ਸਭ ਤੋਂ ਵੱਡੀ ਉਮਰ ਦਾ ਨੰਬਰ ਵਨ ਬਣਨ ਵਾਲਾ ਖਿਡਾਰੀ ਬਣਿਆ ਫੈਡਰਰ
Published : Feb 18, 2018, 1:50 pm IST
Updated : Feb 18, 2018, 8:20 am IST
SHARE ARTICLE

ਰੋਟਰਡਮ : ਗ੍ਰੈਂਡ ਸਲੈਮ ਖਿਤਾਬਾਂ ਦਾ ਬੇਤਾਜ ਬਾਦਸ਼ਾਹ ਤੇ ਆਸਟ੍ਰੇਲੀਅਨ ਓਪਨ ਵਿਚ ਆਪਣੇ ਖਿਤਾਬ ਦਾ ਸਫਲਤਾਪੂਰਵਕ ਬਚਾਅ ਕਰਨ ਵਾਲਾ ਸਵਿਟਜ਼ਰਲੈਂਡ ਦਾ ਰੋਜਰ ਫੈਡਰਰ ਵਿਸ਼ਵ ਰੈਂਕਿੰਗ ਵਿਚ ਚੋਟੀ 'ਤੇ ਪਹੁੰਚਣ ਵਾਲਾ ਦੁਨੀਆ ਦਾ ਸਭ ਤੋਂ ਵੱਡੀ ਉਮਰ ਦਾ ਖਿਡਾਰੀ ਬਣ ਗਿਆ ਹੈ।


36 ਸਾਲਾ ਫੈਡਰਰ ਨੇ ਇਥੇ ਰੋਟਰਡਮ ਓਪਨ ਦੇ ਕੁਆਰਟਰ ਫਾਈਨਲ ਵਿਚ ਹਾਲੈਂਡ ਦੇ ਰੌਬਿਨ ਹਾਸੇ ਨੂੰ 4-6, 6-1, 6-1 ਨਾਲ ਹਰਾ ਕੇ ਇਹ ਉਪਲੱਬਧੀ ਹਾਸਲ ਕੀਤੀ। ਫੈਡਰਰ ਨੇ ਇਸ ਦੇ ਨਾਲ ਹੀ ਆਪਣੇ ਪੁਰਾਣੇ ਵਿਰੋਧੀ ਸਪੇਨ ਦੇ ਰਾਫੇਲ ਨਡਾਲ ਨੂੰ ਚੋਟੀ ਦੇ ਸਥਾਨ ਤੋਂ ਹਟਾ ਦਿੱਤਾ। 


ਫੈਡਰਰ ਹੁਣ ਆਂਦ੍ਰੇ ਅਗਾਸੀ ਨੂੰ ਪਛਾੜਦੇ ਹੋਏ ਵਿਸ਼ਵ ਰੈਂਕਿੰਗ ਵਿਚ ਚੋਟੀ ਦੇ ਸਥਾਨ 'ਤੇ ਪਹੁੰਚਣ ਵਾਲਾ ਸਭ ਤੋਂ ਵੱਡੀ ਉਮਰ ਦਾ ਖਿਡਾਰੀ ਬਣ ਗਿਆ। ਅਗਾਸੀ ਨੇ 2003 ਵਿਚ 33 ਸਾਲ 131 ਦਿਨ ਦੀ ਉਮਰ ਵਿਚ ਚੋਟੀ ਦੀ ਰੈਂਕਿੰਗ ਹਾਸਲ ਕੀਤੀ ਸੀ। ਫੈਡਰਰ ਪਿਛਲੇ ਸਾਲ ਜਨਵਰੀ 'ਚ ਵਿਸ਼ਵ ਰੈਂਕਿੰਗ ਵਿਚ 17ਵੇਂ ਸਥਾਨ 'ਤੇ ਸੀ। 


ਪਰ ਇਸ ਤੋਂ ਬਾਅਦ ਉਸ ਨੇ ਜ਼ਬਰਦਸਤ ਵਾਪਸੀ ਕੀਤੀ ਤੇ ਇਸ ਸਾਲ ਆਸਟ੍ਰੇਲੀਅਨ ਓਪਨ ਵਿਚ ਆਪਣਾ ਖਿਤਾਬ ਬਚਾਉਣ 'ਚ ਸਫਲ ਰਿਹਾ। ਫੈਡਰਰ ਨੂੰ ਰੋਟਰਡਮ ਟੂਰਨਾਮੈਂਟ ਵਿਚ ਵਾਈਲਡ ਕਾਰਡ ਨਾਲ ਐਂਟਰੀ ਦਿੱਤੀ ਗਈ ਸੀ। ਉਹ ਇਸ ਤੋਂ ਪਹਿਲਾਂ ਨਵੰਬਰ 2012 'ਚ ਰੈਂਕਿੰਗ ਵਿਚ ਚੋਟੀ ਦੇ ਸਥਾਨ 'ਤੇ ਪਹੁੰਚਿਆ ਸੀ।

SHARE ARTICLE
Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement