H1-B visa ‘ਤੇ ਟਰੰਪ ਦੀ ਹੋਰ ਸਖਤੀ, ਹਜ਼ਾਰਾਂ ਲੋਕਾਂ ਦਾ ਵਰਕ ਪਰਮਿਟ ਹੋ ਸਕਦੈ ਬੰਦ
Published : Dec 16, 2017, 3:21 pm IST
Updated : Dec 16, 2017, 9:51 am IST
SHARE ARTICLE

ਅਮਰੀਕਾ ਦੀ ਨਵੀਂ ਸਰਕਾਰ ਇਕ ਦੇ ਬਾਅਦ ਇਕ ਓਬਾਮਾ ਸਰਕਾਰ ਦੇ ਨਿਯਮਾਂ ਨੂੰ ਬਦਲ ਰਹੀ ਹੈ। ਟਰੰਪ ਪ੍ਰਸ਼ਾਸਨ ਹੁਣ ਐੱਚ-1ਬੀ ਵੀਜ਼ਾ ਦੇ ਨਿਯਮਾਂ ਨੂੰ ਹੋਰ ਸਖਤ ਬਣਾਉਣ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਟਰੰਪ ਪ੍ਰਸ਼ਾਸਨ 2018 ਤੋਂ ਐੱਚ-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਵਿਚਾਰ ਕਰ ਰਿਹਾ ਹੈ। ਇਹ ਵੀਜ਼ਾ ਐੱਚ-1ਬੀ ਧਾਰਕਾਂ ਦੇ ਜੀਵਨ ਸਾਥੀ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਨਿਰਭਰ ਕਹਿੰਦੇ ਹਨ।

ਨਵੇਂ ਨਿਯਮਾਂ ਮੁਤਾਬਕ ਐੱਚ-1ਬੀ ਵੀਜ਼ਾ ਤਹਿਤ ਅਮਰੀਕਾ ‘ਚ ਰਹਿ ਰਹੇ ਲੋਕਾਂ ‘ਤੇ ਨਿਰਭਰ ਉਨ੍ਹਾਂ ਦੀ ਪਤਨੀ ਜਾਂ ਪਤੀ ਨੂੰ ਕੰਮ ਕਰਨ ਦੀ ਮਨਜ਼ੂਰੀ ਨਹੀਂ ਮਿਲੇਗੀ। ਅਜਿਹੇ ‘ਚ ਸਭ ਤੋਂ ਵੱਡੀ ਗਾਜ਼ ਭਾਰਤੀ ਪਤਨੀਆਂ ‘ਤੇ ਡਿੱਗ ਸਕਦੀ ਹੈ ਕਿਉਂਕਿ ਅਮਰੀਕਾ ‘ਚ ਬਹੁਤ ਸਾਰੇ ਭਾਰਤੀ ਐੱਚ-1ਬੀ ਵੀਜ਼ਾ ‘ਤੇ ਕੰਮ ਕਰਦੇ ਹਨ, ਜੋ ਆਪਣੀ ਪਤਨੀ ਨਾਲ ਰਹਿੰਦੇ ਹਨ। 


ਇਸ ਫੈਸਲੇ ਦੇ ਬਾਅਦ ਉਨ੍ਹਾਂ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਜੋ ਗ੍ਰੀਨ ਕਾਰਡ ਹਾਸਿਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਫਰਵਰੀ 2015 ‘ਚ ਓਬਾਮਾ ਸਰਕਾਰ ਨੇ ਅਮਰੀਕਾ ‘ਚ ਰਹਿ ਰਹੇ ਪੇਸ਼ੇਵਰਾਂ ਦੇ ਉੱਪਰ ਆਰਥਿਕ ਬੋਝ ਨੂੰ ਘੱਟ ਕਰਨ ਦੇ ਉਦੇਸ਼ ਨਾਲ ਨਿਰਭਰ ਪਤੀ ਜਾਂ ਪਤਨੀ ਨੂੰ ਐੱਚ-4 ਵੀਜ਼ਾ ‘ਤੇ ਕੰਮ ਕਰਨ ਦੀ ਛੋਟ ਦੀ ਵਿਵਸਥਾ ਬਣਾਈ ਸੀ। 

ਇਸ ਤਹਿਤ ਗ੍ਰੀਨ ਕਾਰਡ ਲਈ ਉਡੀਕ ਕਰ ਰਹੇ ਪੇਸ਼ੇਵਰਾਂ ਦੇ ਜੀਵਨ ਸਾਥੀ ਨੂੰ ਕੰਮ ਕਰਨ ਦੀ ਛੋਟ ਸੀ ਪਰ ਹੁਣ ਟਰੰਪ ਸਰਕਾਰ ਨੇ ਇਹ ਨਿਯਮ ਬਦਲਣ ਦਾ ਫੈਸਲਾ ਕੀਤਾ ਹੈ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ (ਡੀ. ਐੱਚ. ਐੱਸ.) ਨੇ ਇਕ ਬਿਆਨ ਜਾਰੀ ਕਰਕੇ ਇਸ ਨਵੇਂ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਇਹ ਫੈਸਲਾ ਅਮਰੀਕੀ ਨਾਗਰਿਕਾਂ ਦੇ ਹਿੱਤਾਂ ਦੀ ਰੱਖਿਆ ਲਈ ‘ਅਮਰੀਕੀ ਖਰੀਦੋ, ਅਮਰੀਕੀ ਰੱਖੋ’ ਪਾਲਿਸੀ ਤਹਿਤ ਲਿਆ ਗਿਆ ਹੈ। ਹਾਲਾਂਕਿ ਬਿਆਨ ‘ਚ ਜ਼ਿਆਦਾ ਵਿਸਥਾਰ ਨਾਲ ਫੈਸਲੇ ਦਾ ਵਿਸ਼ਲੇਸ਼ਣ ਨਹੀਂ ਕੀਤਾ ਗਿਆ।



ਡੀ. ਐੱਚ. ਐੱਸ. ਵੱਲੋਂ ਐੱਚ-1ਬੀ ਵੀਜ਼ਾ ਨਿਯਮਾਂ ‘ਚ ਹੋਣ ਵਾਲੀ ਸਖਤੀ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਦੇ ਇਰਾਦੇ ਨੂੰ ਸਪੱਸ਼ਟ ਕੀਤਾ ਗਿਆ ਹੈ। ਡੀ. ਐੱਚ. ਐੱਸ. ਮੁਤਾਬਕ ਐੱਚ-1ਬੀ ਵੀਜ਼ਾ ਹਾਸਲ ਕਰਨ ਵਾਲੇ ਪੇਸ਼ੇਵਰਾਂ ਦੀ ਯੋਗਤਾ ਨੂੰ ਫਿਰ ਤੋਂ ਪ੍ਰਭਾਸ਼ਿਤ ਕੀਤਾ ਜਾਵੇਗਾ। ਇਕ ਅੰਕੜੇ ਮੁਤਾਬਕ ਅਮਰੀਕਾ ‘ਚ ਤਕਰੀਬਨ 16 ਲੱਖ ਭਾਰਤੀ ਮੂਲ ਦੇ ਲੋਕ ਰਹਿੰਦੇ ਹਨ। ਜਾਣਕਾਰੀ ਮੁਤਾਬਕ ਕੈਲੀਫੋਰਨੀਆ ਅਤੇ ਨਿਊ ਜਰਸੀ ‘ਚ ਸਭ ਤੋਂ ਵਧ ਭਾਰਤੀ ਰਹਿੰਦੇ ਹਨ।

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਅਮਰੀਕੀ ਕਾਂਗਰਸ ਨੇ ਐੱਚ-1ਬੀ ਵੀਜ਼ਾ ਨਿਯਮਾਂ ‘ਤੇ ਸਖਤੀ ਵਾਲੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਅਮਰੀਕਾ ‘ਚ ਮਿਲਣ ਵਾਲੇ ਮੌਕਿਆਂ ‘ਚ ਭਾਰੀ ਕਮੀ ਹੋ ਸਕਦੀ ਹੈ। ਦਰਅਸਲ, ਅਮਰੀਕੀ ਕਾਂਗਰਸ ਕਮੇਟੀ ਨੇ ਐੱਚ-1ਬੀ ਵੀਜ਼ਾ ਧਾਰਕਾਂ ਦੀ ਤਨਖਾਹ 60 ਹਜ਼ਾਰ ਡਾਲਰ (ਲਗਭਗ 39 ਲੱਖ ਰੁਪਏ) ਤੋਂ ਵਧਾ ਕੇ 90 ਹਜ਼ਾਰ ਡਾਲਰ (ਲਗਭਗ 58 ਲੱਖ 50 ਹਜ਼ਾਰ ਰੁਪਏ) ਕਰਨ ਲਈ ਪ੍ਰਸਤਾਵਿਤ ਬਿੱਲ ਨੂੰ ਆਪਣੀ ਮਨਜ਼ੂਰੀ ਦਿੱਤੀ ਸੀ, ਜਿਸ ਨਾਲ ਕੰਪਨੀਆਂ ‘ਤੇ ਬੋਝ ਵਧੇਗਾ ਅਤੇ ਕੰਪਨੀਆਂ ‘ਚ ਛੰਟਨੀ ਦਾ ਦੌਰ ਵੀ ਸ਼ੁਰੂ ਹੋ ਸਕਦਾ ਹੈ।



ਇਸ ਬਿੱਲ ਦੇ ਕਾਨੂੰਨ ਬਣਦੇ ਹੀ ਇਕ ਵੱਡਾ ਨੁਕਸਾਨ ਇਹ ਹੋਵੇਗਾ ਕਿ ਇਸ ਵੀਜ਼ੇ ‘ਤੇ ਨਿਰਭਰ ਕੰਪਨੀਆਂ ਅਮਰੀਕੀ ਪੇਸ਼ੇਵਰਾਂ ਦੀ ਜਗ੍ਹਾ ‘ਤੇ ਐੱਚ-1ਬੀ ਪੇਸ਼ੇਵਰਾਂ ਨੂੰ ਨੌਕਰੀ ‘ਤੇ ਨਹੀਂ ਰੱਖ ਸਕਣਗੀਆਂ, ਜਦੋਂ ਕਿ ਪਹਿਲਾਂ ਕੰਪਨੀਆਂ ਨੂੰ ਅਜਿਹਾ ਕਰਨ ਦੀ ਛੋਟ ਸੀ। ਇਸ ਦਾ ਮਤਲਬ ਹੈ ਕਿ ਕੰਪਨੀਆਂ ਨੂੰ ਅਮਰੀਕੀ ਪੇਸ਼ੇਵਰਾਂ ਨੂੰ ਪਹਿਲ ਦੇਣੀ ਹੋਵੇਗੀ। ਪਹਿਲਾਂ ਇਸ ਬਿੱਲ ਨੂੰ ਮਨਜ਼ੂਰੀ ਲਈ ਸੈਨੇਟ ਦੀ ਕਮੇਟੀ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਸਤਖਤ ਕਰਨਗੇ, ਜਿਸ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।

SHARE ARTICLE
Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement