
ਅੰਮ੍ਰਿਤਸਰ, 2 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਕੈਨੇਡਾ ਦੇ ਐਮ.ਪੀ.ਪੀ. ਪੈਟਰਿਕ ਬਰਾਊਨ ਨੇ ਅੱਜ ਦਰਬਾਰ ਸਾਹਿਬ ਮੱਥਾ ਟੇਕਿਆ। ਕੁੱਝ ਪਲ ਇਲਾਹੀ ਬਾਣੀ ਦਾ ਕੀਰਤਨ ਸਰਵਨ ਕਰਦਿਆਂ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਗੱਲਬਾਤ ਕਰਦਿਆਂ ਬਰਾਊਨ ਨੇ ਕਿਹਾ ਕਿ ਦਰਬਾਰ ਸਾਹਿਬ ਨਤਮਸਤਕ ਹੋ ਕੇ ਮਨ ਨੂੰ ਬੜਾ ਸਕੂਨ ਮਿਲਿਆ ਹੈ। ਉਹ ਪਹਿਲਾਂ ਵੀ ਕਈ ਵਾਰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕੈਨੇਡਾ ਦੀ ਤਰੱਕੀ ਲਈ ਪੰਜਾਬੀਆਂ ਅਤੇ
ਖ਼ਾਸਕਰ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਬਰਾਊਨੇ ਓਨਟਾਰੀਓ (ਕੈਨੇਡਾ) ਸਰਕਾਰ ਵਿਚ ਵਿਰੋਧੀ ਧਿਰ ਦੇ ਨੇਤਾ ਵੀ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਦਰਬਾਰ ਸਾਹਿਬ ਦੀ ਮਹੱਤਤਾ ਬਾਰੇ ਜਾਣਕਾਰੀ ਦਿਤੀ। ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ।