NDP ਆਗੂ ਜਗਮੀਤ ਸਿੰਘ ਦੀ ਮੰਗਣੀ ਦੇ ਚਰਚੇ, ਪਰ ਦਫਤਰ ਵੱਲੋਂ ਪੁਸ਼ਟੀ ਨਹੀਂ
Published : Dec 19, 2017, 10:25 am IST
Updated : Dec 19, 2017, 4:55 am IST
SHARE ARTICLE

ਸ਼ੋਸ਼ਲ ਮੀਡੀਆ 'ਤੇ ਅੱਜ ਮਤਲਬ ਸੋਮਵਾਰ ਨੂੰ ਕੈਨੇਡਾ ਦੇ ਐੱਨ.ਡੀ.ਪੀ. ਪਾਰਟੀ ਦੇ ਆਗੂ ਜਗਮੀਤ ਸਿੰਘ ਦੀ ਮੰਗਣੀ ਦੀਆਂ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਐੱਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਦੇ ਪ੍ਰੈੱਸ ਸਕੱਤਰ ਨੇ ਇਨ੍ਹਾਂ ਸਾਰੇ ਦਾਅਵਿਆਂ ਨੂੰ ਖਾਰਿਜ ਕੀਤਾ ਹੈ।

ਸ਼ੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਪੋਸਟਾਂ 'ਚ ਦਿਖਾਈ ਦੇ ਰਿਹਾ ਹੈ ਕਿ ਐਤਵਾਰ ਨੂੰ ਜਗਮੀਤ ਸਿੰਘ ਤੇ ਗੁਰਕਿਰਨ ਕੌਰ ਨੂੰ ਇਕ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੇਸ਼ ਕੀਤਾ ਗਿਆ ਹੈ। 


ਜੇਮਸ ਸਮਿਥ ਜੋ ਕਿ ਜਗਮੀਤ ਸਿੰਘ ਦੇ ਪ੍ਰੈੱਸ ਸਕੱਤਰ ਹਨ ਨੇ ਕਿਹਾ ਕਿ ਇਹ ਤਸਵੀਰਾਂ ਜਗਮੀਤ ਸਿੰਘ ਦੀ ਮੰਗਣੀ ਜਾਂ ਰੋਕੇ ਦੀਆਂ ਨਹੀਂ ਹਨ। ਜੇਮਸ ਸਮਿਥ ਨੇ ਕਿਹਾ ਕਿ ਅਜੇ ਜਗਮੀਤ ਸਿੰਘ ਨੇ ਇਸ ਐਤਵਾਰ ਦੀ ਘਟਨਾ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਮੰਗਣੀ ਜਾਂ ਰੋਕੇ ਤੋਂ ਇਨਕਾਰ ਕਰਨ ਦੇ ਬਾਵਜੂਦ ਫੇਸਬੁੱਕ ਤੇ ਸ਼ੋਸ਼ਲ ਮੀਡੀਆ ਸਾਈਟਾਂ 'ਤੇ ਐੱਨ.ਡੀ.ਪੀ. ਆਗੂ ਜਗਮੀਤ ਸਿੰਘ ਲਈ ਵਧਾਈਆਂ ਦਾ ਤਾਂਤਾ ਲੱਗਾ ਹੋਇਆ ਹੈ।

 

ਹਰ ਕੋਈ ਉਨ੍ਹਾਂ ਨੂੰ ਉਨ੍ਹਾਂ ਦੀ ਮੰਗਣੀ ਲਈ ਵਧਾਈਆਂ ਦੇ ਰਿਹਾ ਹੈ। ਐਤਵਾਰ ਦੀ ਪਾਰਟੀ ਬਾਰੇ ਕੋਈ ਵੀ ਸੂਚਨਾ ਨਾ ਹੋਣ ਕਾਰਨ ਅਜਿਹਾ ਲੱਗ ਰਿਹਾ ਹੈ ਕਿ ਇਸ 'ਚ ਜ਼ਰੂਰ ਕੋਈ ਗੰਭੀਰਤਾ ਹੋ ਸਕਦੀ ਹੈ।


SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement