ਉਡਾਣ
Published : Dec 11, 2017, 7:33 am IST
Updated : Dec 11, 2017, 2:03 am IST
SHARE ARTICLE

ਇੱਥੇ ਰਣਜੀਤ ਐਵੀਨਿਊ ਸਥਿਤ ਹੋਟਲ 'ਚ ਇੰਡੀਆ ਟਰੈਵਲ ਮਾਰਟ ਵੱਲੋਂ ਲਾਈ ਟਰੈਵਲ ਐਂਡ ਟੂਰਿਜ਼ਮ ਪ੍ਰਦਰਸ਼ਨੀ ਦੌਰਾਨ ਡਾਇਰੈਕਟਰ ਟੂਰਿਜ਼ਮ ਅਥਾਰਟੀ ਆਫ ਥਾਈਲੈਂਡ ਮਿਸਟਰ ਇਸਰਾ ਸੈਂਟਪਾਸੈਥ ਨੇ ਕਿਹਾ ਕਿ ਸੈਰ-ਸਪਾਟਾ ਖੇਤਰ 'ਚ ਥਾਈਲੈਂਡ ਦਾ ਭਾਰਤ ਨਾਲ ਅਟੁੱਟ ਸਬੰਧ ਹੈ। ਉਨ੍ਹਾਂ ਕਿਹਾ ਕਿ ਭਲਕੇ ਚੰਡੀਗੜ੍ਹ ਤੋਂ ਥਾਈਲੈਂਡ ਲਈ ਸਿੱਧੀ ਏਅਰ ਇੰਡੀਆ ਦੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨਾਲ ਸੈਰ-ਸਪਾਟਾ ਨੂੰ ਹੁਲਾਰਾ ਮਿਲੇਗਾ। 


ਉਨ੍ਹਾਂ ਕਿਹਾ ਕਿ ਭਾਰਤ ਦੇ ਸ਼ਹਿਰਾਂ ਅੰਮ੍ਰਿਤਸਰ, ਚੰਡੀਗੜ੍ਹ, ਲੁਧਿਆਣਾ, ਭੁਵਨੇਸ਼ਵਰ, ਜੈਪੁਰ ਅਤੇ ਲਖਨਊ 'ਤੇ ਉਨ੍ਹਾਂ ਦਾ ਵਿਸ਼ੇਸ਼ ਧਿਆਨ ਰਹੇਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਉਦੇਸ਼ ਸ਼ਹਿਰੀਆਂ 'ਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸੈਲਾਨੀਆਂ ਨੂੰ ਨਵੀਆਂ ਸਕੀਮਾਂ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਇੰਡੀਆ ਟਰੈਵਲ ਮਾਰਟ ਦੇ ਐੱਮ.ਡੀ. ਅਜੇ ਗੁਪਤਾ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਮਹੀਨਿਆਂ 'ਚ ਪੰਜਾਬ 'ਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਵਧੇਗੀ

SHARE ARTICLE
Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement