ਸਕੂਲ 'ਚ ਅੱਗ ਲੱਗਣ ਕਾਰਨ 25 ਜਣਿਆਂ ਦੀ ਮੌਤ
Published : Sep 14, 2017, 11:07 pm IST
Updated : Sep 14, 2017, 5:37 pm IST
SHARE ARTICLE

ਕੁਆਲਾਲੰਪੁਰ, 14 ਸਤੰਬਰ : ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਦੇ ਇਕ ਧਾਰਮਕ ਸਕੂਲ 'ਚ ਵੀਰਵਾਰ ਸਵੇਰੇ ਅੱਗ ਲੱਗ ਗਈ। ਇਸ ਹਾਦਸੇ 'ਚ 25 ਲੋਕਾਂ ਦੀ ਮੌਤ ਹੋ ਗਈ, ਜਿਸ 'ਚ ਜ਼ਿਆਦਾਤਰ ਵਿਦਿਆਰਥੀ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਟੀਮ ਮੌਕੇ 'ਤੇ ਪੁੱਜੀ ਅਤੇ ਇਕ ਘੰਟੇ ਦੀ ਮਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾ ਲਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਕੁਆਲਾਲੰਪੁਰ ਦੇ ਤਹਿਫ਼ੀਜ ਦਾਰੂਲ ਕੁਰਾਨ ਇਤਿਫਾਕੀਆ ਨਾਂ ਦੇ ਬੋਰਡਿੰਗ ਸਕੂਲ 'ਚ ਇਹ ਘਟਨਾ ਵਾਪਰੀ। ਸਕੂਲ ਦੀ ਦੋ ਮੰਜ਼ਲਾ ਇਮਾਰਤ 'ਚ ਵੀਰਵਾਰ ਸਵੇਰੇ 5:40 ਵਜੇ ਅੱਗ ਲੱਗੀ। ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਵਿਭਾਗ ਦੀ ਟੀਮ ਮੌਕੇ 'ਤੇ ਪੁੱਜੀ ਅਤੇ ਇਕ ਘੰਟੇ 'ਚ ਅੱਗ 'ਤੇ ਕਾਬੂ ਪਾ ਲਿਆ ਗਿਆ। ਵਿਭਾਗ ਦੇ ਡਾਇਰੈਕਟਰ ਕਿਰੂਦੀਨ ਦ੍ਰਾਹਮਨ ਮੁਤਾਬਕ ਮ੍ਰਿਤਕਾਂ 'ਚ 23 ਵਿਦਿਆਰਥੀ ਅਤੇ 2 ਵਾਰਡਨ ਸ਼ਾਮਲ ਹਨ। ਇਨ੍ਹਾਂ ਵਿਦਿਆਰਥੀਆਂ ਦੀ ਉਮਰ 13 ਤੋਂ 17 ਸਾਲ ਦੇ ਵਿਚਕਾਰ ਹੈ। ਸਰਕਾਰ ਨੇ ਇਸ ਮੰਦਭਾਗੀ ਘਟਨਾ 'ਤੇ ਅਫਸੋਸ ਪ੍ਰਗਟ ਕੀਤਾ ਹੈ।

ਅੱਗ ਬੁਝਾਊ ਵਿਭਾਗ ਦੇ ਡਿਪਟੀ ਡਾਇਰੈਕਟਰ ਸੋਈਮਨ ਜਾਹਿਦ ਨੇ ਦਸਿਆ ਕਿ ਇਮਾਰਤ ਦੇ ਚਾਰੇ ਪਾਸੇ ਗ੍ਰਿਲ ਲੱਗੀ ਹੋਣ ਕਾਰਨ ਵਿਦਿਆਰਥੀ ਉਥੋਂ ਬਾਹਰ ਨਹੀਂ ਆ ਸਕੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਿਟ ਕਾਰਨ ਲੱਗੀ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਕੁਆਲਾਲੰਪੁਰ 'ਚ ਧਾਰਮਕ ਸਕੂਲ ਵਿਚ ਅੱਗ ਲੱਗਣ ਦੀ 28 ਸਾਲ 'ਚ ਇਹ ਸੱਭ ਤੋਂ ਵੱਡੀ ਘਟਨਾ ਹੈ। ਇਸ ਤੋਂ ਪਹਿਲਾਂ 1989 'ਚ ਕੇਦਾਹ ਸੂਬੇ ਦੇ ਪ੍ਰਾਈਵੇਟ ਇਸਲਾਮਿਕ ਸਕੂਲ ਦੇ 8 ਹੋਸਟਲਾਂ 'ਚ ਅੱਗ ਲੱਗ ਗਈ ਸੀ। ਇਸ ਹਾਦਸੇ 'ਚ 27 ਵਿਦਿਆਰਥਣਾਂ ਦੀ ਮੌਤ ਹੋ ਗਈ ਸੀ। (ਪੀਟੀਆਈ)

SHARE ARTICLE
Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement