ਦੁਬਈ ਗਏ ਪੰਜਾਬੀ ਮਜ਼ਦੂਰ ਦੀ ਐਕਸੀਡੈਂਟ ਦੌਰਾਨ ਮੌਤ , ਪਤਨੀ ਨੇ ਪਤੀ ਦੀ ਲਾਸ਼ ਲਈ ਪ੍ਰਸ਼ਾਸਨ ਅੱਗੇ ਲਾਈ ਗੁਹਾਰ
Published : Dec 11, 2017, 12:55 pm IST
Updated : Dec 11, 2017, 7:25 am IST
SHARE ARTICLE

 ਕਸਬਾ ਕੋਟ ਈਸੇ ਖਾਂ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਸੁਖਵਿੰਦਰ ਸਿੰਘ (33) ਪੁੱਤਰ ਪ੍ਰੀਤਮ ਸਿੰਘ ਵਾਸੀ ਨਾਨਕ ਨਗਰੀ ਜ਼ੀਰਾ ਰੋਡ, ਕੋਟ ਈਸੇ ਖਾਂ ਦੀ ਦੁਬਈ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਮ੍ਰਿਤਕ ਦੀ ਪਤਨੀ ਕਮਲਪ੍ਰੀਤ ਕੌਰ ਨੇ ਦੱਸਿਆ ਕਿ ਮੇਰਾ ਪਤੀ ਕਰੀਬ ਤਿੰਨ-ਚਾਰ ਸਾਲ ਪਹਿਲਾਂ ਦੁਬਈ ਮਜ਼ਦੂਰੀ ਕਰਨ ਗਿਆ ਸੀ। ਉਸ ਨੇ ਦੱਸਿਆ ਕਿ ਕਰੀਬ ਮਹੀਨਾ ਪਹਿਲਾਂ ਹੀ ਮੇਰਾ ਪਤੀ ਭਾਰਤ ਤੋਂ ਛੁੱਟੀ ਕੱਟ ਕੇ ਦੁਬਈ ਗਿਆ ਸੀ।


 ਉਸ ਦੀ ਦੁਬਈ 'ਚ ਆਪਣੇ ਕੰਮ 'ਤੇ ਜਾਣ ਲੱਗੇ ਰਸਤੇ 'ਚ ਟਰਾਲੇ ਨਾਲ ਐਕਸੀਡੈਂਟ ਦੌਰਾਨ ਮੌਤ ਹੋ ਗਈ। ਉਸ ਨੇ ਪ੍ਰਸ਼ਾਸਨ ਅੱਗੇ ਗੁਹਾਰ ਲਾਈ ਕਿ ਉਹ ਉਸ ਦੇ ਪਤੀ ਦੀ ਲਾਸ਼ ਭਾਰਤ ਲਿਆਉਣ 'ਚ ਮਦਦ ਕਰੇ। ਉਸ ਨੇ ਕਿਹਾ ਕਿ ਮੇਰਾ ਪਤੀ ਸਾਰਾ ਕੁਝ ਵੇਚ ਵੱਟ ਕੇ ਦੁਬਈ ਗਿਆ ਸੀ ਤੇ ਉਹ ਖੁਦ 3 ਸਾਲਾਂ ਦੇ ਬੱਚੇ ਨਾਲ ਕਿਰਾਏ ਦੇ ਮਕਾਨ 'ਚ ਰਹਿ ਰਹੀ ਹੈ।

SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement