ਇੰਗਲੈਂਡ ਦੀ ਪ੍ਰਧਾਨ ਮੰਤਰੀ ਵੀ ਜੱਗੀ ਜੌਹਲ ਦੇ ਹੱਕ 'ਚ ਨਿਤਰੀ
Published : Nov 22, 2017, 11:38 pm IST
Updated : Nov 22, 2017, 6:08 pm IST
SHARE ARTICLE

ਲੰਦਨ, 22 ਨਵੰਬਰ (ਸਰਬਜੀਤ ਸਿੰਘ ਬਨੂੜ) : ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪੰਜਾਬ ਪੁਲਿਸ ਵਲੋਂ ਝੂਠੇ ਕੇਸ 'ਚ ਫਸਾਏ ਸਿੱਖ ਨੌਜਵਾਨ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ। ਥੈਰੇਸਾ ਮੇਅ ਨੇ ਕਿਹਾ ਕਿ ਬਰਤਾਨੀਆ ਇਸ ਮਾਮਲੇ 'ਚ ਅਪਣੇ ਵਲੋਂ ਕਾਰਵਾਈ ਕਰੇਗਾ।ਮੇਅ ਨੇ ਕਿਹਾ, ''ਮੈਂ ਜਗਤਾਰ ਸਿੰਘ ਜੌਹਲ ਲਈ ਦਰਸਾਈਆਂ ਚਿੰਤਾਵਾਂ ਤੋਂ ਜਾਣੂ ਹਾਂ। ਵਿਦੇਸ਼ੀ ਕਾਮਨਵੈਲਥ ਦਫ਼ਤਰ ਦੇ ਨੁਮਾਇੰਦੇ ਜਗਤਾਰ ਸਿੰਘ ਜੌਹਲ ਨਾਲ ਮੁਲਾਕਾਤ ਕਰ ਕੇ ਸਪਸ਼ਟ ਤੌਰ 'ਤੇ ਮਾਮਲੇ ਨੂੰ ਵੇਖਣਗੇ ਅਤੇ ਲੋੜ ਪੈਣ 'ਤੇ ਕਾਰਵਾਈ ਕਰਨਗੇ।''ਜ਼ਿਲ੍ਹਾ ਜਲੰਧਰ ਦੇ ਜੰਡਿਆਲਾ ਮੰਜਕੀ ਦੇ ਪਰਵਾਸੀ ਪੰਜਾਬੀ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਹਿੰਦੂ ਆਗੂਆਂ ਦੇ ਕਤਲ ਦੇ ਦੋਸ਼ ਹੇਠ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਮੁੱਦਾ ਇੰਗਲੈਂਡ ਸਮੇਤ ਕੈਨੇਡਾ, ਅਮਰੀਕਾ, ਅਸਟਰੇਲੀਆ, ਜਰਮਨ ਆਦਿ ਦੇਸ਼ਾਂ 'ਚ ਕਾਫੀ ਭੱਖ ਗਿਆ ਹੈ। ਜੱਗੀ ਦੇ ਇੰਗਲੈਂਡ ਰਹਿੰਦੇ ਪਰਵਾਰ ਨੇ ਉਸ ਨੂੰ ਰਿਹਾਅ ਕਰਾਉਣ ਵਾਸਤੇ ਚਲਾਈ ਜਾ ਰਹੀ ਮੁਹਿੰਮ ਹੇਠ ਉਥੋਂ ਦੇ 50 ਪਾਰਲੀਮੈਂਟ ਮੈਂਬਰਾਂ ਤਕ ਪਹੁੰਚ ਕੀਤੀ ਹੈ। ਜੌਹਲ ਪਰਵਾਰ ਨੇ ਲੰਦਨ 'ਚ ਭਾਰਤੀ ਹਾਈ ਕਮਿਸ਼ਨ ਅਤੇ ਦਿੱਲੀ 'ਚ ਬ੍ਰਿਟੇਨ ਦੇ ਹਾਈ ਕਮਿਸ਼ਨ ਨਾਲ ਲਗਾਤਾਰ ਸੰਪਰਕ ਰਖਿਆ ਹੋਇਆ ਹੈ। 

ਜੱਗੀ ਜੌਹਲ ਦੇ ਭਰਾ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਹੁਣ ਤਕ 50 ਪਾਰਲੀਮੈਂਟ ਮੈਂਬਰਾਂ ਨਾਲ ਗੱਲ ਹੋ ਚੁਕੀ ਹੈ ਅਤੇ 100 ਪਾਰਲੀਮੈਂਟ ਮੈਂਬਰਾਂ ਤਕ ਪਹੁੰਚ ਕਰ ਲੈਣ ਦੀ ਉਨ੍ਹਾਂ ਨੂੰ ਪੂਰੀ ਉਮੀਦ ਹੈ। ਜੌਹਲ ਪਰਵਾਰ ਵਲੋਂ ਸੋਸ਼ਲ ਮੀਡੀਆ 'ਤੇ 'ਫ੍ਰੀ ਜੱਗੀ ਨਾਉ' ਦੇ ਬੈਨਰ ਹੇਠ ਮੁਹਿੰਮ ਵਿੱਢੀ ਗਈ ਹੈ। ਸਿੱਖ ਆਗੂਆਂ ਮੁਤਾਬਕ ਪਾਰਲੀਮੈਂਟ ਮੈਂਬਰ ਮਾਰਟਿਨ ਡੌਹੈਰੀ, ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਪ੍ਰੀਤ ਕੌਰ ਗਿੱਲ ਨੇ ਪਹਿਲਾਂ ਹੀ ਜੱਗੀ ਦੀ ਗ੍ਰਿਫ਼ਤਾਰੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਨੂੰ ਅਤੇ ਪਰਵਾਰ ਨੂੰ ਧਮਕੀਆਂ ਦੇ ਰਹੀ ਹੈ। ਇਸ ਬਾਰੇ ਵੀ ਭਾਰਤੀ ਹਾਈ ਕਮਿਸ਼ਨ ਨੂੰ ਜਾਣਕਾਰੀ ਦਿਤੀ ਗਈ ਹੈ। ਇਕ ਵੀਡੀਉ 'ਚ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਪੰਜਾਬ ਪੁਲਿਸ ਜਗਤਾਰ ਸਿੰਘ ਦਾ ਪਾਸਪੋਰਟ ਹਾਸਲ ਕਰਨ ਲਈ ਉਸ ਦੇ ਪਿੱਛੇ ਪਈ ਹੋਈ ਸੀ। ਉਹ ਖੁਦ ਪੰਜਾਬ ਤੋਂ ਇੰਗਲੈਂਡ ਮੁੜ ਆਇਆ ਸੀ, ਕਿਉਂਕਿ ਉਸ ਨੂੰ ਡਰ ਸੀ ਕਿ ਪੁਲਿਸ ਉਨ੍ਹਾਂ ਦੇ ਹੋਰ ਪਰਵਾਰਕ ਮੈਂਬਰਾਂ ਨੂੰ ਪ੍ਰੇਸ਼ਾਨ ਨਾ ਕਰੇ।

SHARE ARTICLE
Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement