ਮੋਦੀ ਸਰਕਾਰ ਟ੍ਰੇਨਿੰਗ ਲਈ ਭੇਜ ਰਹੀ ਹੈ ਜਾਪਾਨ ਲੱਗ ਸਕਦਾ ਹੈ ਤੁਹਾਡਾ ਨੰਬਰ
Published : Oct 12, 2017, 1:26 pm IST
Updated : Oct 12, 2017, 7:56 am IST
SHARE ARTICLE

ਮੋਦੀ ਸਰਕਾਰ ਦਾ ਇਹ ਫੈਸਲਾ ਕਈ ਲੋਕਾਂ ਦੀ ਜ਼ਿੰਦਗੀ ਬਦਲ ਸਕਦਾ ਹੈ। ਸਰਕਾਰ ਨੇ 'ਆਨ ਜਾਬ' ਟਰੇਨਿੰਗ ਲਈ 3 ਲੱਖ ਨੌਜਵਾਨਾਂ ਨੂੰ ਜਾਪਾਨ ਭੇਜਣ ਦਾ ਫੈਸਲਾ ਕੀਤਾ ਹੈ। ਸਰਕਾਰ ਦੀ ਕੁਸ਼ਲ ਵਿਕਾਸ ਯੋਜਨਾ ਤਹਿਤ ਨੌਜਵਾਨਾਂ ਨੂੰ 3 ਤੋਂ 5 ਸਾਲ ਲਈ ਜਾਪਾਨ ਭੇਜਿਆ ਜਾਵੇਗਾ। ਇਹ ਨੌਜਵਾਨ ਜਾਪਾਨ ਜਾ ਕੇ ਉੱਥੇ ਦੀ ਇੰਡਸਟਰੀ ਦੇ ਨਾਲ ਕੰਮ ਕਰਨਗੇ ਅਤੇ ਨਵੀਂ ਤਕਨੀਕ ਨਾਲ ਜਾਣੂ ਹੋਣਗੇ। 

ਇਸ ਵਾਸਤੇ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਖਾਸ ਗੱਲ ਇਹ ਹੈ ਕਿ ਇਸ ਦਾ ਸਾਰਾ ਖਰਚ ਜਾਪਾਨ ਸਰਕਾਰ ਚੁੱਕੇਗੀ। ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਇਸ ਦੀ ਜਾਣਕਾਰੀ ਦਿੱਤੀ। ਪ੍ਰਧਾਨ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਜਾਪਾਨ ਵਿਚਕਾਰ ਤਕਨੀਕੀ ਸਿਖਲਾਈ ਲਈ ਸਹਿਯੋਗ ਦੇ ਸਮਝੌਤੇ 'ਤੇ ਦਸਤਖਤ ਨੂੰ ਮਨਜ਼ੂਰੀ ਦੇ ਦਿੱਤੀ ਹੈ। 



ਧਰਮਿੰਦਰ ਪ੍ਰਧਾਨ ਮੁਤਾਬਕ, ਉਨ੍ਹਾਂ ਦੇ ਜਾਪਾਨ ਦੌਰੇ ਸਮੇਂ ਇਸ ਸਮਝੌਤੇ 'ਤੇ ਦਸਤਖਤ ਹੋਣਗੇ। ਉਹ 16 ਅਕਤੂਬਰ ਤੋਂ ਤਿੰਨ ਦੀ ਟੋਕੀਓ ਯਾਤਰਾ 'ਤੇ ਜਾਣਗੇ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਰ ਨੌਜਵਾਨ ਨੂੰ ਤਿੰਨ ਤੋਂ ਪੰਜ ਸਾਲ ਲਈ ਭੇਜਿਆ ਜਾਵੇਗਾ। ਇਹ ਨੌਜਵਾਨ ਜਾਪਾਨੀ ਮਾਹੌਲ 'ਚ ਕੰਮ ਕਰਨਗੇ ਅਤੇ ਉੱਥੇ ਰਹਿਣ-ਖਾਣ ਦੀ ਸੁਵਿਧਾ ਦੇ ਨਾਲ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ। 

ਇਨ੍ਹਾਂ ਨੌਜਵਾਨਾਂ 'ਚੋਂ ਤਕਰੀਬਨ 50,000 ਲੋਕਾਂ ਨੂੰ ਜਾਪਾਨ 'ਚ ਨੌਕਰੀ ਵੀ ਮਿਲ ਸਕਦੀ ਹੈ। ਜਾਪਾਨੀ ਜ਼ਰੂਰਤਾਂ ਦੇ ਹਿਸਾਬ ਨਾਲ ਪਾਰਦਰਸ਼ੀ ਤਰੀਕੇ ਨਾਲ ਇਨ੍ਹਾਂ ਨੌਜਵਾਨਾਂ ਨੂੰ ਚੁਣਿਆ ਜਾਵੇਗਾ। ਪ੍ਰਧਾਨ ਨੇ ਟਵੀਟ ਜ਼ਰੀਏ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਇਕ ਤਕਨੀਕੀ ਸਿਖਲਾਈ ਪ੍ਰੋਗਰਾਮ ਹੈ। 


ਜਿਸ ਤਹਿਤ ਨੌਜਵਾਨਾਂ ਨੂੰ ਜਾਪਾਨ ਸਿਖਲਾਈ ਲਈ ਭੇਜਿਆ ਜਾਵੇਗਾ। ਇਕ ਹੋਰ ਬਿਆਨ 'ਚ ਕਿਹਾ ਗਿਆ ਹੈ ਕਿ ਸਮਝੌਤੇ ਨਾਲ ਕੁਸ਼ਲ ਵਿਕਾਸ ਦੇ ਖੇਤਰ 'ਚ ਦੋਹਾਂ ਹੀ ਦੇਸ਼ਾਂ ਵਿਚਕਾਰ ਦੋ-ਪੱਖੀ ਸਹਿਯੋਗ ਦਾ ਰਸਤਾ ਸਾਫ ਹੋਣ ਦੀ ਉਮੀਦ ਹੈ।

SHARE ARTICLE
Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement