ਹਰਦੀਪ ਪੁਰੀ ਅਤੇ ਸਿੱਧੂ ਕਰਨਗੇ ਏਅਰਪੋਰਟ 'ਤੇ ਟਰੂਡੋ ਦਾ ਸਵਾਗਤ

Published Feb 21, 2018, 11:18 am IST
Updated Feb 21, 2018, 5:51 am IST

ਚੰਡੀਗੜ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦਾ ਪੰਜਾਬ ਦੌਰੇ ਦੇ ਦੌਰਾਨ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਰਾਸ਼ਟਰੀ ਹਵਾਈ ਅੱਡੇ ਉਤੇ ਸਵਾਗਤ ਕਰਨਗੇ। ਕੈਨੇਡਾ ਦੇ ਪ੍ਰਧਾਨਮੰਤਰੀ ਜਦੋਂ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਗੇ ਤਾਂ ਉਸ ਦੌਰਾਨ ਪੁਰੀ ਅਤੇ ਸਿੱਧੂ ਉਨ੍ਹਾਂ ਦੇ ਨਾਲ ਹੋਣਗੇ। 

 

ਉਕਤ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹਵਾਈ ਅੱਡੇ ਉਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸੰਘਾ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸ. ਐਸ. ਸ਼੍ਰੀਵਾਸਤਵ ਵੀ ਮੌਜੂਦ ਹੋਣਗੇ। ਬੁਲਾਰੇ ਨੇ ਦੱਸਿਆ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਦੇ ਤਹਿਤ ਸਿੱਧੂ ਟਰੂਡੋ ਨੂੰ ਪਾਰਟੀਸ਼ਿਅਨ ਮਿਊਜਿਅਮ ਵੀ ਦਿਖਾਉਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੰਸਦ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਹੋਣਗੇ।

Advertisement

Advertisement

 

Advertisement
Advertisement